ਕੈਨੇਡਾ ਦੀ ਸੁਪਰੀਮ ਕੋਰਟ ਨੇ ਇੱਕ ਇਤਿਹਾਸਕ ਫ਼ੈਸਲੇ ਵਿੱਚ ਕਿਊਬੈਕ ਦੇ ਧਰਮ ਨਿਰਪੱਖਤਾ ਕਾਨੂੰਨ ਬਿੱਲ-21 ਨੂੰ ਬਰਕਰਾਰ ਰੱਖਿਆ ਹੈ, ਜਿਸ ਤਹਿਤ ਸਰਕਾਰੀ ਖੇਤਰ ਵਿੱਚ ਕੰਮ ਕਰਨ ਵਾਲੇ ਕੁਝ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਧਾਰਮਿਕ ਚਿੰਨ੍ਹ ਪੱਗ ਤੇ ਹਿਜਾਬ ਪਹਿਨਣ ਦੀ ਮਨਾਹੀ ਜਾਰੀ ਰਹੇਗੀ। ਹਾਲਾਂਕਿ, ਅਦਾਲਤ ਨੇ ਕਾਨੂੰਨ ਦੇ ਉਸ ਹਿੱਸੇ ਨੂੰ ਗ਼ੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜਿਸ ਤਹਿਤ ਕਿਊਬੈਕ ਦੀ ਨੈਸ਼ਨਲ ਅਸੈਂਬਲੀ ਵਿਧਾਨ ਸਭਾ ਲਈ ਚੁਣੇ ਗਏ ਮੈਂਬਰਾਂ ਨੂੰ ਧਾਰਮਿਕ ਕਾਰਨਾਂ ਕਰਕੇ ਚਿਹਰਾ ਢੱਕਣ ਤੋਂ ਰੋਕਿਆ ਗਿਆ ਸੀ, ਅਤੇ ਅਦਾਲਤ ਨੇ ਕਿਹਾ ਕਿ ਇਹ ਪਾਬੰਦੀ ਲੋਕਾਂ ਦੇ ਲੋਕਤੰਤਰੀ ਹੱਕਾਂ ਦੀ ਉਲੰਘਣਾ ਕਰਦੀ ਹੈ। ਸੁਪਰੀਮ ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਰਕਾਰ ਵੱਲੋਂ ਕਿਸੇ ਕਾਨੂੰਨ ਨੂੰ ਲਾਗੂ ਕਰਨ ਤੋਂ ਪਹਿਲਾਂ ਹੀ ਸੰਵਿਧਾਨ ਦੇ ਚਾਰਟਰ ਵਿੱਚ ਦਿੱਤੇ ਅਧਿਕਾਰਾਂ ਨੂੰ ਪਾਸੇ ਕਰਨ ਵਾਲੀ ਨੌਟਵਿਦਸਟੈਂਡਿੰਗ ਕਲੌਜ਼ ਦੀ ਵਰਤੋਂ ਕਰਨਾ ਕਾਨੂੰਨੀ ਤੌਰ ਤੇ ਜਾਇਜ਼ ਹੈ, ਪਰ ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਇਸ ਧਾਰਾ ਦੀ ਵਰਤੋਂ ਦੇ ਬਾਵਜੂਦ ਅਦਾਲਤਾਂ ਇਹ ਫ਼ੈਸਲਾ ਕਰ ਸਕਦੀਆਂ ਹਨ ਕਿ ਕਿਸੇ ਕਾਨੂੰਨ ਨਾਲ ਚਾਰਟਰ ਦੇ ਕਿਹੜੇ ਅਧਿਕਾਰਾਂ ਦੀ ਉਲੰਘਣਾ ਹੁੰਦੀ ਹੈ, ਅਤੇ ਅਜਿਹੇ ਫ਼ੈਸਲੇ ਕਾਨੂੰਨ ਨੂੰ ਰੱਦ ਨਹੀਂ ਕਰਦੇ ਸਗੋਂ ਗੈਰ-ਬੰਧਨਕਾਰੀ ਐਲਾਨ ਹੁੰਦੇ ਹਨ, ਪਰ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਅਜਿਹਾ ਕੋਈ ਐਲਾਨ ਨਹੀਂ ਕੀਤਾ। ਅਦਾਲਤ ਨੇ ਕਿਹਾ ਕਿ ਬਿੱਲ-21 ਲਾਗੂ ਕਰਦਿਆਂ ਕਿਊਬੈਕ ਦੀ ਵਿਧਾਨ ਸਭਾ ਨੇ ਕੈਨੇਡੀਅਨ ਚਾਰਟਰ ਔਫ਼ ਰਾਈਟਸ ਐਂਡ ਫਰੀਡਮਜ਼ ਦੀ ਧਾਰਾ 33 ਅਤੇ ਕਿਊਬੈਕ ਦੇ ਚਾਰਟਰ ਔਫ਼ ਹਿਊਮਨ ਰਾਈਟਸ ਐਂਡ ਫਰੀਡਮਜ਼ ਦੀ ਧਾਰਾ 52 ਤਹਿਤ ਮਿਲੀਆਂ ਵਿਸ਼ੇਸ਼ ਸ਼ਕਤੀਆਂ ਦੀ ਕਾਨੂੰਨੀ ਤੌਰ ਤੇ ਸਹੀ ਵਰਤੋਂ ਕੀਤੀ ਸੀ। ਬਿੱਲ-21 ਨੂੰ ਅਦਾਲਤ ਵਿੱਚ ਚੁਣੌਤੀ ਦੇਣ ਵਾਲੇ ਸਮੂਹਾਂ ਨੇ ਦਲੀਲ ਦਿੱਤੀ ਸੀ ਕਿ ਇਹ ਕਾਨੂੰਨ ਮੁਸਲਿਮ ਔਰਤਾਂ ਤੇ ਵਧੇਰੇ ਅਸਰ ਪਾਉਂਦਾ ਹੈ ਅਤੇ ਇਸ ਤਰ੍ਹਾਂ ਮਰਦਾਂ ਤੇ ਔਰਤਾਂ ਵਿਚਾਲੇ ਬਰਾਬਰੀ ਦੇ ਉਸ ਅਧਿਕਾਰ ਦੀ ਉਲੰਘਣਾ ਕਰਦਾ ਹੈ, ਜਿਸ ਨੂੰ ਨੌਟਵਿਦਸਟੈਂਡਿੰਗ ਕਲੌਜ਼ ਰਾਹੀਂ ਪਾਸੇ ਨਹੀਂ ਕੀਤਾ ਜਾ ਸਕਦਾ, ਪਰ ਹੇਠਲੀਆਂ ਅਦਾਲਤਾਂ ਨੇ ਇਸ ਦਲੀਲ ਨੂੰ ਰੱਦ ਕਰ ਦਿੱਤਾ ਸੀ ਅਤੇ ਹੁਣ ਸੁਪਰੀਮ ਕੋਰਟ ਨੇ ਵੀ ਇਸ ਨੂੰ ਸਵੀਕਾਰ ਨਹੀਂ ਕੀਤਾ। ਸੁਪਰੀਮ ਕੋਰਟ ਨੇ ਕਿਹਾ ਕਿ ਚਾਰਟਰ ਦੀ ਧਾਰਾ 28, ਜੋ ਲਿੰਗਕ ਬਰਾਬਰੀ ਦੇ ਅਧਿਕਾਰ ਨਾਲ ਸਬੰਧਤ ਹੈ, ਦੀ ਭੂਮਿਕਾ ਦੂਜੇ ਅਧਿਕਾਰਾਂ ਦੀ ਵਿਆਖਿਆ ਕਰਨ ਅਤੇ ਉਨ੍ਹਾਂ ਨੂੰ ਲਾਗੂ ਕਰਨ ਵਿੱਚ ਮਦਦ ਕਰਨ ਤੱਕ ਸੀਮਤ ਹੈ ਅਤੇ ਇਹ ਧਾਰਾ ਆਪਣੇ ਆਪ ਵਿੱਚ ਬਰਾਬਰੀ ਦਾ ਕੋਈ ਵੱਖਰਾ ਅਤੇ ਸੁਤੰਤਰ ਅਧਿਕਾਰ ਨਹੀਂ ਦਿੰਦੀ। ਫ਼ੈਸਲੇ ਵਿੱਚ ਕਿਹਾ ਗਿਆ ਹੈ ਕਿ ਧਾਰਾ 28 ਨੂੰ ਆਪਣੇ ਆਪ ਵਿੱਚ ਆਧਾਰ ਬਣਾ ਕੇ ਉਸ ਮਾਮਲੇ ਵਿੱਚ ਦਾਅਵਾ ਨਹੀਂ ਕੀਤਾ ਜਾ ਸਕਦਾ, ਜਿੱਥੇ ਕੋਈ ਕਾਨੂੰਨ ਜਾਂ ਸਰਕਾਰੀ ਕਾਰਵਾਈ ਔਰਤਾਂ ਜਾਂ ਮਰਦਾਂ ਨਾਲ ਵਿਤਕਰਾ ਕਰਦੀ ਦਿਖਾਈ ਦਿੰਦੀ ਹੋਵੇ। ਭਾਵੇਂ ਸੁਪਰੀਮ ਕੋਰਟ ਨੇ ਬਿੱਲ-21 ਦੇ ਜ਼ਿਆਦਾਤਰ ਹਿੱਸੇ ਬਰਕਰਾਰ ਰੱਖੇ ਹਨ, ਪਰ ਇਸ ਨੇ ਕਿਊਬੈਕ ਵਿਧਾਨ ਸਭਾ ਦੇ ਮੈਂਬਰਾਂ ਤੇ ਲਾਗੂ ਹੋਣ ਵਾਲੇ ਕਾਨੂੰਨ ਦੇ ਇੱਕ ਹਿੱਸੇ ਨੂੰ ਰੱਦ ਕਰ ਦਿੱਤਾ ਹੈ, ਕਿਉਂਕਿ ਬਿੱਲ-21 ਦੀ ਧਾਰਾ 8 ਮੁਤਾਬਕ ਨੈਸ਼ਨਲ ਅਸੈਂਬਲੀ ਦੇ ਮੈਂਬਰਾਂ ਲਈ ਆ
ਸੁਪਰੀਮ ਕੋਰਟ ਦਾ ਫ਼ੈਸਲਾ ਆਇਆ, ਪਰ ਇੱਕ ਧਾਰਾ ਨੇ ਬਦਲ ਦਿੱਤਾ ਸਾਰਾ ਖੇਲ — ਜਾਣੋ ਕੀ ਹੈ ਉਹ ਰਾਜ਼
ਕੈਨੇਡਾ ਦੀ ਸੁਪਰੀਮ ਕੋਰਟ ਨੇ ਇੱਕ ਇਤਿਹਾਸਕ ਫ਼ੈਸਲੇ ਵਿੱਚ ਕਿਊਬੈਕ ਦੇ ਧਰਮ ਨਿਰਪੱਖਤਾ ਕਾਨੂੰਨ ਬਿੱਲ-21 ਨੂੰ ਬਰਕਰਾਰ ਰੱਖਿਆ ਹੈ, ਜਿਸ ਤਹਿਤ ਸਰਕਾਰੀ ਖੇਤਰ ਵਿੱਚ ਕੰਮ ਕਰਨ ਵਾਲੇ ਕੁਝ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਧਾਰਮਿਕ ਚਿੰਨ੍ਹ ਪੱਗ ਤੇ ਹਿ
NRI Post Desk · 52 ਮਿੰਟ ਪਹਿਲਾਂ · ਅੱਪਡੇਟ 52 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





