|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਾਬਕਾ ਮੁੱਖ ਮੰਤਰੀ ਦੇ ਦਾਅਵਿਆਂ ਦਾ ਪਰਦਾਫਾਸ਼: ਗੜ੍ਹੀ ਨੇ ਕੀਤਾ ਖੁਲਾਸਾ, ਜੰਗਲਾਤ ਦਾ ਰਕਬਾ ਵੀ ਨਹੀਂ ਸੀ ਬਖਸ਼ਿਆ

ਰੂਪਨਗਰ ਵਿੱਚ ਨਾਜਾਇਜ਼ ਮਾਈਨਿੰਗ ਦੇ ਮੁੱਦੇ 'ਤੇ ਸਿਆਸੀ ਰਾਰ ਬਹੁਤ ਗਰਮ ਹੋ ਗਈ ਹੈ, ਜਦੋਂ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਇੰਚਾਰਜ ਜਸਬੀਰ ਸਿੰਘ ਗੜ੍ਹੀ ਅਤੇ ਰੂਪਨਗਰ ਦੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਮੋਰਿੰਡਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕ

NRI Post Desk · 38 ਦਿਨ ਪਹਿਲਾਂ · ਅੱਪਡੇਟ 19 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਾਬਕਾ ਮੁੱਖ ਮੰਤਰੀ ਦੇ ਦਾਅਵਿਆਂ ਦਾ ਪਰਦਾਫਾਸ਼: ਗੜ੍ਹੀ ਨੇ ਕੀਤਾ ਖੁਲਾਸਾ, ਜੰਗਲਾਤ ਦਾ ਰਕਬਾ ਵੀ ਨਹੀਂ ਸੀ ਬਖਸ਼ਿਆ
📷 NRI Post Desk

ਰੂਪਨਗਰ ਵਿੱਚ ਨਾਜਾਇਜ਼ ਮਾਈਨਿੰਗ ਦੇ ਮੁੱਦੇ 'ਤੇ ਸਿਆਸੀ ਰਾਰ ਬਹੁਤ ਗਰਮ ਹੋ ਗਈ ਹੈ, ਜਦੋਂ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਇੰਚਾਰਜ ਜਸਬੀਰ ਸਿੰਘ ਗੜ੍ਹੀ ਅਤੇ ਰੂਪਨਗਰ ਦੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਮੋਰਿੰਡਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਜਵਾਬੀ ਹਮਲਾ ਬੋਲਿਆ। ਇਸ ਮੌਕੇ ਉਨ੍ਹਾਂ ਚੰਨੀ ਦੇ ਤਿੰਨ ਮਹੀਨੇ ਦੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਬੇਟ ਇਲਾਕੇ ਦੇ ਪਿੰਡਾਂ ਨਾਲ ਲੱਗਦੇ ਸਤਲੁਜ ਦਰਿਆ ਵਿੱਚ ਹੋਈ ਨਾਜਾਇਜ਼ ਮਾਈਨਿੰਗ ਦੇ ਕਿੱਸੇ ਪੜ੍ਹੇ ਅਤੇ ਵੀਡੀਓ ਵੀ ਦਿਖਾਈ। ਗੜ੍ਹੀ ਨੇ ਸਪੱਸ਼ਟ ਕਿਹਾ ਕਿ ਉਹ ਨਾਜਾਇਜ਼ ਮਾਈਨਿੰਗ ਦੇ ਹੱਕ ਵਿੱਚ ਨਹੀਂ ਹੈ, ਪਰ ਸਾਬਕਾ ਮੁੱਖ ਮੰਤਰੀ ਟਿੱਪਰਾਂ 'ਤੇ ਚੜ੍ਹ ਕੇ ਨਾਜਾਇਜ਼ ਮਾਈਨਿੰਗ ਦਿਖਾ ਰਹੇ ਹਨ, ਜਦੋਂ ਕਿ ਉਹ ਇਹ ਭੁੱਲ ਗਏ ਕਿ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਸ੍ਰੀ ਚਮਕੌਰ ਸਾਹਿਬ ਹਲਕੇ ਵਿੱਚ ਸਤਲੁਜ ਦਰਿਆ ਵਿੱਚ ਸੌ-ਸੌ ਫੁੱਟ ਪਾਈਆਂ ਖੱਡਾਂ ਅਤੇ ਜੰਗਲਾਤ ਵਿਭਾਗ ਦੇ ਜੰਗਲ ਦੇ ਰਕਬੇ ਵਿੱਚ ਚੁੱਕਿਆ ਰੇਤਾ ਅਜੇ ਵੀ ਯਾਦ ਹੈ। ਉਨ੍ਹਾਂ ਚੰਨੀ ਨੂੰ ਚੁਣੌਤੀ ਦਿੰਦਿਆਂ ਪੁੱਛਿਆ ਕਿ ਉਨ੍ਹਾਂ ਦੇ ਭਾਣਜੇ ਕੋਲੋਂ ਮਿਲੇ ਦਸ ਕਰੋੜ ਬਾਰੇ ਦੱਸਣ ਕਿੱਥੋਂ ਆਏ ਸਨ ਅਤੇ ਰੇਜ਼ ਅਫਸਰ ਦਾ ਤਬਾਦਲਾ ਕਿਉਂ ਕੀਤਾ ਗਿਆ ਸੀ, ਇਸ ਦਾ ਕੀ ਜਵਾਬ ਦੇਣਗੇ। ਗੜ੍ਹੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਪਾਰਟੀ ਨੇ 48 ਦਿਨ ਪਹਿਲਾਂ ਹਲਕਾ ਇੰਚਾਰਜ ਬਣਾਇਆ ਹੈ ਅਤੇ ਉਨ੍ਹਾਂ ਸਤਲੁਜ ਦਰਿਆ ਵਿੱਚ ਰਾਤ ਸਮੇਂ ਹੁੰਦੀ ਨਾਜਾਇਜ਼ ਮਾਈਨਿੰਗ ਨੂੰ ਬੰਦ ਕਰਵਾਇਆ ਹੈ, ਜੇ ਹੁਣ ਵੀ ਹੁੰਦੀ ਹੈ ਤਾਂ ਚੰਨੀ ਦਿਖਾ ਦੇਵੇ। ਉਨ੍ਹਾਂ ਕਿਹਾ ਕਿ ਮੇਰੇ 48 ਦਿਨਾਂ ਦੀਆਂ ਸਿਆਸੀ ਗਤੀਵਿਧੀਆਂ ਵੇਖ ਕੇ ਸਾਬਕਾ ਮੁੱਖ ਮੰਤਰੀ ਬੁਖਲਾਹਟ ਵਿੱਚ ਆਏ ਹੋਏ ਹਨ ਅਤੇ ਹਲਕਾ ਸ੍ਰੀ ਚਮਕੌਰ ਸਾਹਿਬ ਦਾ ਚੱਪਾ-ਚੱਪਾ ਸ਼ਹੀਦ ਸਿੰਘਾਂ ਦੇ ਖੂਨ ਨਾਲ ਸੀਜਿਆ ਹੋਇਆ ਹੈ, ਜਿੱਥੇ ਸਾਬਕਾ ਮੁੱਖ ਮੰਤਰੀ ਨੇ ਸੱਤਾ ਦੀ ਲਾਲਸਾ ਵਿੱਚ ਸ਼ਰਾਬ ਖੁੱਲ੍ਹੇਆਮ ਚਲਾ ਕੇ ਲੋਕਾਂ ਨੂੰ ਨਸ਼ੇ ਵੱਲ ਧੱਕਿਆ। ਪਿਛਲੇ ਪੌਣੇ ਪੰਜ ਸਾਲਾਂ ਤੋਂ ਹੋ ਰਹੀ ਮਾਈਨਿੰਗ ਦੇ ਸਵਾਲ 'ਤੇ ਟਾਲਾ ਵੱਟਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੇ ਸਮੇ ਦੀ ਗੱਲ ਕਰਨਗੇ ਅਤੇ ਜੇ ਨਾਜਾਇਜ਼ ਮਾਈਨਿੰਗ ਹੋਈ ਹੈ ਤਾਂ ਉਸ ਦੇ ਅਧਿਕਾਰੀ ਜ਼ਿੰਮੇਵਾਰ ਹਨ। ਇਸ ਮੌਕੇ ਹਲਕਾ ਸੰਗਠਨ ਇੰਚਾਰਜ ਅਮਨਦੀਪ ਸਿੰਘ ਮਾਂਗਟ, ਫਰੀਦ ਦੇ ਸਰਪੰਚ ਗੁਰਪ੍ਰੀਤ ਸਿੰਘ ਹੈਪੀ ਅਤੇ ਵਿਕਰਾਂਤ ਠਾਕੁਰ ਆਦਿ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!