ਪਾਤੜਾਂ ਵਿਖੇ ਪੰਜਾਬ ਕਾਂਗਰਸ ਵੱਲੋਂ ਸੂਬੇ ਦੇ ਅਹਿਮ ਮੁੱਦਿਆਂ ਅਤੇ ਆਉਣ ਵਾਲੀਆਂ ਰਾਜਨੀਤਿਕ ਗਤੀਵਿਧੀਆਂ ਨੂੰ ਲੈ ਕੇ ਜ਼ਿਲਾ ਪੱਧਰ 'ਤੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈ ਮਾਜਰਾ ਆਪਣੀ ਸਮੁੱਚੀ ਟੀਮ ਅਤੇ ਸਾਥੀਆਂ ਸਮੇਤ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਹ ਮੀਟਿੰਗ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਾਜ ਕੁਮਾਰ ਵੇਰਕਾ, ਪੰਜਾਬ ਸਹਿ-ਇੰਚਾਰਜ ਸ੍ਰੀਮਤੀ ਹਿਨਾ ਕਾਵਰੇ, ਅਤੇ ਜਿਲਾ ਪ੍ਰਧਾਨ ਪਟਿਆਲਾ ਦਿਹਾਤੀ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਦੀ ਸਾਂਝੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਐਸਆਈਆਰ ਦੀਆਂ ਅਹਿਮ ਮੱਦਾਂ ਉਤੇ ਚਰਚਾ ਕੀਤੀ ਗਈ ਅਤੇ ਸੰਸਦ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਸੰਗਰੂਰ ਵਿਖੇ ਹੋਣ ਵਾਲੀ ਆਗਾਮੀ ਰੈਲੀ ਦੀਆਂ ਤਿਆਰੀਆਂ ਸਬੰਧੀ ਰਣਨੀਤੀ ਉਲੀਕੀ ਗਈ। ਇਸ ਤੋਂ ਇਲਾਵਾ ਹਲਕਾ ਸ਼ੁਤਰਾਣਾ ਦੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ, ਜਨਤਕ ਮਸਲਿਆ ਅਤੇ ਖੇਤਰ 'ਚ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ 'ਚ ਪੰਜਾਬ ਮਿਸ਼ਨ 2027 ਨੂੰ ਧਿਆਨ 'ਚ ਰੱਖਦਿਆਂ ਪਾਰਟੀ ਦੇ ਢਾਂਚੇ ਨੂੰ ਹੇਠਲੇ ਪੱਧਰ 'ਤੇ ਮਜ਼ਬੂਤ ਕਰਨ, ਵਰਕਰਾਂ ਦੀ ਸਰਗਰਮ ਭੂਮਿਕਾ ਨਿਸ਼ਚਿਤ ਕਰਨ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ 'ਤੇ ਜ਼ੋਰ ਦਿੱਤਾ ਗਿਆ। ਸਮੁੱਚੀ ਲੀਡਰਸ਼ਿਪ ਨੇ ਇਕਜੁੱਟਤਾ ਨਾਲ ਪਾਰਟੀ ਦੀ ਵਿਚਾਰਧਾਰਾ 'ਤੇ ਪਹਿਰਾ ਦੇਣ ਦਾ ਅਹਿਦ ਲਿਆ। ਨਛੱਤਰ ਸਿੰਘ ਅਰਾਈ ਮਾਜਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੇ ਹੱਕਾਂ, ਜਮਹੂਰੀ ਕਦਰਾਂ-ਕੀਮਤਾਂ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਲਕਾ ਸ਼ੁਤਰਾਣਾ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਉਠਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ।
ਸ਼ੁਤਰਾਣਾ 'ਚ ਕਾਂਗਰਸ ਦਾ ਵੱਡਾ ਦਾਅ! ਅਰਾਈਂ ਮਾਜਰਾ ਪੂਰੀ ਟੀਮ ਨਾਲ ਪਹੁੰਚੇ, ਪਰ ਮੀਟਿੰਗ 'ਚ ਕੀ ਹੋਇਆ ਜੋ ਸਭ ਹੈਰਾਨ ਰਹਿ ਗਏ?
ਪਾਤੜਾਂ ਵਿਖੇ ਪੰਜਾਬ ਕਾਂਗਰਸ ਵੱਲੋਂ ਸੂਬੇ ਦੇ ਅਹਿਮ ਮੁੱਦਿਆਂ ਅਤੇ ਆਉਣ ਵਾਲੀਆਂ ਰਾਜਨੀਤਿਕ ਗਤੀਵਿਧੀਆਂ ਨੂੰ ਲੈ ਕੇ ਜ਼ਿਲਾ ਪੱਧਰ 'ਤੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ
NRI Post Desk · 26 ਦਿਨ ਪਹਿਲਾਂ · ਅੱਪਡੇਟ 10 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




