|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਿੱਖਿਆ ਮੰਤਰੀ ਦੇ ਪਿੰਡ 'ਚ ਧਰਨਾ ਨੌਵੇਂ ਦਿਨ ਵੀ ਜਾਰੀ, ਅਧਿਆਪਕਾਂ ਨੇ ਕੀਤਾ ਵੱਡਾ ਖੁਲਾਸਾ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ 253 ਮਾਸਟਰ ਕਾਡਰ ਅਧਿਆਪਕਾਂ ਵੱਲੋਂ ਲਗਾਇਆ ਗਿਆ ਪੱਕਾ ਧਰਨਾ ਨੌਵੇਂ ਦਿਨ ’ਚ ਦਾਖਲ ਹੋ ਗਿਆ ਹੈ, ਅਤੇ ਇਹ ਸੰਘਰਸ਼ ਹੁਣ ਹੋਰ ਵੀ ਤਿੱਖਾ ਹੋਣ ਦੀ ਚਿਤਾਵਨੀ ਨਾਲ ਇੱਕ ਵੱਡੇ ਖੁਲਾਸੇ ਵੱਲ

NRI Post Desk · 28 ਦਿਨ ਪਹਿਲਾਂ · ਅੱਪਡੇਟ 51 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਿੱਖਿਆ ਮੰਤਰੀ ਦੇ ਪਿੰਡ 'ਚ ਧਰਨਾ ਨੌਵੇਂ ਦਿਨ ਵੀ ਜਾਰੀ, ਅਧਿਆਪਕਾਂ ਨੇ ਕੀਤਾ ਵੱਡਾ ਖੁਲਾਸਾ
📷 NRI Post Desk

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ 253 ਮਾਸਟਰ ਕਾਡਰ ਅਧਿਆਪਕਾਂ ਵੱਲੋਂ ਲਗਾਇਆ ਗਿਆ ਪੱਕਾ ਧਰਨਾ ਨੌਵੇਂ ਦਿਨ ’ਚ ਦਾਖਲ ਹੋ ਗਿਆ ਹੈ, ਅਤੇ ਇਹ ਸੰਘਰਸ਼ ਹੁਣ ਹੋਰ ਵੀ ਤਿੱਖਾ ਹੋਣ ਦੀ ਚਿਤਾਵਨੀ ਨਾਲ ਇੱਕ ਵੱਡੇ ਖੁਲਾਸੇ ਵੱਲ ਵਧ ਰਿਹਾ ਹੈ। ਅਧਿਆਪਕਾਂ ਵੱਲੋਂ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਵਿਸ਼ਾ ਮਾਹਿਰਾਂ ਦੁਆਰਾ ਤਿਆਰ ਕੀਤੀ ਉੱਤਰ ਕੁੰਜੀ ਰੱਦ ਕਰਨ ਤੇ ਨਾਇਲਟ ਕੰਪਨੀ ਦੀ ਤਰੁੱਟੀਆਂ ਭਰੀ ਉੱਤਰ ਕੁੰਜੀ ਲਾਗੂ ਕਰਨ ਦੇ ਵਿਰੋਧ ’ਚ ਸੰਘਰਸ਼ ਕੀਤਾ ਜਾ ਰਿਹਾ ਹੈ। ਧਰਨੇ ਉੱਤੇ ਬੈਠੇ ਅਧਿਆਪਕਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਸਿੱਖਿਆ ਵਿਭਾਗ ਉੱਤੇ ਭਰਤੀ ਪ੍ਰਕਿਰਿਆ ’ਚ ਜਾਣਬੁੱਝ ਕੇ ਅਣਗਹਿਲੀ ਕਰਨ ਦੇ ਦੋਸ਼ ਲਗਾਏ ਅਤੇ ਇਸ ਭਰਤੀ ’ਚ ਵੱਡੇ ਵਿਭਾਗੀ ਘਪਲੇ ਦੀ ਸ਼ੰਕਾ ਵੀ ਜਤਾਈ। ਉਨ੍ਹਾਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਧਰਨੇ ਦੌਰਾਨ ਬੁਲਾਰਿਆਂ ਗੁਰਦਰਸ਼ਨ ਸਿੰਘ ਅਤੇ ਸ਼ਿਵ ਕੁਮਾਰ ਨੇ ਦੱਸਿਆ ਕਿ ਉਹ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਵਿਭਾਗ ’ਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਸਮੇਂ ਦੌਰਾਨ ਉਨ੍ਹਾਂ ਨੂੰ ਸਰਕਾਰ ਵੱਲੋਂ ਕਈ ਪ੍ਰਸ਼ੰਸਾ ਪੱਤਰ ਵੀ ਮਿਲੇ ਅਤੇ ਉਨ੍ਹਾਂ ਦੀਆਂ ਸਾਲਾਨਾ ਗੁਪਤ ਰਿਪੋਰਟਾਂ ਵੀ ਉੱਤਮ ਦਰਜੇ ਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਰਖ ਕਾਲ ਪੂਰਾ ਹੋਣ ਤੋਂ ਕੇਵਲ ਇੱਕ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਸੇਵਾਵਾਂ ਖਤਮ ਕਰਨ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ, ਜਿਸ ਕਾਰਨ ਉਹ ਪਿਛਲੇ ਲਗਭਗ ਛੇ ਮਹੀਨਿਆਂ ਤੋਂ ਮਾਨਸਿਕ ਅਤੇ ਆਰਥਿਕ ਪੀੜਾ ਝੱਲ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਨਸਾਫ ਨਾ ਮਿਲਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਗੁਰਦੀਪ ਸਿੰਘ, ਜਸਪ੍ਰੀਤ ਸਿੰਘ, ਕੁਲਵਿੰਦਰ ਕੌਰ, ਸੀਮਾ, ਅਰਸ਼ਦੀਪ ਕੌਰ, ਵਨੀਤਾ, ਸ਼ਾਈਨਾ ਅਤੇ ਰੂਬੀ ਸਮੇਤ ਸੈਂਕੜੇ ਅਧਿਆਪਕ ਹਾਜ਼ਰ ਸਨ। ਇਹ ਧਰਨਾ ਸਿੱਖਿਆ ਮੰਤਰੀ ਦੇ ਆਪਣੇ ਪਿੰਡ ਵਿਖੇ ਹੋਣ ਕਰਕੇ ਵੀ ਵਿਸ਼ੇਸ਼ ਧਿਆਨ ਦਾ ਕੇਂਦਰ ਬਣਿਆ ਹੋਇਆ ਹੈ, ਅਤੇ ਹੁਣ ਸਾਰਿਆਂ ਦੀਆਂ ਨਜ਼ਰਾਂ ਸਰਕਾਰ ਦੇ ਅਗਲੇ ਕਦਮ ’ਤੇ ਟਿਕੀਆਂ ਹੋਈਆਂ ਹਨ ਕਿ ਉਹ ਇਸ ਸੰਘਰਸ਼ ਨੂੰ ਕਿਵੇਂ ਹੱਲ ਕਰਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!