|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਸਾਕੇਤ ਅਦਾਲਤ ਦਾ ਸਖ਼ਤ ਫੈਸਲਾ: ਯੂਟਿਊਬਰ ਧਰੁਵ ਰਾਠੀ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

ਸਾਲ 2018 ਦੇ ਇੱਕ ਪੁਰਾਣੇ ਮਾਣਹਾਨੀ ਮਾਮਲੇ ਵਿੱਚ ਦਿੱਲੀ ਦੀ ਸਾਕੇਤ ਅਦਾਲਤ ਨੇ ਅੱਜ ਵਿਵਾਦਿਤ ਯੂਟਿਊਬਰ ਧਰੁਵ ਰਾਠੀ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਇਹ ਕਾਰਵਾਈ ਵਿਕਾਸ ਸਾਂਕ੍ਰਿਤਿਆਨ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ 'ਤੇ ਸੁਣਵਾ

NRI Post Desk · 1 ਦਿਨ ਪਹਿਲਾਂ · ਅੱਪਡੇਟ 12 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਾਕੇਤ ਅਦਾਲਤ ਦਾ ਸਖ਼ਤ ਫੈਸਲਾ: ਯੂਟਿਊਬਰ ਧਰੁਵ ਰਾਠੀ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ
📷 NRI Post Desk

ਸਾਲ 2018 ਦੇ ਇੱਕ ਪੁਰਾਣੇ ਮਾਣਹਾਨੀ ਮਾਮਲੇ ਵਿੱਚ ਦਿੱਲੀ ਦੀ ਸਾਕੇਤ ਅਦਾਲਤ ਨੇ ਅੱਜ ਵਿਵਾਦਿਤ ਯੂਟਿਊਬਰ ਧਰੁਵ ਰਾਠੀ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਇਹ ਕਾਰਵਾਈ ਵਿਕਾਸ ਸਾਂਕ੍ਰਿਤਿਆਨ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ 'ਤੇ ਸੁਣਵਾਈ ਦੌਰਾਨ ਕੀਤੀ ਗਈ ਹੈ। ਸਾਕੇਤ ਅਦਾਲਤ ਦੀ ਜੁਡੀਸ਼ੀਅਲ ਮੈਜਿਸਟਰੇਟ (ਫਸਟ ਕਲਾਸ) ਅਨਮ ਰਈਸ ਖ਼ਾਨ ਨੇ ਵਿਕਾਸ ਸੰਕ੍ਰਿਤਿਆਇਨ ਉਰਫ਼ ਵਿਕਾਸ ਪਾਂਡੇ ਵੱਲੋਂ ਰਾਠੀ ਦੇ ਯੂਟਿਊਬ ਚੈਨਲ ’ਤੇ ਅਪਲੋਡ ਕੀਤੀ ਗਈ ਇੱਕ ਵੀਡੀਓ ਸਬੰਧੀ ਦਾਇਰ ਪਟੀਸ਼ਨ ’ਤੇ ਇਹ ਹੁਕਮ ਸੁਣਾਇਆ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 3 ਦਸੰਬਰ ’ਤੇ ਪਾ ਦਿੱਤੀ ਹੈ, ਜਦਕਿ ਵਿਸਥਾਰਪੂਰਵਕ ਹੁਕਮਾਂ ਦੀ ਅਜੇ ਉਡੀਕ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ 31 ਅਕਤੂਬਰ ਨੂੰ ਵੀ ਅਦਾਲਤ ਨੇ ਧਰੁਵ ਰਾਠੀ ਵਿਰੁੱਧ ਤਾਜ਼ਾ ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ। ਉਸ ਤੋਂ ਪਹਿਲਾਂ 17 ਅਕਤੂਬਰ ਨੂੰ ਅਦਾਲਤ ਨੇ ਉਸ ਵੇਲੇ ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ, ਜਦੋਂ ਨੋਟਿਸ ਤਾਮੀਲ ਕਰਵਾਉਣ ਗਏ ਅਦਾਲਤੀ ਕਰਮਚਾਰੀ (ਪ੍ਰੋਸੈਸ ਸਰਵਰ) ਨੇ ਰਿਪੋਰਟ ਦਿੱਤੀ ਸੀ ਕਿ ਰਾਠੀ ਦਾ ਘਰ ਬੰਦ ਪਿਆ ਹੈ। ਅਦਾਲਤ ਨੇ ਰਾਠੀ ਦੇ ਗੁਰੂਗ੍ਰਾਮ (ਹਰਿਆਣਾ) ਸਥਿਤ ਪਤੇ ’ਤੇ ਵੀ ਤਾਜ਼ਾ ਸੰਮਨ ਭੇਜੇ ਸਨ। ਦੂਜੇ ਪਾਸੇ ਰਾਠੀ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਧਰੁਵ ਰਾਠੀ ਆਮ ਤੌਰ ’ਤੇ ਆਸਟ੍ਰੀਆ ਵਿੱਚ ਰਹਿੰਦਾ ਹੈ ਅਤੇ ਦਿੱਲੀ ਵਿੱਚ ‘ਕਾਕਰੋਚ ਜਨਤਾ ਪਾਰਟੀ’ ਦੇ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਲਈ ਭਾਰਤ ਆਇਆ ਸੀ। ਅਦਾਲਤ ਨੇ ਨੋਟ ਕੀਤਾ ਕਿ ਇਸ ਮਾਮਲੇ ਵਿੱਚ ਰਾਠੀ ਨੂੰ ਸਭ ਤੋਂ ਪਹਿਲਾਂ ਜੁਲਾਈ 2019 ਵਿੱਚ ਸੰਮਨ ਜਾਰੀ ਕੀਤੇ ਗਏ ਸਨ। ਦਰਅਸਲ ਇਹ ਮਾਮਲਾ ਸਾਲ 2018 ਵਿੱਚ ਵਿਕਾਸ ਪਾਂਡੇ ਵੱਲੋਂ ਦਾਇਰ ਕੀਤੀ ਗਈ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ਨਾਲ ਸਬੰਧਤ ਹੈ। ਮਈ 2018 ਵਿੱਚ ਧਰੁਵ ਰਾਠੀ ਨੇ ਆਪਣੇ ਯੂਟਿਊਬ ਚੈਨਲ ’ਤੇ ‘ਬੀਜੇਪੀ ਆਈ.ਟੀ. ਸੈੱਲ ਪਾਰਟ-2’ ਸਿਰਲੇਖ ਹੇਠ ਇੱਕ ਵੀਡੀਓ ਅਪਲੋਡ ਕੀਤੀ ਸੀ, ਜਿਸ ਵਿੱਚ ਕਥਿਤ ਤੌਰ ’ਤੇ ਦੋਸ਼ ਲਾਇਆ ਗਿਆ ਸੀ ਕਿ ਭਾਜਪਾ ਦੇ ਆਈ.ਟੀ. ਸੈੱਲ ਨੇ ਰਾਠੀ ਨੂੰ ਬਦਨਾਮ ਕਰਨ ਲਈ ਪਾਂਡੇ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਪਾਂਡੇ ਨੇ ਇਨ੍ਹਾਂ ਦੋਸ਼ਾਂ ਨੂੰ ਝੂਠਾ ਅਤੇ ਆਪਣੀ ਸਾਖ਼ ਨੂੰ ਢਾਹ ਲਾਉਣ ਵਾਲਾ ਦੱਸਦਿਆਂ ਅਦਾਲਤ ਦਾ ਰੁਖ਼ ਕੀਤਾ ਸੀ। ਜ਼ਿਕਰਯੋਗ ਹੈ ਕਿ ਇਸ ਵੀਡੀਓ ਨੂੰ ਸੋਸ਼ਲ ਮੀਡੀਆ ’ਤੇ ਸਾਂਝਾ ਕਰਨ ਕਾਰਨ ਦਿੱਲੀ ਦੇ ਤਤਕਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਵੀ ਮਾਣਹਾਨੀ ਦੀ ਕਾਰਵਾਈ ਸ਼ੁਰੂ ਹੋਈ ਸੀ, ਹਾਲਾਂਕਿ ਕੇਜਰੀਵਾਲ ਵੱਲੋਂ ਬਾਅਦ ਵਿੱਚ ਅਦਾਲਤ ਮੂਹਰੇ ਆਪਣੀ ਗ਼ਲਤੀ ਸਵੀਕਾਰ ਕਰਨ ਮਗਰੋਂ ਉਨ੍ਹਾਂ ਵਿਰੁੱਧ ਵੱਖਰੀ ਕਾਰਵਾਈ ਚੱਲੀ। ਸ਼ਿਕਾਇਤਕਰਤਾ ਦਾ ਪੱਖ ਹੈ ਕਿ ਇਸ ਵੀਡੀਓ ਰਾਹੀਂ ਜਾਣਬੁੱਝ ਕੇ ਉਨ੍ਹਾਂ 'ਤੇ ਝੂਠੇ ਦੋਸ਼ ਲਗਾਏ ਗਏ ਅਤੇ ਵੀਡੀਓ ਨੂੰ ਵੱਡੇ ਪੱਧਰ 'ਤੇ ਸਾਂਝਾ ਕੀਤਾ ਗਿਆ। ਅਦਾਲਤ ਦੇ ਇਸ ਹੁਕਮ ਤੋਂ ਬਾਅਦ ਹੁਣ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਤੇਜ਼ ਹੋਣ ਦੀ ਸੰਭਾਵਨਾ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਸਾਕੇਤ ਅਦਾਲਤ ਦਾ ਸਖ਼ਤ ਫੈਸਲਾ: ਯੂਟਿਊਬਰ ਧਰੁਵ ਰਾਠੀ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ — NRI Post