ਸਵੱਛ ਭਾਰਤ ਮਿਸ਼ਨ ਦੇ ਤੀਜੇ ਪੜਾਅ ਦੀ ਸ਼ੁਰੂਆਤ ਤੋਂ ਪਹਿਲਾਂ ਦੇਸ਼ ਭਰ ਵਿੱਚ ਸਫ਼ਾਈ ਪ੍ਰਬੰਧਾਂ ਅਤੇ ਗੰਦੇ ਪਾਣੀ ਦੀ ਸੁਚੱਜੀ ਨਿਕਾਸੀ ਸਬੰਧੀ ਕੀਤੇ ਜਾ ਰਹੇ ਸਰਵੇਖਣ ਤਹਿਤ ਸੀਚੇਵਾਲ ਮਾਡਲ ਦਾ ਨਿਰੀਖਣ ਕੀਤਾ ਗਿਆ, ਜਿਸ ਦੌਰਾਨ ਦੋ ਮੈਂਬਰੀ ਸਰਵੇਖਣ ਟੀਮ ਨੇ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਸੀਚੇਵਾਲ, ਤਲਵੰਡੀ ਮਾਧੋ ਤੇ ਡੱਲਾ ਸਾਹਿਬ ਵਿਖੇ ਸਥਾਪਿਤ ਕੀਤੇ ਗਏ ਸੀਚੇਵਾਲ ਮਾਡਲਾਂ ਦਾ ਬਾਰੀਕੀ ਨਾਲ ਅਧਿਐਨ ਕੀਤਾ। ਸਰਵੇਖਣ ਟੀਮ ਦੇ ਮੈਂਬਰ ਨਿਤੀਸ਼ ਖੰਨਾ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਦਾ ਤੀਜਾ ਪੜਾਅ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਦੀ ਤਿਆਰੀ ਲਈ ਵੱਖ-ਵੱਖ ਸੂਬਿਆਂ ਦੀਆਂ ਸਮੱਸਿਆਵਾਂ ਤੇ ਲੋੜਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ, ਅਤੇ ਇਸ ਸਰਵੇਖਣ ਦਾ ਉਦੇਸ਼ ਸਫ਼ਾਈ ਤੇ ਗੰਦੇ ਪਾਣੀ ਦੇ ਪ੍ਰਬੰਧਨ ਨਾਲ ਜੁੜੇ ਹਰ ਪਹਿਲੂ ਨੂੰ ਸਮਝਣਾ ਹੈ, ਤਾਂ ਜੋ ਸਥਾਨਕ ਲੋੜਾਂ ਅਨੁਸਾਰ ਢੁਕਵੇਂ ਪ੍ਰਬੰਧ ਕੀਤੇ ਜਾ ਸਕਣ। ਟੀਮ ਨੇ ਦੱਸਿਆ ਕਿ ਪੰਜਾਬ ਵਿੱਚ ਗੰਦੇ ਪਾਣੀ ਨੂੰ ਸੋਧਣ ਲਈ ਲੋੜੀਂਦੇ ਪ੍ਰਬੰਧਾਂ ਤੇ ਇਸ ’ਤੇ ਆਉਣ ਵਾਲੇ ਖਰਚੇ ਦਾ ਵਿਸਥਾਰਪੂਰਵਕ ਅਧਿਐਨ ਕੀਤਾ ਜਾ ਰਿਹਾ ਹੈ, ਕਿਉਂਕਿ ਗੰਦੇ ਪਾਣੀ ਦਾ ਨਿਪਟਾਰਾ ਅੱਜ ਦੇ ਸਮੇਂ ਵਿੱਚ ਇੱਕ ਵੱਡੀ ਚੁਣੌਤੀ ਹੈ। ਇਸ ਪਾਣੀ ਦੀ ਮੁੜ ਵਰਤੋਂ ਨੂੰ ਯਕੀਨੀ ਬਣਾਉਣ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸਾਲ 1999 ਵਿੱਚ ਆਪਣੇ ਪਿੰਡ ਸੀਚੇਵਾਲ ਤੋਂ ਇੱਕ ਨਿਵੇਕਲੀ ਪਹਿਲ ਕੀਤੀ ਗਈ ਸੀ, ਇਸ ਤਜਰਬੇ ਵਿੱਚ ਹੋਰ ਸੁਧਾਰ ਕਰਦਿਆਂ ਸਾਲ 2019 ਵਿੱਚ ਪਿੰਡ ਤਲਵੰਡੀ ਮਾਧੋ ਵਿਖੇ ਸੀਚੇਵਾਲ ਮਾਡਲ-2 ਸਥਾਪਿਤ ਕੀਤਾ ਗਿਆ ਅਤੇ ਇਸ ਤੋਂ ਬਾਅਦ ਹੋਰ ਸੁਧਾਰਾਂ ਨਾਲ ਡੱਲਾ ਸਾਹਿਬ ਵਿਖੇ ਸੀਚੇਵਾਲ ਮਾਡਲ-3 ਵਿਕਸਿਤ ਕੀਤਾ ਗਿਆ। ਸਰਵੇਖਣ ਟੀਮ ਨੇ ਦੱਸਿਆ ਕਿ ਸੀਚੇਵਾਲ ਮਾਡਲ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਸ ਦਾ ਘੱਟ ਲਾਗਤ ਵਾਲਾ ਹੋਣਾ ਤੇ ਕੁਦਰਤੀ ਤਰੀਕਿਆਂ ਰਾਹੀਂ ਗੰਦੇ ਪਾਣੀ ਨੂੰ ਸਾਫ਼ ਕਰਨਾ ਹੈ, ਜੋ ਨਾ ਸਿਰਫ਼ ਪਾਣੀ ਦੀ ਸੁਚੱਜੀ ਨਿਕਾਸੀ ਵਿੱਚ ਸਹਾਈ ਹੁੰਦਾ ਹੈ, ਸਗੋਂ ਇਸ ਦੀ ਮੁੜ ਵਰਤੋਂ ਦੀਆਂ ਸੰਭਾਵਨਾਵਾਂ ਨੂੰ ਵੀ ਵਧਾਉਂਦਾ ਹੈ। ਤਲਵੰਡੀ ਮਾਧੋ ਵਿਖੇ ਮਾਡਲ ਦਾ ਅਧਿਐਨ ਕਰਨ ਦੌਰਾਨ ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਦੀ ਸਫ਼ਲਤਾ ਦਾ ਮੁੱਖ ਕਾਰਨ ਲੋਕਾਂ ਦੀ ਸਿੱਧੀ ਸ਼ਮੂਲੀਅਤ ਹੈ, ਕਿਉਂਕਿ ਲੋਕ ਇਸ ਪ੍ਰਬੰਧ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਸਮਝਦੇ ਹਨ ਤੇ ਜਾਣਦੇ ਹਨ ਕਿ ਇਸ ਨਾਲ ਪਿੰਡ ਦਾ ਵਾਤਾਵਰਣ ਸਾਫ਼-ਸੁਥਰਾ ਬਣਾਉਣ ਦੇ ਨਾਲ-ਨਾਲ ਜੀਵਨ ਪੱਧਰ ਨੂੰ ਵੀ ਬਿਹਤਰ ਬਣਾਉਣ ਵਿੱਚ ਮਦਦ ਮਿਲਦੀ ਹੈ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਜਿਨ੍ਹਾਂ ਪਿੰਡਾਂ ਵਿੱਚ ਸੀਚੇਵਾਲ ਮਾਡਲ ਸਥਾਪਿਤ ਕੀਤੇ ਗਏ ਹਨ, ਉੱਥੇ ਸਫ਼ਾਈ ਤੇ ਵਾਤਾਵਰਣ ਸੰਭਾਲ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ, ਕਈ ਪਿੰਡਾਂ ਦੀ ਦਿੱਖ ਵਿੱਚ ਵੱਡਾ ਬਦਲਾਅ ਆਇਆ ਹੈ ਤੇ ਉਹ ਸੈਰ-ਸਪਾਟੇ ਦੇ ਆਕਰਸ਼ਕ ਸਥਾਨਾਂ ਵਜੋਂ ਉੱਭਰੇ ਹਨ, ਜਿਨ੍ਹਾਂ ਵਿੱਚ ਤਲਵੰਡੀ ਮਾਧੋ, ਡੱਲਾ ਸਾਹਿਬ, ਚੱਕਰ ਤੇ ਗੋਇੰਦਵਾਲ ਸਾਹਿਬ ਦੀਆਂ ਉਦਾਹਰਣਾਂ ਦਿੱਤੀਆਂ ਗਈਆਂ। ਸੰਤ ਸੀਚੇਵਾਲ ਵੱਲੋਂ ਪਿੰਡ ਸੀਚੇਵਾਲ, ਤਲਵੰਡੀ ਮਾਧੋ, ਡੱਲਾ ਸਾਹਿਬ ਦੇ ਟਰੀਟ
ਸੀਚੇਵਾਲ ਮਾਡਲ ਦਾ ਦੇਸ਼ ਭਰ ਵਿੱਚ ਨਿਰੀਖਣ ਸ਼ੁਰੂ, ਅਧਿਕਾਰੀ ਟੀਡੀਐੱਸ ਰਿਪੋਰਟਾਂ ਦੇਖ ਕੇ ਰਹਿ ਗਏ ਹੈਰਾਨ
ਸਵੱਛ ਭਾਰਤ ਮਿਸ਼ਨ ਦੇ ਤੀਜੇ ਪੜਾਅ ਦੀ ਸ਼ੁਰੂਆਤ ਤੋਂ ਪਹਿਲਾਂ ਦੇਸ਼ ਭਰ ਵਿੱਚ ਸਫ਼ਾਈ ਪ੍ਰਬੰਧਾਂ ਅਤੇ ਗੰਦੇ ਪਾਣੀ ਦੀ ਸੁਚੱਜੀ ਨਿਕਾਸੀ ਸਬੰਧੀ ਕੀਤੇ ਜਾ ਰਹੇ ਸਰਵੇਖਣ ਤਹਿਤ ਸੀਚੇਵਾਲ ਮਾਡਲ ਦਾ ਨਿਰੀਖਣ ਕੀਤਾ ਗਿਆ, ਜਿਸ ਦੌਰਾਨ ਦੋ ਮੈਂਬਰੀ ਸਰਵੇਖਣ
NRI Post Desk · 32 ਦਿਨ ਪਹਿਲਾਂ · ਅੱਪਡੇਟ 16 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




