|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਿਹਤ ਮੰਤਰੀ ਦੇ ਨਾਮ ਹੇਠਾਂ ਗੰਦਗੀ ਦਾ ਢੇਰ! ਸਿਵਲ ਹਸਪਤਾਲ ਦੀ ਸੱਚਾਈ ਨੇ ਹਿਲਾ ਦਿੱਤਾ

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਕਲੀਨ ਸਵੀਪ ਮੁਹਿੰਮ ਚਲਾਈ ਜਾ ਰਹੀ ਹੈ, ਪਰ ਇਸੇ ਦੌਰਾਨ ਗੁਰਦਾਸਪੁਰ ਦੇ ਸਿਵਲ ਹਸਪਤਾਲ ਦੀ ਹਾਲਤ ਨੇ ਸਰਕਾਰੀ ਦਾਅਵਿਆਂ ਨੂੰ ਸ਼ਰਮਸਾਰ ਕਰ ਦਿੱਤਾ ਹੈ। ਹਸਪਤਾਲ ਦੇ ਮੁੱਖ ਗੇਟ ਤੋਂ ਲੈ ਕੇ ਐਮ

NRI Post Desk · 82 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਿਹਤ ਮੰਤਰੀ ਦੇ ਨਾਮ ਹੇਠਾਂ ਗੰਦਗੀ ਦਾ ਢੇਰ! ਸਿਵਲ ਹਸਪਤਾਲ ਦੀ ਸੱਚਾਈ ਨੇ ਹਿਲਾ ਦਿੱਤਾ
📷 NRI Post Desk

