ਪੰਜਾਬ ਸਰਕਾਰ ਵੱਲੋਂ 27 ਅਕਤੂਬਰ ਤੋਂ 3 ਨਵੰਬਰ ਤੱਕ ਸਕੂਲਾਂ ਵਿੱਚ ਆਪਣੇ ਰਾਜਨੀਤਕ ਮਨਸੂਬੇ ਪੂਰੇ ਕਰਨ ਲਈ ਅਖੌਤੀ ਸਿੱਖਿਆ ਕ੍ਰਾਂਤੀ ਦਾ ਡਰਾਮਾ ਕੀਤਾ ਜਾ ਰਿਹਾ ਹੈ, ਪਰ ਇਸੇ ਦੌਰਾਨ ਇੱਕ ਚੌਂਕਾਉਣ ਵਾਲਾ ਸੱਚ ਸਾਹਮਣੇ ਆਇਆ ਹੈ ਜੋ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਿਹਾ ਹੈ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਬਠਿੰਡਾ ਦੀ ਅਗਵਾਈ ਵਿੱਚ ਡੀਟੀਐਫ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ੍ਹ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬੇ ਦੇ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ 1927 ਵਿੱਚੋਂ 1153 ਪੋਸਟਾਂ ਖਾਲੀ ਪਈਆਂ ਹਨ, ਜਿਸ ਦੀ ਪ੍ਰਤੀਸ਼ਤਤਾ 60 ਫੀਸਦੀ ਬਣਦੀ ਹੈ, ਜੋ ਸਿੱਖਿਆ ਕ੍ਰਾਂਤੀ ਦੇ ਨਾਹਰਿਆਂ ਵਿਚਕਾਰ ਸਰਕਾਰ ਦੀ ਅਸਲੀਅਤ ਨੂੰ ਬੇਨਕਾਬ ਕਰਦੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਮਾਨਸਾ ਤੇ ਨਵਾਂ ਸ਼ਹਿਰ ਵਿੱਚ 80 ਫੀਸਦੀ ਸਕੂਲ ਬਿਨਾਂ ਪ੍ਰਿੰਸੀਪਲਾਂ ਤੋਂ ਚੱਲ ਰਹੇ ਹਨ, ਜਦਕਿ ਮੋਗਾ, ਬਰਨਾਲਾ ਤੇ ਤਰਨਤਾਰਨ ਵਿੱਚ 75 ਫੀਸਦੀ ਤੋਂ ਵੱਧ ਸਕੂਲਾਂ ਵਿੱਚ ਪ੍ਰਿੰਸੀਪਲ ਨਹੀਂ ਹਨ। ਡੀਟੀਐਫ ਦੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ, ਮੀਤ ਪ੍ਰਧਾਨ ਨਵੀਨ ਗੋਇਲ ਬੋਹਾ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਤੇ ਮੱਘਰ ਸਿੰਘ ਹਾਕਮਵਾਲਾ ਨੇ ਕਿਹਾ ਕਿ ਜਥੇਬੰਦੀਆਂ ਅਨੇਕਾਂ ਵਾਰ ਡੀਐਸਈ ਦਫਤਰ ਜਾ ਕੇ ਮੰਗ ਕਰਕੇ ਆਈਆਂ ਹਨ ਕਿ ਸਕੂਲਾਂ ਵਿੱਚ ਵਿਗੜੇ ਪ੍ਰਬੰਧਕੀ ਮਹੌਲ ਨੂੰ ਠੀਕ ਕਰਨ ਲਈ ਪ੍ਰਿੰਸੀਪਲਾਂ ਦੀਆਂ ਪ੍ਰੋਮੋਸ਼ਨਾਂ ਤੁਰੰਤ ਕੀਤੀਆਂ ਜਾਣ, ਪਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ। ਜਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਜਰਨੈਲ ਸਿੰਘ ਬੋਹਾ ਅਤੇ ਰਾਜਿੰਦਰਪਾਲ ਸਿੰਘ ਨੇ ਦੱਸਿਆ ਕਿ ਇਸੇ ਤਰ੍ਹਾਂ ਹੈਡਮਾਸਟਰਾਂ, ਬੀਪੀਈਓਜ਼, ਅਧਿਆਪਕਾਂ, ਈਟੀਟੀ ਅਧਿਆਪਕਾਂ ਅਤੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ ਲਗਭਗ 35000 ਪੋਸਟਾਂ ਖਾਲੀ ਪਈਆਂ ਹਨ, ਜਦੋਂ ਕਿ ਹਜ਼ਾਰਾਂ ਅਧਿਆਪਕ ਜਣ ਗਣਨਾ, ਐਸਆਈਆਰ ਤੇ ਹੋਰ ਫਾਲਤੂ ਗੈਰ ਵਿਦਿਅਕ ਕੰਮਾਂ ਵਿੱਚ ਉਲਝਾਏ ਹੋਏ ਹਨ। ਆਗੂਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਧਿਆਪਕਾਂ ਤੋਂ ਬਿਨਾਂ ਸਿੱਖਿਆ ਕ੍ਰਾਂਤੀ ਦੀ ਗੱਲ ਕਰਨਾ ਨਿਰਾ ਡਰਾਮਾ ਹੈ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਿੰਸੀਪਲਾਂ ਸਿੱਧੀਆਂ ਸਮੇਤ ਸਾਰੇ ਕਾਡਰਾਂ ਦੀਆਂ ਪ੍ਰੋਮੋਸ਼ਨਾਂ ਅਤੇ ਭਰਤੀਆਂ ਤੁਰੰਤ ਕੀਤੀਆਂ ਜਾਣ। ਇਸ ਮੌਕੇ ਦਮਨਜੀਤ ਸਿੰਘ, ਮਨਦੀਪ ਕੋਟਲੀ, ਸਿਕੰਦਰ ਕੋਟਲੀ, ਕੁਲਦੀਪ ਅੱਕਾਂਵਾਲੀ, ਜਰਨੈਲ ਬੋਹਾ, ਸੰਦੀਪ ਚਹਿਲ ਉੱਡਤ, ਗੁਰਮੇਲ ਸਿੰਘ ਬੋਹਾ, ਅਜੈ ਕੁਮਾਰ ਬੋਹਾ, ਪਰਸ਼ੋਤਮ ਜੰਡੂ, ਕੁਲਜੀਤ ਪਾਠਕ ਬਰਨਾਲਾ, ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ, ਨਰੰਜਣ ਮਾਨਸਾ, ਬਲਕਾਰ ਸਿੰਘ, ਰਾਜਿੰਦਰ ਸਿੰਘ ਐਚਟੀ, ਸੁਖਚੈਨ ਸੇਖੋਂ, ਮੱਘਰ ਸਿੰਘ, ਜਸਪਰੀਤ ਘੁਰਕਣੀ, ਜਗਪਾਲ ਸਿੰਘ, ਅਰਵਿੰਦਰ ਸਿੰਘ, ਅਮਨਦੀਪ ਕੌਰ, ਬੇਅੰਤ ਕੌਰ, ਖੁਸ਼ਵਿੰਦਰ ਕੌਰ, ਅਮਰਪ੍ਰੀਤ ਕੌਰ, ਨਿਰਲੇਪ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਅਮਰਜੀਤ ਸਿੰਘ, ਸੁਖਵਿੰਦਰ ਗਾਮ
ਸਿੱਖਿਆ ਕ੍ਰਾਂਤੀ ਦਾ ਢੋਲ ਵੱਜਦਿਆਂ ਹੀ ਖੁੱਲ੍ਹ ਗਿਆ ਸਰਕਾਰ ਦਾ ਸਭ ਤੋਂ ਵੱਡਾ ਰਾਜ਼, ਜਾਣੋ ਕੀ ਹੈ ਸਕੂਲਾਂ ਦੀ ਅਸਲ ਹਾਲਤ
ਪੰਜਾਬ ਸਰਕਾਰ ਵੱਲੋਂ 27 ਅਕਤੂਬਰ ਤੋਂ 3 ਨਵੰਬਰ ਤੱਕ ਸਕੂਲਾਂ ਵਿੱਚ ਆਪਣੇ ਰਾਜਨੀਤਕ ਮਨਸੂਬੇ ਪੂਰੇ ਕਰਨ ਲਈ ਅਖੌਤੀ ਸਿੱਖਿਆ ਕ੍ਰਾਂਤੀ ਦਾ ਡਰਾਮਾ ਕੀਤਾ ਜਾ ਰਿਹਾ ਹੈ, ਪਰ ਇਸੇ ਦੌਰਾਨ ਇੱਕ ਚੌਂਕਾਉਣ ਵਾਲਾ ਸੱਚ ਸਾਹਮਣੇ ਆਇਆ ਹੈ ਜੋ ਸਰਕਾਰ ਦੇ ਦਾਅਵਿ
NRI Post Desk · 29 ਦਿਨ ਪਹਿਲਾਂ · ਅੱਪਡੇਟ 12 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




