ਅਹਿਮਦਾਬਾਦ ਵਿੱਚ ਆਯੋਜਿਤ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ 2026 ਦੇ ਹਾਈ-ਵੋਲਟੇਜ ਫਾਈਨਲ ਮੁਕਾਬਲੇ ਵਿੱਚ ਉਸ ਵੇਲੇ ਸਾਰਿਆਂ ਦੀਆਂ ਸਾਹਾਂ ਥੰਮ ਗਈਆਂ ਜਦੋਂ ਪੰਜਾਬ ਦੀ ਹੋਣਹਾਰ ਖਿਡਾਰਨ ਸਿਮਰਨ ਕੰਬੋਜ ਨੇ ਆਪਣੀ ਬਹਿਤਰੀਨ ਰੇਡਿੰਗ ਨਾਲ ਭਾਰਤੀ ਟੀਮ ਨੂੰ ਯੂਗਾਂਡਾ ਵਿਰੁੱਧ ਇਤਿਹਾਸਕ ਜਿੱਤ ਦਿਵਾਈ। ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਪੰਜਾਵਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਰਹਿਣ ਵਾਲੀ ਸਿਮਰਨ ਕੰਬੋਜ ਇਸ ਵੱਕਾਰੀ ਚੈਂਪੀਅਨਸ਼ਿਪ ਲਈ ਚੁਣੀ ਗਈ ਭਾਰਤੀ ਮਹਿਲਾ ਕਬੱਡੀ ਟੀਮ ਵਿੱਚ ਪੰਜਾਬ ਦੀ ਇਕਲੌਤੀ ਖਿਡਾਰਨ ਸੀ, ਜਿਸ ਨੇ ਅੰਤਰਰਾਸ਼ਟਰੀ ਖੇਡ ਮੰਚ ’ਤੇ ਭਾਰਤ ਦਾ ਝੰਡਾ ਬੁਲੰਦ ਕਰਦਿਆਂ ਇਹ ਸਾਬਤ ਕਰ ਦਿੱਤਾ ਕਿ ਪੰਜਾਬ ਦੀਆਂ ਧੀਆਂ ਖੇਡਾਂ ਦੇ ਖੇਤਰ ਵਿੱਚ ਕਿਸੇ ਨਾਲੋਂ ਘੱਟ ਨਹੀਂ ਹਨ। ਭਾਰਤੀ ਟੀਮ ਨੇ ਸ਼ੁਰੂਆਤ ਤੋਂ ਹੀ ਸ਼ਾਨਦਾਰ ਦਬਦਬਾ ਬਣਾਈ ਰੱਖਿਆ ਤੇ ਯੂਗਾਂਡਾ ਨੂੰ 35-15 ਦੇ ਵੱਡੇ ਫ਼ਾਸਲੇ ਨਾਲ ਸ਼ਿਕਸਤ ਦੇ ਕੇ ਸੋਨ ਤਮਗ਼ਾ ਆਪਣੇ ਨਾਂ ਕੀਤਾ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਿਮਰਨ ਨੇ ਦੇਸ਼ ਦਾ ਨਾਂ ਰੋਸ਼ਨ ਕੀਤਾ ਹੋਵੇ, ਕਿਉਂਕਿ ਇਸੇ ਸਾਲ ਅਪ੍ਰੈਲ ਮਹੀਨੇ ਵਿੱਚ ਚੀਨ ਵਿਖੇ ਹੋਈਆਂ ਏਸ਼ੀਅਨ ਬੀਚ ਗੇਮਜ਼ ਵਿੱਚ ਵੀ ਸਿਮਰਨ ਨੇ ਭਾਰਤੀ ਟੀਮ ਵੱਲੋਂ ਖੇਡਦਿਆਂ ਸੋਨ ਤਮਗ਼ਾ ਜਿੱਤ ਕੇ ਦੇਸ਼ ਦੀ ਝੋਲੀ ਪਾਇਆ ਸੀ। ਸਿਮਰਨ ਕੰਬੋਜ ਦੀ ਇਸ ਇਤਿਹਾਸਕ ਪ੍ਰਾਪਤੀ ਦੀ ਖ਼ਬਰ ਮਿਲਦਿਆਂ ਹੀ ਪਿੰਡ ਪੰਜਾਵਾ, ਹਲਕਾ ਲੰਬੀ ਤੇ ਪੂਰੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਜਸ਼ਨ ਦਾ ਮਾਹੌਲ ਹੈ, ਜਿੱਥੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵੱਲੋਂ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਸਿਮਰਨ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਹੈ। ਇਹ ਜਿੱਤ ਨਾ ਸਿਰਫ਼ ਇੱਕ ਖਿਡਾਰਨ ਦੀ ਜਿੱਤ ਹੈ ਸਗੋਂ ਪੂਰੇ ਪੰਜਾਬ ਲਈ ਮਾਣ ਦਾ ਪਲ ਹੈ, ਜੋ ਇਹ ਦਰਸਾਉਂਦੀ ਹੈ ਕਿ ਸਰਹੱਦੀ ਇਲਾਕਿਆਂ ਦੀ ਨੌਜਵਾਨ ਪੀੜ੍ਹੀ ਅੰਤਰਰਾਸ਼ਟਰੀ ਪੱਧਰ ’ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦੇ ਸਮਰੱਥ ਹੈ। ਸਿਮਰਨ ਦੀ ਇਹ ਲਗਾਤਾਰ ਸਫਲਤਾ ਖੇਡ ਜਗਤ ਵਿੱਚ ਪੰਜਾਬ ਦੀ ਵੱਧਦੀ ਤਾਕਤ ਦਾ ਸਪਸ਼ਟ ਸੰਕੇਤ ਹੈ, ਜਿਸ ਨਾਲ ਭਵਿੱਖ ਵਿੱਚ ਹੋਰ ਵੀ ਖਿਡਾਰਨਾਂ ਨੂੰ ਅੱਗੇ ਆਉਣ ਦੀ ਪ੍ਰੇਰਨਾ ਮਿਲੇਗੀ।
ਸੋਨੇ ਦੇ ਤਮਗ਼ੇ ਪਿੱਛੇ ਛੁਪਿਆ ਰਾਜ਼: ਪੰਜਾਬ ਦੀ ਧੀ ਨੇ ਅਜਿਹਾ ਕੀ ਕੀਤਾ ਜੋ ਪੂਰਾ ਦੇਸ਼ ਹੈਰਾਨ
ਅਹਿਮਦਾਬਾਦ ਵਿੱਚ ਆਯੋਜਿਤ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ 2026 ਦੇ ਹਾਈ-ਵੋਲਟੇਜ ਫਾਈਨਲ ਮੁਕਾਬਲੇ ਵਿੱਚ ਉਸ ਵੇਲੇ ਸਾਰਿਆਂ ਦੀਆਂ ਸਾਹਾਂ ਥੰਮ ਗਈਆਂ ਜਦੋਂ ਪੰਜਾਬ ਦੀ ਹੋਣਹਾਰ ਖਿਡਾਰਨ ਸਿਮਰਨ ਕੰਬੋਜ ਨੇ ਆਪਣੀ ਬਹਿਤਰੀਨ ਰੇਡਿੰਗ ਨਾਲ ਭਾਰਤੀ ਟੀਮ ਨ
NRI Post Desk · 24 ਦਿਨ ਪਹਿਲਾਂ · ਅੱਪਡੇਟ 10 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





