|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੀਬੀਆਈ ਜਾਂਚ ਦੇ ਐਲਾਨ ਤੋਂ ਬਾਅਦ ਵੀ ਸਸਕਾਰ ਲਈ ਤਿਆਰ ਨਹੀਂ ਪਰਿਵਾਰ, ਅਮਿਤ ਸ਼ਾਹ ਅੱਗੇ ਰੱਖੀਆਂ ਜਾਣਗੀਆਂ ਮੁੱਖ ਮੰਤਰੀ ਦੇ ਅਸਤੀਫ਼ੇ ਸਮੇਤ ਇਹ ਮੰਗਾਂ

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ ਹੈ ਜਦੋਂ ਇੱਕ ਪਾਸੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਇਸ ਮਾਮਲੇ ਵਿੱਚ ਸੀਬੀਆਈ ਨੂੰ ਜਾਂਚ ਸੌਂਪੇ ਜਾਣ ਦੀ ਸਿਫਾਰਿਸ਼ ਕੀਤੀ ਗਈ ਹੈ, ਪਰ ਦੂਜੇ ਪਾਸੇ ਮ੍ਰਿਤਕ ਦ

NRI Post Desk · 35 ਦਿਨ ਪਹਿਲਾਂ · ਅੱਪਡੇਟ 7 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੀਬੀਆਈ ਜਾਂਚ ਦੇ ਐਲਾਨ ਤੋਂ ਬਾਅਦ ਵੀ ਸਸਕਾਰ ਲਈ ਤਿਆਰ ਨਹੀਂ ਪਰਿਵਾਰ, ਅਮਿਤ ਸ਼ਾਹ ਅੱਗੇ ਰੱਖੀਆਂ ਜਾਣਗੀਆਂ ਮੁੱਖ ਮੰਤਰੀ ਦੇ ਅਸਤੀਫ਼ੇ ਸਮੇਤ ਇਹ ਮੰਗਾਂ
📷 NRI Post Desk

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ ਹੈ ਜਦੋਂ ਇੱਕ ਪਾਸੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਇਸ ਮਾਮਲੇ ਵਿੱਚ ਸੀਬੀਆਈ ਨੂੰ ਜਾਂਚ ਸੌਂਪੇ ਜਾਣ ਦੀ ਸਿਫਾਰਿਸ਼ ਕੀਤੀ ਗਈ ਹੈ, ਪਰ ਦੂਜੇ ਪਾਸੇ ਮ੍ਰਿਤਕ ਦਾ ਪਰਿਵਾਰ ਅਜੇ ਵੀ ਆਪਣੀਆਂ ਸਾਰੀਆਂ ਮੰਗਾਂ ’ਤੇ ਅੜਿਆ ਹੋਇਆ ਹੈ ਅਤੇ ਸਸਕਾਰ ਲਈ ਤਿਆਰ ਨਹੀਂ ਹੈ। ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ, ਡੀ.ਜੀ.ਪੀ. ਨੂੰ ਬਰਖ਼ਾਸਤ ਕਰਨ ਅਤੇ ਸੀਬੀਆਈ ਦੀ ਜਾਂਚ ਦੀ ਮੰਗ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਪਰਿਵਾਰ ਉਨ੍ਹਾਂ ਦਾ ਸਵਾਗਤ ਕਰੇਗਾ। ਉਨ੍ਹਾਂ ਕਿਹਾ ਕਿ ਇਸ ਧਰਨੇ ’ਤੇ ਲਗਾਤਾਰ ਇਨਸਾਫ ਪਸੰਦ ਜਥੇਬੰਦੀਆਂ ਦੇ ਆਗੂ, ਸਿਆਸੀ ਪਾਰਟੀਆਂ, ਧਾਰਮਿਕ ਅਤੇ ਦੁੱਖ ਵੰਡਾਉਣ ਲਈ ਲੋਕ ਆ ਰਹੇ ਹਨ ਅਤੇ ਸਾਰਿਆਂ ਦਾ ਸਵਾਗਤ ਕੀਤਾ ਜਾ ਰਿਹਾ ਹੈ, ਇਸ ਲਈ ਅਮਿਤ ਸ਼ਾਹ ਦਾ ਵਿਰੋਧ ਕਰਨ ਦਾ ਸਵਾਲ ਹੀ ਨਹੀਂ ਬਣਦਾ। ਭੀਮ ਸਿੰਘ ਨੇ ਦੋਸ਼ ਲਾਇਆ ਕਿ ਪਰਵਿੰਦਰ ਸਿੰਘ ਝੋਟਾ ਨੂੰ ਮਰਵਾਇਆ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਹੈ, ਕਿਉਂਕਿ ਉਨ੍ਹਾਂ ਦੀ ਨੂੰਹ ਵਿਧਵਾ ਹੋ ਗਈ ਹੈ ਅਤੇ ਛੋਟੇ-ਛੋਟੇ ਬੱਚਿਆਂ ਦੇ ਸਿਰ ਤੋਂ ਪਿਓ ਦਾ ਸਾਇਆ ਉੱਠ ਗਿਆ ਹੈ। ਦੂਜੇ ਪਾਸੇ ਸੰਘਰਸ਼ ਕਮੇਟੀ ਦੇ ਮੈਂਬਰ ਇੰਦਰਜੀਤ ਸਿੰਘ ਮੁੰਸ਼ੀ ਨੇ ਕਿਹਾ ਕਿ ਹੁਣ ਵੀ ਭਗਵੰਤ ਮਾਨ ਵੱਲੋਂ ਸੀਬੀਆਈ ਨੂੰ ਜਾਂਚ ਦੀ ਸਿਫਾਰਿਸ਼ ਇਸ ਲਈ ਕੀਤੀ ਗਈ ਹੈ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਗੇ ਇਹ ਮੰਗਾਂ ਅੱਜ ਰੱਖੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਦੇ ਅਸਤੀਫਾ ਨਾ ਦੇਣ ਦੀ ਮੰਗ ਸਬੰਧੀ ਭੀਮ ਸਿੰਘ ਦੀ ਇੱਕ ਵੀਡੀਓ ਵਾਇਰਲ ਕੀਤੀ ਗਈ ਹੈ ਅਤੇ ਉਸ ਨੂੰ ਤੋੜ ਮਰੋੜ ਕੇ ਲੋਕਾਂ ਵਿੱਚ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਦਾ ਉਹ ਖੰਡਨ ਕਰਦੇ ਹਨ ਅਤੇ ਕਹਿੰਦੇ ਹਨ ਕਿ ਜੇਕਰ ਇਸ ਵੀਡੀਓ ਦੀ ਪੂਰੀ ਜਾਣਕਾਰੀ ਹਾਸਿਲ ਕਰਨੀ ਹੈ ਤਾਂ ਇਸ ਦੀ ਪੂਰੀ ਵੀਡੀਓ ਦਿਖਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ’ਤੇ ਇਸ ਸਮੇਂ ਪੂਰਾ ਦਬਾਅ ਪੈ ਰਿਹਾ ਹੈ, ਜਿਸ ਕਾਰਨ ਅਜਿਹੀਆਂ ਅਫਵਾਹਾਂ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦੋਂ ਕਿ ਪਰਿਵਾਰ ਅਜੇ ਵੀ ਪਰਵਿੰਦਰ ਸਿੰਘ ਝੋਟਾ ਦਾ ਸਸਕਾਰ ਨਾ ਕਰਨ ਦੀ ਗੱਲ ’ਤੇ ਅੜਿਆ ਹੋਇਆ ਹੈ ਅਤੇ ਧਰਨੇ ਵਿੱਚੋਂ ਲਗਾਤਾਰ ਕਾਫਲੇ ਆ ਰਹੇ ਹਨ। ਇਹ ਮਾਮਲਾ ਇਸ ਸਮੇਂ ਪੰਜਾਬ ਦੀ ਸਿਆਸਤ ਵਿੱਚ ਸਭ ਤੋਂ ਵੱਡੀ ਬਹਿਸ ਦਾ ਕੇਂਦਰ ਬਣਿਆ ਹੋਇਆ ਹੈ, ਕਿਉਂਕਿ ਇੱਕ ਪਾਸੇ ਸਰਕਾਰ ਜਾਂਚ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਦੀ ਗੱਲ ਕਰ ਰਹੀ ਹੈ ਅਤੇ ਦੂਜੇ ਪਾਸੇ ਪਰਿਵਾਰ ਦੀਆਂ ਮੰਗਾਂ ਲਗਾਤਾਰ ਤੀਬਰ ਹੋ ਰਹੀਆਂ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!