ਫਿਰੋਜ਼ਪੁਰ ਸ਼ਹਿਰ ਵਿੱਚ ਇੱਕ ਐਸਾ ਖੁਲਾਸਾ ਸਾਹਮਣੇ ਆ ਰਿਹਾ ਹੈ ਜੋ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੀ ਕਾਰਗੁਜ਼ਾਰੀ 'ਤੇ ਵੱਡੇ ਸਵਾਲ ਖੜ੍ਹੇ ਕਰ ਰਿਹਾ ਹੈ, ਕਿਉਂਕਿ ਜਨਤਕ ਥਾਵਾਂ 'ਤੇ ਅਣਅਧਿਕਾਰਤ ਇਸ਼ਤਿਹਾਰਬਾਜ਼ੀ ਰੋਕਣ ਦੇ ਨਿਯਮਾਂ ਅਤੇ ਪ੍ਰਸ਼ਾਸਨਿਕ ਹੁਕਮਾਂ ਦੇ ਬਾਵਜੂਦ ਸ਼ਹਿਰ ਦੇ ਚੌਕਾਂ, ਸੜਕਾਂ ਅਤੇ ਬਿਜਲੀ ਦੇ ਖੰਭਿਆਂ 'ਤੇ ਫਲੈਕਸ ਲੱਗੀਆਂ ਹੋਈਆਂ ਹਨ। ਹਾਲਾਤ ਇਹ ਹਨ ਕਿ ਸ਼ਹੀਦ ਊਧਮ ਸਿੰਘ ਚੌਕ, ਸ਼ਹੀਦ ਰਾਕੇਸ਼ ਪਾਇਲਟ ਚੌਕ ਅਤੇ ਬਾਬਾ ਨਾਮਦੇਵ ਚੌਕ ਵੀ ਇਨ੍ਹਾਂ ਨਾਜਾਇਜ਼ ਕਬਜ਼ਿਆਂ ਤੋਂ ਬਚੇ ਨਹੀਂ ਹਨ, ਜਿਸ ਕਾਰਨ ਸ਼ਹੀਦਾਂ ਦੀ ਯਾਦ ਵਿੱਚ ਬਣੇ ਚੌਕਾਂ ਦੀ ਦਿੱਖ ਪ੍ਰਭਾਵਿਤ ਹੋਣ 'ਤੇ ਲੋਕਾਂ ਵਿੱਚ ਭਾਰੀ ਨਾਰਾਜ਼ਗੀ ਹੈ। ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ, 1976 ਦੀ ਧਾਰਾ 123 ਤਹਿਤ ਸ਼ਹਿਰ ਵਿੱਚ ਇਸ਼ਤਿਹਾਰ ਲਗਾਉਣ ਲਈ ਨਿਰਧਾਰਤ ਪ੍ਰਕਿਰਿਆ ਅਨੁਸਾਰ ਲਿਖਤੀ ਮਨਜ਼ੂਰੀ ਦੀ ਵਿਵਸਥਾ ਹੈ, ਅਤੇ ਬਿਨਾਂ ਮਨਜ਼ੂਰੀ ਲੱਗੇ ਬੋਰਡਾਂ ਦੇ ਮਾਮਲੇ ਵਿੱਚ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਣੀ ਬਣਦੀ ਹੈ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਰੋਕਣ ਦੀ ਜ਼ਿੰਮੇਵਾਰੀ ਨਿਭਾ ਕੌਣ ਰਿਹਾ ਹੈ, ਕਿਉਂਕਿ ਪ੍ਰਸ਼ਾਸਨ ਵੱਲੋਂ ਪਾਬੰਦੀਆਂ ਦੇ ਹੁਕਮ ਤਾਂ ਜਾਰੀ ਕੀਤੇ ਜਾਂਦੇ ਹਨ, ਪਰ ਜੇਕਰ ਜਨਤਕ ਥਾਵਾਂ 'ਤੇ ਅਣਅਧਿਕਾਰਤ ਫਲੈਕਸ ਲੱਗਦੇ ਰਹਿਣ ਅਤੇ ਪ੍ਰਸ਼ਾਸਨ ਵੱਲੋਂ ਕਨੂੰਨੀ ਕਾਰਵਾਈ ਵੀ ਨਾ ਕੀਤੀ ਜਾਵੇ ਤਾਂ ਇਨ੍ਹਾਂ ਹੁਕਮਾਂ ਦੀ ਅਸਲ ਅਹਿਮੀਅਤ ਕੀ ਰਹਿ ਜਾਂਦੀ ਹੈ। ਇਸ ਤੋਂ ਇਲਾਵਾ ਇਹ ਵੀ ਜਵਾਬਦੇਹੀ ਦਾ ਵਿਸ਼ਾ ਹੈ ਕਿ ਅਣਅਧਿਕਾਰਤ ਫਲੈਕਸਾਂ ਤੋਂ ਵਪਾਰਕ ਲਾਹਾ ਲੈਣ ਵਾਲਿਆਂ ਦੀ ਜਵਾਬਦੇਹੀ ਤੈਅ ਕਰਨੀ ਵੀ ਜ਼ਰੂਰੀ ਹੈ, ਕਿਉਂਕਿ ਜੇਕਰ ਇਸ਼ਤਿਹਾਰ ਮਨਜ਼ੂਰੀ ਅਤੇ ਲਾਗੂ ਫੀਸ ਤੋਂ ਬਿਨਾਂ ਲੱਗ ਰਹੇ ਹਨ ਤਾਂ ਸਰਕਾਰੀ ਮਾਲੀਏ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਇਸ ਮਾਮਲੇ ਵਿੱਚ ਨਗਰ ਕੌਂਸਲ ਅਤੇ ਸਬੰਧਤ ਅਧਿਕਾਰੀਆਂ ਦੀ ਭੂਮਿਕਾ ਵੀ ਸ਼ੱਕ ਦੇ ਘੇਰੇ ਵਿੱਚ ਹੈ, ਅਤੇ ਇਹ ਸਵਾਲ ਉਠਾਏ ਜਾ ਰਹੇ ਹਨ ਕਿ ਕੀ ਫਲੈਕਸ ਲਗਾਉਣ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਤੋਂ ਮਨਜ਼ੂਰੀ ਅਤੇ ਫੀਸ ਸਬੰਧੀ ਰਿਕਾਰਡ ਮੰਗਿਆ ਗਿਆ ਹੈ, ਕਿੰਨੇ ਚਲਾਨ ਕੱਟੇ ਗਏ ਅਤੇ ਕਿੰਨਾ ਜੁਰਮਾਨਾ ਵਸੂਲਿਆ ਗਿਆ, ਇਨ੍ਹਾਂ ਸਵਾਲਾਂ ਦੇ ਜਵਾਬ ਜਨਤਕ ਹੋਣੇ ਚਾਹੀਦੇ ਹਨ। ਦੂਜੇ ਪਾਸੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਕਮੇਟੀ ਦੇ ਪ੍ਰਧਾਨ ਭਗਵਾਨ ਸਿੰਘ ਸਾਮਾ ਨੇ ਸਪੱਸ਼ਟ ਕਿਹਾ ਹੈ ਕਿ ਸ਼ਹੀਦਾਂ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਅਤੇ ਉਨ੍ਹਾਂ ਸਵਾਲ ਕੀਤਾ ਕਿ ਜਦੋਂ ਫਲੈਕਸਾਂ ਬਿਨਾਂ ਮਨਜ਼ੂਰੀ ਤੋਂ ਗੈਰ ਕਨੂੰਨੀ ਢੰਗ ਨਾਲ ਅਣਅਧਿਕਾਰਤ ਥਾਵਾਂ 'ਤੇ ਲੱਗਦੀਆਂ ਹਨ ਤਾਂ ਸਰਕਾਰ ਨੂੰ ਮਾਲੀਆ ਕਿਵੇਂ ਮਿਲੇਗਾ। ਉਨ੍ਹਾਂ ਮੰਗ ਕੀਤੀ ਕਿ ਅਣਅਧਿਕਾਰਤ ਫਲੈਕਸਾਂ ਹਟਾਉਣ ਦੇ ਨਾਲ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਵੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ, ਤਾਂ ਜੋ ਸ਼ਹੀਦਾਂ ਦੇ ਚੌਕਾਂ ਦੀ ਸ਼ਾਨ ਬਹਾਲ ਹੋ ਸਕੇ ਅਤੇ ਪ੍ਰਸ਼ਾਸਨ ਦੀ ਜਵਾਬਦੇਹੀ ਵੀ ਤੈਅ ਹੋ ਸਕੇ। ਇਹ ਮਾਮਲਾ ਇਸ ਲਈ ਵੀ ਗੰਭੀਰ ਹੈ ਕਿਉਂਕਿ ਇਸ ਨਾਲ ਇੱਕ ਹੋਰ ਮਾਨਸਾ ਕਾਂਡ ਵਰਗੀ ਸਥਿਤੀ ਪੈਦਾ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ, ਅਤੇ ਹੁਣ ਪ੍ਰਸ਼ਾਸਨ ਲਈ ਅਸਲ
ਸ਼ਹੀਦਾਂ ਦੇ ਚੌਕਾਂ 'ਤੇ ਫਲੈਕਸ ਮਾਫੀਆ ਦਾ ਕਬਜ਼ਾ: ਪ੍ਰਸ਼ਾਸਨ ਦੀ ਚੁੱਪੀ ਪਿੱਛੇ ਕੀ ਹੈ ਰਾਜ਼, ਜਵਾਬਦੇਹੀ ਦਾ ਸਵਾਲ ਕਿਸ 'ਤੇ?
ਫਿਰੋਜ਼ਪੁਰ ਸ਼ਹਿਰ ਵਿੱਚ ਇੱਕ ਐਸਾ ਖੁਲਾਸਾ ਸਾਹਮਣੇ ਆ ਰਿਹਾ ਹੈ ਜੋ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੀ ਕਾਰਗੁਜ਼ਾਰੀ 'ਤੇ ਵੱਡੇ ਸਵਾਲ ਖੜ੍ਹੇ ਕਰ ਰਿਹਾ ਹੈ, ਕਿਉਂਕਿ ਜਨਤਕ ਥਾਵਾਂ 'ਤੇ ਅਣਅਧਿਕਾਰਤ ਇਸ਼ਤਿਹਾਰਬਾਜ਼ੀ ਰੋਕਣ ਦੇ ਨਿਯਮਾਂ ਅਤੇ ਪ੍ਰਸ਼ਾਸਨਿਕ
NRI Post Desk · 33 ਦਿਨ ਪਹਿਲਾਂ · ਅੱਪਡੇਟ 12 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




