|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼੍ਰੋਮਣੀ ਕਮੇਟੀ ਦੀ ਸੱਤਾ 'ਤੇ ਤਿੰਨ ਪਾਰਟੀਆਂ ਦਾ ਖੇਲ? ਜਾਣੋ ਕੀ ਹੈ ਉਹ ਗੁਪਤ ਸਮਝੌਤਾ ਜੋ ਬਦਲ ਦੇਵੇਗਾ ਪੰਜਾਬ ਦਾ ਸਿਆਸੀ ਚਿਹਰਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 20 ਨਵੰਬਰ ਨੂੰ ਹੋਣ ਵਾਲੇ ਸਾਲਾਨਾ ਜਨਰਲ ਇਜਲਾਸ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਇੱਕ ਅਜਿਹਾ ਭੇਤ ਖੁੱਲ੍ਹ ਰਿਹਾ ਹੈ ਜਿਸ ਨੇ ਸਾਰਿਆਂ ਦੀ ਨੀਂਦ ਉਡਾ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ

NRI Post Desk · 21 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ਼੍ਰੋਮਣੀ ਕਮੇਟੀ ਦੀ ਸੱਤਾ 'ਤੇ ਤਿੰਨ ਪਾਰਟੀਆਂ ਦਾ ਖੇਲ? ਜਾਣੋ ਕੀ ਹੈ ਉਹ ਗੁਪਤ ਸਮਝੌਤਾ ਜੋ ਬਦਲ ਦੇਵੇਗਾ ਪੰਜਾਬ ਦਾ ਸਿਆਸੀ ਚਿਹਰਾ
📷 NRI Post Desk

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 20 ਨਵੰਬਰ ਨੂੰ ਹੋਣ ਵਾਲੇ ਸਾਲਾਨਾ ਜਨਰਲ ਇਜਲਾਸ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਇੱਕ ਅਜਿਹਾ ਭੇਤ ਖੁੱਲ੍ਹ ਰਿਹਾ ਹੈ ਜਿਸ ਨੇ ਸਾਰਿਆਂ ਦੀ ਨੀਂਦ ਉਡਾ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿਚਾਲੇ ਇੱਕ ਵੱਡੇ ਸਿਆਸੀ ਸਮਝੌਤੇ ਦੀ ਚਰਚਾ ਜ਼ੋਰਾਂ 'ਤੇ ਹੈ, ਜੋ ਦੀਵਾਲੀ ਤੋਂ ਬਾਅਦ ਅਤੇ ਜਨਰਲ ਇਜਲਾਸ ਤੋਂ ਪਹਿਲਾਂ ਹੋ ਸਕਦਾ ਹੈ। ਸੂਤਰਾਂ ਮੁਤਾਬਕ ਇਸ ਸਮਝੌਤੇ ਤਹਿਤ ਅਕਾਲੀ ਦਲ ਨੂੰ 65, ਭਾਜਪਾ ਨੂੰ 40 ਅਤੇ ਪੁਨਰ ਸੁਰਜੀਤ ਧੜੇ ਨੂੰ 12 ਵਿਧਾਨ ਸਭਾ ਹਲਕੇ ਮਿਲ ਸਕਦੇ ਹਨ, ਅਤੇ ਇਨ੍ਹਾਂ ਸਾਰੇ ਹਲਕਿਆਂ ਤੋਂ ਉਮੀਦਵਾਰ ਅਕਾਲੀ ਦਲ ਦੇ ਚੋਣ ਨਿਸ਼ਾਨ 'ਤੇ ਚੋਣ ਲੜ ਸਕਦੇ ਹਨ। ਇਸ ਸੰਭਾਵੀ ਸਮਝੌਤੇ ਦਾ ਸਭ ਤੋਂ ਵੱਡਾ ਅਸਰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੀ ਚੋਣ 'ਤੇ ਪੈਣ ਦੇ ਕਿਆਸ ਲਾਏ ਜਾ ਰਹੇ ਹਨ, ਜਿੱਥੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਕਾਲੀ ਦਲ ਦੀ ਪਹਿਲੀ ਪਸੰਦ ਮੰਨਿਆ ਜਾ ਰਿਹਾ ਹੈ, ਜਦਕਿ ਬੀਬੀ ਜਗੀਰ ਕੌਰ ਦਾ ਨਾਂ ਵੀ ਅਗਲੇ ਪ੍ਰਧਾਨ ਦੇ ਅਹੁਦੇ ਲਈ ਚਰਚਾ ਵਿੱਚ ਹੈ। ਇਸੇ ਤਰ੍ਹਾਂ ਪੁਨਰ ਸੁਰਜੀਤ ਧੜੇ ਦੇ ਆਗੂ ਆਪਣੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਲਈ ਧਾਰਮਿਕ ਖੇਤਰ ਵਿੱਚ ਕੋਈ ਸਤਿਕਾਰਤ ਅਹੁਦਾ ਦਿਵਾਉਣ ਦੀ ਕੋਸ਼ਿਸ਼ ਕਰ ਸਕਦੇ ਹਨ। ਸੂਤਰਾਂ ਅਨੁਸਾਰ 2022 ਦੀਆਂ ਵਿਧਾਨ ਸਭਾ ਅਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਦੋਵਾਂ ਪਾਰਟੀਆਂ ਦੇ ਵੋਟ ਗਰਾਫ ਨੂੰ ਧਿਆਨ ਵਿੱਚ ਰੱਖਦਿਆਂ ਸਮਝੌਤੇ ਦੀਆਂ ਸੰਭਾਵਨਾਵਾਂ 'ਤੇ ਵਿਚਾਰ ਹੋ ਰਿਹਾ ਹੈ, ਕਿਉਂਕਿ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਲੰਮਾ ਸਮਾਂ ਪੰਜਾਬ ਦੀ ਸਿਆਸਤ ਦਾ ਅਹਿਮ ਹਿੱਸਾ ਰਿਹਾ ਹੈ। ਹੁਣ ਪੁਨਰ ਸੁਰਜੀਤ ਧੜੇ ਦੀ ਸਿਆਸੀ ਪਕੜ ਅਤੇ ਆਗੂਆਂ ਦੀ ਭੂਮਿਕਾ ਨੂੰ ਵੀ ਸਮਝੌਤੇ ਵਿੱਚ ਧਿਆਨ ਵਿੱਚ ਰੱਖੇ ਜਾਣ ਦੀ ਚਰਚਾ ਹੈ। ਸੂਤਰਾਂ ਦਾ ਦਾਅਵਾ ਹੈ ਕਿ ਇਸ ਸਮਝੌਤੇ ਰਾਹੀਂ ਪੰਜਾਬ ਨਾਲ ਸਬੰਧਤ ਕੁਝ ਲਟਕਦੇ ਮੁੱਦੇ ਵੀ ਕੇਂਦਰ ਸਰਕਾਰ ਕੋਲ ਉਠਾਏ ਜਾ ਸਕਦੇ ਹਨ, ਜਿਨ੍ਹਾਂ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣਾ, ਅਟਾਰੀ ਸਰਹੱਦ ਰਾਹੀਂ ਆਮ ਲੋਕਾਂ ਦੀ ਆਵਾਜਾਈ ਮੁੜ ਸ਼ੁਰੂ ਕਰਨਾ ਅਤੇ ਪੰਜਾਬ ਦੇ ਚਾਰ ਲੱਖ ਕਰੋੜ ਰੁਪਏ ਤੋਂ ਵੱਧ ਦੇ ਕਰਜ਼ੇ ਦਾ ਮਾਮਲਾ ਸ਼ਾਮਲ ਦੱਸਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਇਹ ਸਮਝੌਤਾ 18 ਨਵੰਬਰ ਤੋਂ ਪਹਿਲਾਂ ਹੋਣ ਦੀ ਸੰਭਾਵਨਾ ਹੈ, ਹਾਲਾਂਕਿ ਤਿੰਨਾਂ ਧਿਰਾਂ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ, ਜਿਸ ਕਾਰਨ ਸਿਆਸੀ ਹਲਕਿਆਂ ਵਿੱਚ ਉਤਸੁਕਤਾ ਬਣੀ ਹੋਈ ਹੈ ਕਿ ਇਹ ਖੇਲ ਕੀ ਕਰਵਾਏਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!