|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੁਪਰੀਮ ਕੋਰਟ ਦਾ ਉਹ ਫੈਸਲਾ ਜਿਸ ਨੇ ਹਿਲਾ ਦਿੱਤੇ ਹਨ ਬਲਾਤਕਾਰ ਦੇ ਦੋਸ਼ਾਂ ਦੇ ਮਾਅਨੇ

ਡਿਜੀਟਲ ਡੈਸਕ, ਨਵੀਂ ਦਿੱਲੀ : ਰਿਸ਼ਤੇ ਟੁੱਟਣ ਤੋਂ ਬਾਅਦ ਅਪਰਾਧਿਕ ਮਾਮਲੇ ਦਰਜ ਕਰਵਾਉਣ ਦੇ ਵਧਦੇ ਰੁਝਾਨ 'ਤੇ ਚਿੰਤਾ ਪ੍ਰਗਟ ਕਰਦਿਆਂ ਸੁਪਰੀਮ ਕੋਰਟ ਨੇ ਇਕ ਅਜਿਹਾ ਫੈਸਲਾ ਸੁਣਾਇਆ ਹੈ ਜਿਸ ਨੇ ਕਾਨੂੰਨੀ ਹਲਕਿਆਂ ਵਿਚ ਹਲਚਲ ਮਚਾ ਦਿੱਤੀ ਹੈ। ਜਸਟਿਸ

NRI Post Desk · 25 ਦਿਨ ਪਹਿਲਾਂ · ਅੱਪਡੇਟ 58 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੁਪਰੀਮ ਕੋਰਟ ਦਾ ਉਹ ਫੈਸਲਾ ਜਿਸ ਨੇ ਹਿਲਾ ਦਿੱਤੇ ਹਨ ਬਲਾਤਕਾਰ ਦੇ ਦੋਸ਼ਾਂ ਦੇ ਮਾਅਨੇ
📷 NRI Post Desk

ਡਿਜੀਟਲ ਡੈਸਕ, ਨਵੀਂ ਦਿੱਲੀ : ਰਿਸ਼ਤੇ ਟੁੱਟਣ ਤੋਂ ਬਾਅਦ ਅਪਰਾਧਿਕ ਮਾਮਲੇ ਦਰਜ ਕਰਵਾਉਣ ਦੇ ਵਧਦੇ ਰੁਝਾਨ 'ਤੇ ਚਿੰਤਾ ਪ੍ਰਗਟ ਕਰਦਿਆਂ ਸੁਪਰੀਮ ਕੋਰਟ ਨੇ ਇਕ ਅਜਿਹਾ ਫੈਸਲਾ ਸੁਣਾਇਆ ਹੈ ਜਿਸ ਨੇ ਕਾਨੂੰਨੀ ਹਲਕਿਆਂ ਵਿਚ ਹਲਚਲ ਮਚਾ ਦਿੱਤੀ ਹੈ। ਜਸਟਿਸ ਬੀ.ਵੀ. ਨਾਗਰਤਨਾ ਅਤੇ ਜਸਟਿਸ ਆਰ. ਮਹਾਦੇਵਨ ਦੇ ਬੈਂਚ ਨੇ ਸਪੱਸ਼ਟ ਕੀਤਾ ਕਿ ਆਪਸੀ ਪਿਆਰ ਵਾਲੇ ਰਿਸ਼ਤੇ ਵਿਚ ਬਾਲਗਾਂ ਵਿਚਕਾਰ ਸਹਿਮਤੀ ਨਾਲ ਬਣੇ ਸਰੀਰਕ ਸਬੰਧਾਂ ਨੂੰ ਸਿਰਫ਼ ਇਸ ਲਈ ਜਬਰ ਜਨਾਹ ਦੇ ਅਪਰਾਧ ਵਿਚ ਨਹੀਂ ਬਦਲਿਆ ਜਾ ਸਕਦਾ ਕਿਉਂਕਿ ਬਾਅਦ ਵਿਚ ਉਹ ਰਿਸ਼ਤਾ ਖ਼ਤਮ ਹੋ ਗਿਆ। ਬੈਂਚ ਨੇ ਕੇਰਲ ਦੇ ਇਕ ਵਿਅਕਤੀ ਨੂੰ ਜਬਰ ਜਨਾਹ ਤੇ ਧੋਖਾਧੜੀ ਦੇ ਦੋਸ਼ਾਂ ਤੋਂ ਬਰੀ ਕਰਦਿਆਂ ਕਿਹਾ ਕਿ ਉਨ੍ਹਾਂ ਮਾਮਲਿਆਂ ਵਿਚ ਫ਼ਰਕ ਕਰਨਾ ਜ਼ਰੂਰੀ ਹੈ, ਜਿੱਥੇ ਸਰੀਰਕ ਸਬੰਧਾਂ ਲਈ ਸਹਿਮਤੀ ਸ਼ੁਰੂ ਤੋਂ ਹੀ ਕਾਨੂੰਨੀ ਤੌਰ 'ਤੇ ਅਵੈਧ ਹੁੰਦੀ ਹੈ ਅਤੇ ਉਨ੍ਹਾਂ ਮਾਮਲਿਆਂ ਵਿਚ, ਜਿੱਥੇ ਕੋਈ ਵਿਅਕਤੀ ਰਿਸ਼ਤਾ ਖ਼ਤਮ ਹੋਣ ਤੋਂ ਬਾਅਦ ਪਹਿਲਾਂ ਬਣੀ ਸਹਿਮਤੀ ਨਾਲ ਬਣੇ ਸਰੀਰਕ ਸਬੰਧਾਂ 'ਤੇ ਪਛਤਾਵਾ ਕਰਨ ਲੱਗਦਾ ਹੈ। ਬੈਂਚ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਕਿਸੇ ਚੱਲ ਰਹੇ ਰਿਸ਼ਤੇ ਦੌਰਾਨ ਬਣੀ ਸਰੀਰਕ ਨੇੜਤਾ ਨੂੰ ਬਾਅਦ ਵਿਚ ਸਿਰਫ਼ ਇਸ ਲਈ ਜਬਰ ਜਨਾਹ ਨਹੀਂ ਮੰਨਿਆ ਜਾ ਸਕਦਾ ਕਿਉਂਕਿ ਰਿਸ਼ਤੇ ਵਿਚ ਖਟਾਸ ਆ ਗਈ ਅਤੇ ਹੁਣ ਉਹ ਖ਼ਤਮ ਹੋ ਚੁੱਕਾ ਹੈ। ਅਦਾਲਤ ਨੇ ਚਿਤਾਵਨੀ ਦਿੱਤੀ ਕਿ ਬਾਅਦ ਵਿਚ ਇਸ ਤਰ੍ਹਾਂ ਦੇ ਵਿਚਾਰ ਰੱਖਣਾ ਆਪਣੇ ਆਪ ਵਿਚ ਮੰਦਭਾਗਾ ਹੈ, ਆਪਸੀ ਸਹਿਮਤੀ ਵਾਲੇ ਰਿਸ਼ਤੇ ਨੂੰ ਅਪਰਾਧ ਨਹੀਂ ਮੰਨਿਆ ਜਾ ਸਕਦਾ ਅਤੇ ਨਾ ਹੀ ਇਸ ਦੇ ਆਧਾਰ 'ਤੇ ਅਪਰਾਧਿਕ ਨਿਆਂ ਪ੍ਰਣਾਲੀ ਨੂੰ ਇਸ ਤਰ੍ਹਾਂ ਸਰਗਰਮ ਕੀਤਾ ਜਾ ਸਕਦਾ ਹੈ, ਜਿਸ ਨਾਲ ਮੁਲਜ਼ਮ ਦੀ ਆਜ਼ਾਦੀ ਅਤੇ ਇੱਜ਼ਤ ਖੋਹ ਲਈ ਜਾਵੇ। ਸੁਪਰੀਮ ਕੋਰਟ ਨੇ ਆਖਿਆ ਕਿ ਅਜਿਹਾ ਨਜ਼ਰੀਆ ਪੁਰਸ਼ ਦੀ ਫ਼ੈਸਲਾ ਲੈਣ ਦੀ ਪੂਰੀ ਆਜ਼ਾਦੀ ਨੂੰ ਖ਼ਤਮ ਕਰ ਦਿੰਦਾ ਹੈ, ਜੇਕਰ ਕੋਈ ਪੁਰਸ਼ ਕਿਸੇ ਸਮੇਂ ਆਪਸੀ ਸਹਿਮਤੀ ਨਾਲ ਕਿਸੇ ਰਿਸ਼ਤੇ ਵਿਚ ਰਿਹਾ ਹੈ ਤਾਂ ਬਾਅਦ ਵਿਚ ਉਸ 'ਤੇ ਬਲਾਤਕਾਰ ਦਾ ਦੋਸ਼ ਲੱਗਣ ਦੇ ਡਰ ਕਾਰਨ ਉਹ ਹਮੇਸ਼ਾ ਲਈ ਉਸ ਰਿਸ਼ਤੇ ਵਿਚ ਬੱਝ ਕੇ ਰਹਿ ਜਾਵੇਗਾ, ਅਤੇ ਅਜਿਹੀ ਸਥਿਤੀ ਵਿਚ ਇਹ ਨਹੀਂ ਕਿਹਾ ਜਾ ਸਕਦਾ ਕਿ ਪੁਰਸ਼ ਨੂੰ ਰਿਸ਼ਤੇ ਤੋਂ ਬਾਹਰ ਨਿਕਲਣ ਦਾ ਕੋਈ ਹੱਕ ਨਹੀਂ ਹੈ। ਬੈਂਚ ਨੇ ਕਿਹਾ ਕਿ ਜਬਰ ਜਨਾਹ ਦਾ ਦੋਸ਼ ਇਕ ਬਹੁਤ ਗੰਭੀਰ ਅਪਰਾਧ ਹੈ ਅਤੇ ਇਹ ਦੋਸ਼ ਸਿਰਫ਼ ਉਨ੍ਹਾਂ ਮਾਮਲਿਆਂ ਵਿਚ ਲਗਾਇਆ ਜਾਣਾ ਚਾਹੀਦਾ ਹੈ, ਜਿੱਥੇ ਅਸਲ ਵਿਚ ਜਿਨਸੀ ਹਿੰਸਾ, ਜ਼ਬਰਦਸਤੀ ਜਾਂ ਸਹਿਮਤੀ ਹਾਸਲ ਕਰਨ ਲਈ ਕਿਸੇ ਤਰ੍ਹਾਂ ਦੀ ਹੇਰਾਫੇਰੀ ਜਾਂ ਧੋਖਾਧੜੀ ਕੀਤੀ ਗਈ ਹੋਵੇ, ਕਿਉਂਕਿ ਜਦੋਂ ਆਪਸੀ ਸਹਿਮਤੀ ਨਾਲ ਬਣੇ ਕਿਸੇ ਰਿਸ਼ਤੇ ਵਿਚ ਖਟਾਸ ਆਉਣ ਤੋਂ ਬਾਅਦ ਉਸ ਨੂੰ ਜਬਰ ਜਨਾਹ ਦੇ ਦੋਸ਼ ਵਿਚ ਬਦਲ ਦਿੱਤਾ ਜਾਂਦਾ ਹੈ ਤਾਂ ਇਸ ਨਾਲ ਲਗਾਏ ਗਏ ਅਪਰਾਧ ਦੀ ਗੰਭੀਰਤਾ ਘੱਟ ਹੋ ਜਾਂਦੀ ਹੈ ਜਾਂ ਇਹ ਕਹਿ ਲਓ ਕਿ ਅਪਰਾਧ ਦਾ ਦੋਸ਼ ਹੀ ਬੇਮਾਇਨਾ ਹੋ ਜਾਂਦਾ ਹੈ। ਇਸ ਮਾਮਲੇ ਦੇ ਮੁਲਜ਼ਮ ਸੰਤੋਸ਼ ਕੁਮਾਰ ਐੱਨਪੀ ਨੇ ਕੇਰਲ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ, ਜਿਸ ਵਿਚ ਉਨ੍ਹਾਂ ਦੀ ਡਿਸਚਾਰਜ ਪਟੀਸ਼ਨ ਅਤੇ ਉਨ੍ਹਾਂ ਖ਼ਿਲਾਫ਼ ਚੱਲ ਰਹੀ ਕਾਨੂ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!