|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਿੱਖ ਵਿਰੋਧੀ ਦੰਗੇ ਦੇ ਦੋਸ਼ੀ ਸੱਜਨ ਕੁਮਾਰ ਦੀ ਜ਼ਮਾਨਤ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖਾਰਜ

ਦਿੱਲੀ (ਦੇਵ ਇੰਦਰਜੀਤ) : ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗੇ ਮਾਮਲਿਆਂ ’ਚ ਜੇਲ੍ਹ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਨੇਤਾ ਸੱਜਨ ਕੁਮਾਰ ਦੀ ਜ਼ਮਾਨਤ ਪਟੀਸ਼ਨ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤੀ।

NRI Post Desk · 1910 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਿੱਖ ਵਿਰੋਧੀ ਦੰਗੇ ਦੇ ਦੋਸ਼ੀ ਸੱਜਨ ਕੁਮਾਰ ਦੀ ਜ਼ਮਾਨਤ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖਾਰਜ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗੇ ਮਾਮਲਿਆਂ ’ਚ ਜੇਲ੍ਹ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਨੇਤਾ ਸੱਜਨ ਕੁਮਾਰ ਦੀ ਜ਼ਮਾਨਤ ਪਟੀਸ਼ਨ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤੀ।

ਕੁਮਾਰ ਨੇ ਸਿਹਤ ਆਧਾਰ ’ਤੇ ਅੰਤਰਿਮ ਜ਼ਮਾਨਤ ਮੰਗੀ ਸੀ। ਸੁਪਰੀਮ ਕੋਰਟ ਨੇ ਸੱਜਨ ਕੁਮਾਰ ਦੇ ਮੈਡੀਕਲ ਰਿਕਾਰਡਜ਼ ’ਤੇ ਗੌਰ ਕੀਤਾ ਅਤੇ ਕਿਹਾ ਕਿ ਇੱਥੇ ਇਕ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਉਸ ਦੀ ਜਾਂਚ ਕੀਤੀ ਸੀ ਅਤੇ ਉਸ ਦੀ ਹਾਲਤ ਸਥਿਰ ਹੈ ਤੇ ਉਸ ’ਚ ਸੁਧਾਰ ਹੋ ਰਿਹਾ ਹੈ।

ਸੰਬੰਧਿਤ ਖ਼ਬਰਾਂ

ਜੱਜ ਸੰਜੇ ਕਿਸ਼ਨ ਕੌਲ ਅਤੇ ਜੱਜ ਐੱਮ.ਐੱਮ. ਸੁੰਦਰੇਸ਼ ਦੀ ਬੈਂਚ ਨੇ ਕਿਹਾ ਕਿ ਉਹ ਮੈਡੀਕਲ ਆਧਾਰ ’ਤੇ ਕੁਮਾਰ ਨੂੰ ਜ਼ਮਾਨਤ ਦੇਣ ਦੇ ਪੱਖ ’ਚ ਨਹੀਂ ਹੈ।

ਦਿੱਲੀ ਹਾਈ ਕੋਰਟ ਨੇ 17 ਦਸੰਬਰ 2018 ਨੂੰ ਇਸ ਮਾਮਲੇ ’ਚ ਕੁਮਾਰ ਅਤੇ ਹੋਰ ਨੂੰ ਦੋਸ਼ੀ ਠਹਿਰਾਇਆ ਸੀ, ਜਿਸ ਤੋਂ ਬਾਅਦ 75 ਸਾਲਾ ਕੁਮਾਰ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਹਾਈ ਕੋਰਟ ਨੇ ਨਵੰਬਰ 1984 ਨੂੰ ਦੱਖਣ-ਪੱਛਮੀ ਦਿੱਲੀ ਦੀ ਪਾਲਮ ਕਾਲੋਨੀ ’ਚ ਰਾਜਨਗਰ ਪਾਰਟ-1 ਇਲਾਕੇ ’ਚ 5 ਸਿੱਖਾਂ ਦਾ ਕਤਲ ਅਤੇ ਰਾਜਨਗਰ ਪਾਰਟ-2 ’ਚ ਇਕ ਗੁਰਦੁਆਰੇ ਨੂੰ ਸਾੜਨ ਨਾਲ ਸੰਬੰਧਤ ਮਾਮਲਿਆਂ ’ਚ 2013 ’ਚ ਹੇਠਲੀ ਅਦਾਲਤ ਵਲੋਂ ਸੱਜਨ ਕੁਮਾਰ ਨੂੰ ਬਰੀ ਕਰਨ ਦਾ ਫ਼ੈਸਲਾ ਪਲਟ ਦਿੱਤਾ ਸੀ।

ਦੱਸਣਯੋਗ ਹੈ ਕਿ 31 ਅਕਤੂਬਰ 1984 ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦੇ 2 ਸਿੱਖ ਸੁਰੱਖਿਆ ਕਰਮੀਆਂ ਵਲੋਂ ਕਤਲ ਕਰਨ ਤੋਂ ਬਾਅਦ ਦੰਗੇ ਭੜਕੇ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!