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਕਲੀਨ ਸਵੀਪ ਮੁਹਿੰਮ ਚਲਾਈ ਜਾ ਰਹੀ ਹੈ, ਪਰ ਇਸੇ ਦੌਰਾਨ ਗੁਰਦਾਸਪੁਰ ਦੇ ਸਿਵਲ ਹਸਪਤਾਲ ਦੀ ਹਾਲਤ ਨੇ ਸਰਕਾਰੀ ਦਾਅਵਿਆਂ ਨੂੰ ਸ਼ਰਮਸਾਰ ਕਰ ਦਿੱਤਾ ਹੈ। ਹਸਪਤਾਲ ਦੇ ਮੁੱਖ ਗੇਟ ਤੋਂ ਲੈ ਕੇ ਐਮਰਜੈਂਸੀ ਵਾਰਡ ਤੱਕ ਦੇ ਸਾਰੇ ਰਸਤੇ ਗੰਦੇ ਪਾਣੀ ਨਾਲ ਭਰੇ ਹੋਏ ਹਨ, ਜਿਸ ਕਾਰਨ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਹਸਪਤਾਲ ਦੇ ਐਮਰਜੈਂਸੀ ਵਿਭਾਗ ਕੋਲ ਬਣੇ ਮਰੀਜ਼ ਸਹੂਲਤ ਕੇਂਦਰ ਦੇ ਨੀਂਹ ਪੱਥਰ ਦੇ ਬੋਰਡ ਦੇ ਹੇਠਾਂ ਹੀ ਗੰਦਗੀ ਦਾ ਵੱਡਾ ਢੇਰ ਲੱਗਾ ਹੋਇਆ ਹੈ। ਉਕਤ ਬੋਰਡ ਤੇ ਮੁੱਖ ਮੰਤਰੀ ਭਗਵੰਤ ਮਾਨ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪੰਜਾਬ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਹੇ ਰਮਨ ਬਹਿਲ ਦੇ ਨਾਂ ਦਰਜ ਹਨ, ਪਰ ਇਨ੍ਹਾਂ ਨਾਮਾਂ ਦੇ ਬਾਵਜੂਦ ਵੀ ਸਫ਼ਾਈ ਵਿਵਸਥਾ ਦਾ ਕੋਈ ਖ਼ਿਆਲ ਨਹੀਂ ਰੱਖਿਆ ਜਾ ਰਿਹਾ। ਇਸ ਤੋਂ ਇਲਾਵਾ ਹਸਪਤਾਲ ਪ੍ਰਸ਼ਾਸਨ ਵੱਲੋਂ ਮੁੱਖ ਗੇਟ ਕੋਲ ਬਣੇ ਕੂੜਾ ਡੰਪ ਵਿੱਚ ਨਿਯਮਾਂ ਦੀ ਉਲੰਘਣਾ ਕਰਦਿਆਂ ਆਮ ਕੂੜੇ ਦੇ ਨਾਲ ਬਾਇਓਵੇਸਟ ਵੀ ਸੁੱਟਿਆ ਜਾ ਰਿਹਾ ਹੈ, ਜਿਸ ਕਾਰਨ ਬੀਮਾਰੀਆਂ ਫੈਲਣ ਦਾ ਖ਼ਤਰਾ ਪੈਦਾ ਹੋ ਗਿਆ ਹੈ। ਗੰਦੇ ਪਾਣੀ ਵਿੱਚ ਡੇਂਗੂ ਦਾ ਮੱਛਰ ਪਨਪ ਰਿਹਾ ਹੈ, ਜੋ ਕਿ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਲਈ ਵੱਡਾ ਖ਼ਤਰਾ ਬਣ ਸਕਦਾ ਹੈ। ਪਿਛਲੇ ਕਈ ਦਿਨਾਂ ਤੋਂ ਹਸਪਤਾਲ ਦੇ ਅੰਦਰ ਇਹ ਗੰਦਾ ਪਾਣੀ ਇੰਨੀ ਵੱਡੀ ਮਾਤਰਾ ਵਿੱਚ ਭਰਿਆ ਹੋਇਆ ਹੈ ਕਿ ਦੋ ਪਹੀਆ ਵਾਹਨਾਂ ਦਾ ਲੰਘਣਾ ਵੀ ਮੁਸ਼ਕਲ ਹੋ ਗਿਆ ਹੈ। ਹਸਪਤਾਲ ਦੇ ਐੱਸਐੱਮਓ ਤੋਂ ਲੈ ਕੇ ਸਮੂਹ ਡਾਕਟਰ ਅਤੇ ਹੋਰ ਸਟਾਫ ਵੀ ਇਸੇ ਰਸਤੇ ਤੋਂ ਰੋਜ਼ਾਨਾ ਲੰਘਦੇ ਹਨ, ਪਰ ਕਿਸੇ ਨੇ ਵੀ ਗੰਦੇ ਪਾਣੀ ਨੂੰ ਹਟਾਉਣ ਵੱਲ ਧਿਆਨ ਨਹੀਂ ਦਿੱਤਾ। ਜਦੋਂ ਕਿ ਪੰਜਾਬ ਸਰਕਾਰ ਦੇ ਸਾਰੇ ਮੰਤਰੀ, ਵਿਧਾਇਕ ਅਤੇ ਹਲਕਾ ਇੰਚਾਰਜਾਂ ਦੀ ਅਗਵਾਈ ਵਿੱਚ ਰੋਜ਼ਾਨਾ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਇਹ ਹਸਪਤਾਲ ਪ੍ਰਸ਼ਾਸਨ ਇਸ ਤੋਂ ਬਿਲਕੁਲ ਬੇਖਬਰ ਨਜ਼ਰ ਆ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਕਿਉਂਕਿ ਅਧਿਕਾਰੀ ਪਹਿਲਾਂ ਵਾਂਗ ਸਿਰਫ਼ ਜਾਂਚ ਅਤੇ ਕਾਰਵਾਈ ਕਰਨ ਦੀ ਗੱਲ ਕਰ ਰਹੇ ਹਨ, ਪਰ ਹੁਣ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਹਸਪਤਾਲ ਦੀ ਇਹ ਹਾਲਤ ਸਵਾਲ ਖੜ੍ਹਾ ਕਰਦੀ ਹੈ ਕਿ ਕੀ ਕਲੀਨ ਸਵੀਪ ਮੁਹਿੰਮ ਸਿਰਫ਼ ਕਾਗਜ਼ਾਂ ਤੱਕ ਸੀਮਤ ਹੈ ਜਾਂ ਫਿਰ ਅਸਲ ਵਿੱਚ ਸੂਬੇ ਨੂੰ ਸਾਫ਼ ਕਰਨ ਦਾ ਇਰਾਦਾ ਹੈ?

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!