|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੁਲਤਾਨਪੁਰ ਲੋਧੀ ਵਿੱਚ ਜੈਨਪੁਰੀ ਦਾ ਵੱਡਾ ਐਲਾਨ, ਸਿਆਸੀ ਸਮੀਕਰਨ ਬਦਲਣ ਦੀ ਤਿਆਰੀ

ਸੁਲਤਾਨਪੁਰ ਲੋਧੀ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦਾ ਫੈਸਲਾ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ, ਜਦੋਂ ਨੌਜਵਾਨ ਕਿਸਾਨ ਆਗੂ ਤਰਸੇਮ ਸਿੰਘ ਵਿੱਕੀ ਜੈਨਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ

NRI Post Desk · 23 ਦਿਨ ਪਹਿਲਾਂ · ਅੱਪਡੇਟ 1 ਘੰਟੇ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੁਲਤਾਨਪੁਰ ਲੋਧੀ ਵਿੱਚ ਜੈਨਪੁਰੀ ਦਾ ਵੱਡਾ ਐਲਾਨ, ਸਿਆਸੀ ਸਮੀਕਰਨ ਬਦਲਣ ਦੀ ਤਿਆਰੀ
📷 NRI Post Desk

ਸੁਲਤਾਨਪੁਰ ਲੋਧੀ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦਾ ਫੈਸਲਾ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ, ਜਦੋਂ ਨੌਜਵਾਨ ਕਿਸਾਨ ਆਗੂ ਤਰਸੇਮ ਸਿੰਘ ਵਿੱਕੀ ਜੈਨਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਲੋਕਾਂ ਦਾ ਭਰਮਾ ਹੁੰਗਾਰਾ ਦੱਸਦਾ ਹੈ ਕਿ ਆਉਣ ਵਾਲੀ ਸਰਕਾਰ ਪੂਰਨ ਬਹੁਮਤ ਨਾਲ ਅਕਾਲੀ ਦਲ ਵਾਰਿਸ ਪੰਜਾਬ ਦੀ ਹੀ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਪਿਛਲੇ ਅਠਾਰਾਂ ਵਰ੍ਹਿਆਂ ਤੋਂ ਹਲਕੇ ਅੰਦਰ ਲੋਕ ਸੇਵਾ ਵਿੱਚ ਵਿਚਰ ਰਹੇ ਹਨ ਅਤੇ ਹਰ ਪੰਜਾਬ ਦੀ ਬੁਲੰਦ ਅਵਾਜ਼ ਦਾ ਹਮੇਸ਼ਾ ਸਾਥ ਦਿੱਤਾ ਹੈ, ਹਮੇਸ਼ਾ ਹੱਕ ਤੇ ਸੱਚ 'ਤੇ ਪਹਿਰਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਜਲਦ ਹੀ ਟੀਮਾਂ ਬਣਾਕੇ ਹਲਕੇ ਦੇ ਪਿੰਡਾਂ ਵਿੱਚ ਵਾਰਿਸ ਪੰਜਾਬ ਦੀਆਂ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਅਤੇ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਤਾਂ ਜੋ ਪੰਜਾਬ ਦੇ ਚੰਗੇ ਭਵਿੱਖ ਦੀ ਨਵੇਂ ਸਿਰਿਓਂ ਸਿਰਜਣਾ ਕੀਤੀ ਜਾ ਸਕੇ। ਵਿੱਕੀ ਜੈਨਪੁਰ ਨੇ ਪੰਜਾਬ ਦੀ ਨੌਜਵਾਨੀ ਦੇ ਨਸ਼ਿਆਂ ਦੀ ਦਲਦਲ ਵਿੱਚ ਫੱਸ ਕੇ ਤਬਾਹ ਹੋਣ ਨੂੰ ਬਹੁਤ ਚਿੰਤਾ ਦਾ ਵਿਸ਼ਾ ਦੱਸਿਆ ਅਤੇ ਪੂਰਨ ਆਸ ਪ੍ਰਗਟਾਈ ਕਿ ਜੇਕਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਪੰਜਾਬ ਦੇ ਮੁੱਖ ਮੰਤਰੀ ਬਣਦੇ ਹਨ ਤਾਂ ਸਭ ਤੋਂ ਪਹਿਲਾ ਕੰਮ ਉਹ ਪੰਜਾਬ ਦੀ ਜਵਾਨੀ ਨੂੰ ਲੱਗੇ ਨਸ਼ੇ ਰੂਪੀ ਘੁਣ ਦੇ ਸਫਾਏ ਤੋਂ ਹੀ ਕਰਨਗੇ। ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਹਲਕੇ ਵਿੱਚ ਜਥੇਬੰਦਕ ਗਤੀਵਿਧੀਆਂ ਤੇਜ਼ ਹੋਣ ਦੀ ਚਰਚਾ ਹੈ, ਅਤੇ ਸਿਆਸੀ ਨਿਰੀਖਕਾਂ ਦੀ ਨਜ਼ਰ ਇਸ ਗੱਲ 'ਤੇ ਟਿਕੀ ਹੈ ਕਿ ਇਹ ਕਮੇਟੀਆਂ ਦਾ ਗਠਨ ਹਲਕੇ ਦੇ ਸਿਆਸੀ ਸਮੀਕਰਨਾਂ 'ਤੇ ਕੀ ਅਸਰ ਪਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!