ਜਲੰਧਰ ਦੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਉਸ ਵੇਲੇ ਵਿਰੋਧ ਦੇ ਨਾਅਰੇ ਗੂੰਜ ਉੱਠੇ, ਜਦੋਂ ਆਮ ਆਦਮੀ ਪਾਰਟੀ ਨੇ ਯੂਪੀਆਈ ਰਾਹੀਂ ਹੋਣ ਵਾਲੇ ਵਪਾਰਕ ਲੈਣ-ਦੇਣ ’ਤੇ ਨਵੇਂ ਚਾਰਜਾਂ ਖ਼ਿਲਾਫ਼ ਜ਼ੋਰਦਾਰ ਧਰਨਾ-ਪ੍ਰਦਰਸ਼ਨ ਕੀਤਾ। ਇਹ ਧਰਨਾ ‘ਆਪ’ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿੱਚ ਪਾਰਟੀ ਦੇ ਆਗੂਆਂ, ਅਹੁਦੇਦਾਰਾਂ, ਕੌਂਸਲਰਾਂ ਤੇ ਵੱਡੀ ਗਿਣਤੀ ਵਰਕਰਾਂ ਨੇ ਹਿੱਸਾ ਲਿਆ। ਇਸ ਮੌਕੇ ਚੰਦਨ ਗਰੇਵਾਲ ਸਫਾਈ ਕਮਿਸ਼ਨ ਚੈਅਰਮੈਨ, ਰਮਣੀਕ ਸਿੰਘ ਰੰਧਾਵਾ ਲੋਕ ਸਭਾ ਇੰਚਾਰਜ ਜਲੰਧਰ, ਪ੍ਰਦੀਪ ਦੁੱਗਲ ਜ਼ਿਲ੍ਹਾ ਪ੍ਰਧਾਨ ਜਲੰਧਰ ਦਿਹਾਤੀ, ਵਨੀਤ ਧੀਰ ਮੇਅਰ ਤੇ ਹਲਕਾ ਇੰਚਾਰਜ ਜਲੰਧਰ ਨੌਰਥ, ਰਾਜਵਿੰਦਰ ਕੌਰ ਥਿਆੜਾ ਹਲਕਾ ਇੰਚਾਰਜ ਜਲੰਧਰ ਕੈਂਟ, ਆਤਮ ਪ੍ਰਕਾਸ਼ ਸਿੰਘ ਬੱਬਲੂ ਦੋਆਬਾ ਮੀਡੀਆ ਸਕੱਤਰ, ਮਲਕੀਤ ਸਿੰਘ ਡਿਪਟੀ ਮੇਅਰ, ਰਿੱਕੀ ਮਨੋਚਾ, ਹਰਚਰਨ ਸਿੰਘ ਸੰਧੂ, ਅਤਿਨ ਅਗਨੀਹੋਤਰੀ, ਅਯੂਬ ਖਾਂਨ ਕੌਂਸਲਰ, ਰਾਜ ਕੁਮਾਰ ਰਾਜੂ, ਆਸ਼ਾ ਸਮਰਾਏ, ਪੂਨਮ ਭਗਤ, ਜਯੋਤੀ, ਨੀਰਜ ਬਾਲਾ, ਚਾਹਤ ਕੌਰ, ਅਜੇ ਕੋਲ, ਆਈਐੱਸ ਬੱਗਾ, ਮਧੂ ਬਾਲਾ, ਸੰਜੀਵ ਭਗਤ ਮੀਡੀਆ ਇੰਚਾਰਜ, ਜਸਕਰਨ ਸਿੰਘ ਤੇ ਮੇਜਰ ਸਿੰਘ ਸਮੇਤ ਪਾਰਟੀ ਆਗੂ ਹਾਜ਼ਰ ਰਹੇ। ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਯੂਪੀਆਈ ਨੇ ਦੇਸ਼ ਵਿੱਚ ਡਿਜੀਟਲ ਭੁਗਤਾਨ ਨੂੰ ਆਮ ਲੋਕਾਂ ਤੇ ਛੋਟੇ ਵਪਾਰੀਆਂ ਲਈ ਬੇਹੱਦ ਆਸਾਨ ਬਣਾਇਆ ਹੈ, ਪਰ ਇਸ ਨਾਲ ਜੁੜੇ ਵਾਧੂ ਚਾਰਜ ਵਪਾਰੀਆਂ ਲਈ ਵਿੱਤੀ ਬੋਝ ਦਾ ਕਾਰਨ ਬਣ ਸਕਦੇ ਹਨ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਯੂਪੀਆਈ ਅੱਜ ਦੇਸ਼ ਦੇ ਕਰੋੜਾਂ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣ ਚੁੱਕਾ ਹੈ ਅਤੇ ਛੋਟੇ ਦੁਕਾਨਦਾਰ ਤੋਂ ਲੈ ਕੇ ਆਮ ਖਪਤਕਾਰ ਤੱਕ ਹਰ ਵਰਗ ਇਸ ਡਿਜੀਟਲ ਭੁਗਤਾਨ ਪ੍ਰਣਾਲੀ ਦੀ ਵਰਤੋਂ ਕਰ ਰਿਹਾ ਹੈ, ਇਸ ਲਈ ਅਜਿਹੀ ਸਹੂਲਤ ਨਾਲ ਜੁੜੇ ਵਾਧੂ ਖਰਚਿਆਂ ਦਾ ਸਿੱਧਾ ਜਾਂ ਅਸਿੱਧਾ ਪ੍ਰਭਾਵ ਵਪਾਰੀਆਂ ’ਤੇ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਫੈਸਲੇ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਪ੍ਰਦੀਪ ਦੁੱਗਲ ਨੇ ਕਿਹਾ ਕਿ ਛੋਟੇ ਤੇ ਦਰਮਿਆਨੇ ਵਪਾਰੀ ਪਹਿਲਾਂ ਹੀ ਵਧਦੀਆਂ ਕਾਰੋਬਾਰੀ ਲਾਗਤਾਂ ਤੇ ਹੋਰ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ ਅਤੇ ਅਜਿਹੇ ਸਮੇਂ ਯੂਪੀਆਈ ਲੈਣ-ਦੇਣ ’ਤੇ ਵਾਧੂ ਐੱਮਡੀਆਰ ਲਗਾਉਣ ਨਾਲ ਉਨ੍ਹਾਂ ਦੀਆਂ ਚਿੰਤਾਵਾਂ ਹੋਰ ਵਧ ਸਕਦੀਆਂ ਹਨ। ਸਫਾਈ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਡਿਜੀਟਲ ਭੁਗਤਾਨ ਪ੍ਰਣਾਲੀ ਨੇ ਦੇਸ਼ ਦੀ ਅਰਥਵਿਵਸਥਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਤੇ ਯੂਪੀਆਈ ਨੇ ਲੈਣ-ਦੇਣ ਨੂੰ ਤੇਜ਼, ਆਸਾਨ ਤੇ ਸੁਵਿਧਾਜਨਕ ਬਣਾਇਆ ਹੈ, ਪਰ ਯੂਪੀਆਈ ਨਾਲ ਜੁੜੇ ਚਾਰਜਾਂ ਬਾਰੇ ਸਰਕਾਰ ਨੂੰ ਵਪਾਰੀਆਂ ਤੇ ਆਮ ਲੋਕਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਵਿਚਾਰਨਾ ਚਾਹੀਦਾ ਹੈ। ਧਰਨੇ ਦੌਰਾਨ ‘ਆਪ’ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਯੂਪੀਆਈ ਨਾਲ ਸਬੰਧਤ ਨਵੇਂ ਚਾਰਜਾਂ ਦੇ ਫ
ਸ਼ਹੀਦ ਭਗਤ ਸਿੰਘ ਚੌਕ ਵਿੱਚ ਉਸ ਵੇਲੇ ਕੀ ਹੋਇਆ, ਜਦੋਂ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਨੂੰ ਸਿੱਧਾ ਚਿਤਾਵਨੀ ਦੇ ਦਿੱਤੀ
ਜਲੰਧਰ ਦੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਉਸ ਵੇਲੇ ਵਿਰੋਧ ਦੇ ਨਾਅਰੇ ਗੂੰਜ ਉੱਠੇ, ਜਦੋਂ ਆਮ ਆਦਮੀ ਪਾਰਟੀ ਨੇ ਯੂਪੀਆਈ ਰਾਹੀਂ ਹੋਣ ਵਾਲੇ ਵਪਾਰਕ ਲੈਣ-ਦੇਣ ’ਤੇ ਨਵੇਂ ਚਾਰਜਾਂ ਖ਼ਿਲਾਫ਼ ਜ਼ੋਰਦਾਰ ਧਰਨਾ-ਪ੍ਰਦਰਸ਼ਨ ਕੀਤਾ। ਇਹ ਧਰਨਾ ‘ਆਪ’ ਜਲੰਧਰ ਸ਼ਹਿ
NRI Post Desk · 67 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





