|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੁਲਤਾਨਪੁਰ ਲੋਧੀ ਵਿੱਚ ਲੰਗਰ ਦੌਰਾਨ ਅਜਿਹਾ ਕੀ ਹੋਇਆ ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ

ਸੁਲਤਾਨਪੁਰ ਲੋਧੀ ਦੇ ਮੁਹੱਲਾ ਸੈਦਾਂ ਵਿੱਚ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਇੱਕ ਅਜਿਹਾ ਦ੍ਰਿਸ਼ ਦੇਖਣ ਨੂੰ ਮਿਲਿਆ ਜਿਸ ਨੇ ਧਾਰਮਿਕ ਸ਼ਰਧਾ, ਭਾਈਚਾਰਕ ਸਾਂਝ ਤੇ ਮਨੁੱਖਤਾ ਦੀ ਸੇਵਾ ਦਾ ਸੁੰਦਰ ਸੁਨੇਹਾ ਦਿੰਦਿਆਂ ਹਰ ਕਿਸੇ ਦਾ

NRI Post Desk · 29 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੁਲਤਾਨਪੁਰ ਲੋਧੀ ਵਿੱਚ ਲੰਗਰ ਦੌਰਾਨ ਅਜਿਹਾ ਕੀ ਹੋਇਆ ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ
📷 NRI Post Desk

