ਸੰਤ ਜੂਡਜ਼ ਕਾਨਵੈਂਟ ਸਕੂਲ, ਸ਼ਾਹਕੋਟ ਨੇ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਤੇ ਲੇਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸਬੰਧੀ ਨੋਡਲ ਅਫਸਰ ਮਾ. ਸੁਰਿੰਦਰ ਵਿੱਗ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੌਰਾਨ ਨੌਵੀਂ ਦੇ ਵਿਦਿਆਰਥੀ ਅਕਸ਼ਜ ਗੁਪਤਾ ਤੇ ਨਮਿਤ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਲੇਖ ਮੁਕਾਬਲੇ ’ਚ ਨਵਜੋਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਲੇਖਣੀ ਤੇ ਪ੍ਰਤਿਭਾ ਦਾ ਸ਼ਾਨਦਾਰ ਲੋਹਾ ਮੰਨਵਾਇਆ ਹੈ। ਨਗਰ ਪੰਚਾਇਤ ਸ਼ਾਹਕੋਟ ਦੇ ਕਾਰਜਸਾਧਕ ਅਫ਼ਸਰ ਜਗਤਾਰ ਸਿੰਘ ਤੇ ਮਾਸਟਰ ਭੁਪਿੰਦਰਜੀਤ ਵੱਲੋਂ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਡਾਇਰੈਕਟਰ ਫਾਦਰ ਵਰਗਿਸ ਤੇ ਪ੍ਰਿੰਸੀਪਲ ਸਿਸਟਰ ਵਨਾਇਆ ਨੇ ਜੇਤੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ, ਲਗਨ ਤੇ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਵਿੱਚ ਗਿਆਨ, ਆਤਮ-ਵਿਸ਼ਵਾਸ ਤੇ ਰਚਨਾਤਮਕ ਸੋਚ ਨੂੰ ਵਿਕਸਿਤ ਕਰਨ ’ਚ ਅਹਿਮ ਰੋਲ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਤੇ ਲਗਨ ਨਾਲ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ ਛੂਹਣ ਲਈ ਪ੍ਰੇਰਿਆ।
ਸ਼ਾਹਕੋਟ ਦੇ ਸਕੂਲ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ, ਜੇਤੂਆਂ ਦੇ ਨਾਮ ਦਾ ਖੁਲਾਸਾ
ਸੰਤ ਜੂਡਜ਼ ਕਾਨਵੈਂਟ ਸਕੂਲ, ਸ਼ਾਹਕੋਟ ਨੇ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਤੇ ਲੇਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸਬੰਧੀ ਨੋਡਲ ਅਫਸਰ ਮਾ. ਸੁਰਿੰਦਰ ਵਿੱਗ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ
NRI Post Desk · 6 ਦਿਨ ਪਹਿਲਾਂ · ਅੱਪਡੇਟ 14 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