ਸੁਲਤਾਨਪੁਰ ਲੋਧੀ ਦੇ ਮੁਹੱਲਾ ਸੈਦਾਂ ਵਿੱਚ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਇੱਕ ਅਜਿਹਾ ਦ੍ਰਿਸ਼ ਦੇਖਣ ਨੂੰ ਮਿਲਿਆ ਜਿਸ ਨੇ ਧਾਰਮਿਕ ਸ਼ਰਧਾ, ਭਾਈਚਾਰਕ ਸਾਂਝ ਤੇ ਮਨੁੱਖਤਾ ਦੀ ਸੇਵਾ ਦਾ ਸੁੰਦਰ ਸੁਨੇਹਾ ਦਿੰਦਿਆਂ ਹਰ ਕਿਸੇ ਦਾ ਦਿਲ ਜਿੱਤ ਲਿਆ। ਵਾਲਮੀਕਿ ਨੌਜਵਾਨ ਸਭਾ ਮੁਹੱਲਾ ਸੈਦਾਂ ਵੱਲੋਂ ਬਿਜਲੀ ਘਰ ਦੇ ਬਾਹਰ ਸੰਗਤਾਂ ਦੀ ਸੇਵਾ ਲਈ ਵਿਸ਼ਾਲ ਲੰਗਰ ਲਗਾਇਆ ਗਿਆ, ਜਿਸ ਵਿੱਚ ਛੋਲੇ-ਭਟੂਰੇ, ਕੋਲਡ ਡਰਿੰਕ ਤੇ ਕੜਾਹ ਪ੍ਰਸ਼ਾਦ ਦੀ ਸੇਵਾ ਕੀਤੀ ਗਈ। ਇਸ ਲੰਗਰ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਨਾਲ ਹਾਜ਼ਰੀ ਭਰੀ ਤੇ ਮਹਾਰਿਸ਼ੀ ਵਾਲਮੀਕਿ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਲੰਗਰ ਦਾ ਉਦਘਾਟਨ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਪ੍ਰੈੱਸ ਕਲੱਬ ਦੇ ਪ੍ਰਧਾਨ ਦੀਪਕ ਧੀਰ ਵੱਲੋਂ ਕੀਤਾ ਗਿਆ, ਜਿਨ੍ਹਾਂ ਨੇ ਮਹਾਰਿਸ਼ੀ ਵਾਲਮੀਕਿ ਜੀ ਦੀ ਤਸਵੀਰ ਅੱਗੇ ਫੁੱਲ ਅਰਪਣ ਕਰਕੇ ਸ਼ਰਧਾ ਤੇ ਸਤਿਕਾਰ ਨਾਲ ਸਿਜਦਾ ਕੀਤਾ। ਉਨ੍ਹਾਂ ਸਮੂਹ ਸੰਗਤਾਂ ਤੇ ਭਾਈਚਾਰੇ ਨੂੰ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੀ ਵਧਾਈ ਦਿੰਦਿਆਂ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਦਾ ਜੀਵਨ ਸਾਨੂੰ ਸੱਚਾਈ, ਗਿਆਨ, ਨੇਕੀ, ਸਮਾਨਤਾ ਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦਾ ਹੈ। ਪ੍ਰਧਾਨ ਦੀਪਕ ਧੀਰ ਨੇ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਨੇ ਆਪਣੀ ਅਧਿਆਤਮਿਕ ਸਾਧਨਾ, ਗਿਆਨ ਤੇ ਮਹਾਨ ਰਚਨਾ ਰਾਮਾਇਣ ਰਾਹੀਂ ਸਮੁੱਚੀ ਮਨੁੱਖਤਾ ਨੂੰ ਧਰਮ, ਸੱਚ ਤੇ ਨੇਕ ਜੀਵਨ ਜਿਊਣ ਦਾ ਰਾਹ ਦਿਖਾਇਆ, ਤੇ ਉਨ੍ਹਾਂ ਦੀ ਵਿਚਾਰਧਾਰਾ ਸਾਨੂੰ ਆਪਸੀ ਪਿਆਰ, ਭਾਈਚਾਰਕ ਏਕਤਾ ਤੇ ਸਮਾਜ ਵਿੱਚ ਹਰ ਵਿਅਕਤੀ ਦਾ ਸਤਿਕਾਰ ਕਰਨ ਦਾ ਸੰਦੇਸ਼ ਦਿੰਦੀ ਹੈ। ਸਮਾਗਮ ਦੌਰਾਨ ਸੰਗਤਾਂ ਨੇ ਮਹਾਰਿਸ਼ੀ ਵਾਲਮੀਕਿ ਜੀ ਦਾ ਗੁਣਗਾਨ ਕੀਤਾ ਤੇ ਉਨ੍ਹਾਂ ਵੱਲੋਂ ਦਰਸਾਏ ਸੱਚ, ਧਰਮ, ਗਿਆਨ ਤੇ ਮਨੁੱਖਤਾ ਦੀ ਸੇਵਾ ਦੇ ਮਾਰਗ ’ਤੇ ਚੱਲਣ ਦਾ ਪ੍ਰਣ ਲਿਆ, ਜਦਕਿ ਵਾਲਮੀਕਿ ਨੌਜਵਾਨ ਸਭਾ ਦੇ ਮੈਂਬਰਾਂ ਵੱਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਲੰਗਰ ਦੀ ਸੇਵਾ ਨਿਭਾਈ ਗਈ। ਇਸ ਮੌਕੇ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਪ੍ਰੈੱਸ ਕਲੱਬ ਦੇ ਪ੍ਰਧਾਨ ਦੀਪਕ ਧੀਰ ਤੇ ਪ੍ਰੈੱਸ ਕਲੱਬ ਦੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਵਿੱਚ ਜਨਰਲ ਸਕੱਤਰ ਲਖਵੀਰ ਸਿੰਘ ਲੱਖੀ, ਕਾਰਜਕਾਰੀ ਪ੍ਰਧਾਨ ਵਰੁਣ ਸ਼ਰਮਾ, ਚੇਅਰਮੈਨ ਸਤਪਾਲ ਕਾਲਾ, ਸੀਨੀਅਰ ਮੀਤ ਪ੍ਰਧਾਨ ਅਸ਼ਵਨੀ ਜੋਸ਼ੀ, ਖ਼ਜ਼ਾਨਚੀ ਸਿਮਰਨਜੀਤ ਸਿੰਘ ਸੰਧੂ, ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਲਾਡੀ, ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਨਰੇਸ਼ ਹੈਪੀ, ਪੀਆਰਓ ਗੁਰਪ੍ਰੀਤ ਸਿੰਘ ਢੋਟ, ਪਵਨ ਹਨੀ, ਫੋਟੋਗ੍ਰਾਫਰ ਦੀਪਕ ਸ਼ਰਮਾ, ਓਮ ਪ੍ਰਕਾਸ਼ ਤੇ ਡਾ. ਗੁਰਦੇਵ ਸਿੰਘ ਆਦਿ ਹਾਜ਼ਰ ਸਨ। ਵਾਲਮੀਕਿ ਨੌਜਵਾਨ ਸਭਾ ਵੱਲੋਂ ਰਵੀ ਚੌਹਾਨ, ਵਿਪਨ ਚੌਹਾਨ, ਰਿਪਨ ਚੌਹਾਨ, ਵਿਜੇ ਚੌਹਾਨ, ਧਰਮਿੰਦਰ ਸਾਗਰ, ਜਤਿੰਦਰ ਸਾਗਰ, ਦੀਪਕ ਚੌਹਾਨ, ਅਰੁਣ ਚੌਹਾਨ, ਅਰਸ਼ ਚੌਹਾਨ, ਜੋਗਿੰਦਰ ਪਾਲ ਚੌਹਾਨ, ਸਤਪਾਲ ਸਾਗਰ, ਗੌਰੀ ਮੱਟੂ, ਬਲਜੀਤ ਦੱਤ, ਬਿੱਟੂ ਲਾਹੌਰਾ, ਸੰਜੇ ਗਿੱਲ, ਅਸ਼ੋਕ ਕੁਮਾਰ ਲੋਹਾਰਾ, ਅਣੂ ਗਿੱਲ, ਜੈਵੀਰ ਚੌਹਾਨ ਤੇ ਹੈਪੀ ਦੱ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!