|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੀ ਨਾਰਵੇ ਫੇਰੀ ਨੇ ਖੋਲ੍ਹੇ ਕਈ ਰਾਜ਼, ਸੰਸਦ ਪ੍ਰਧਾਨ ਨੂੰ ਦਿੱਤਾ ਇੱਕ ਅਜਿਹਾ ਸੱਦਾ ਜੋ ਬਦਲ ਸਕਦਾ ਹੈ ਖੇਡ

ਓਸਲੋ ਵਿੱਚ ਇੱਕ ਅਜਿਹੀ ਮੁਲਾਕਾਤ ਹੋਈ ਜਿਸ ਨੇ ਨਾਰਵੇ ਵਿੱਚ ਵਸਦੇ ਸਿੱਖਾਂ ਦੀ ਭਾਵਨਾ ਨੂੰ ਨਵੀਂ ਦਿਸ਼ਾ ਦੇ ਦਿੱਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਾਰਵੇ ਸੰਸਦ ਦੇ ਪ੍ਰਧਾਨ ਸ੍ਰੀ ਮਸੂਦ ਗ੍ਹਰਾਖਾਨੀ ਨਾ

NRI Post Desk · 27 ਦਿਨ ਪਹਿਲਾਂ · ਅੱਪਡੇਟ 22 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਸਲੋ ਵਿੱਚ ਇੱਕ ਅਜਿਹੀ ਮੁਲਾਕਾਤ ਹੋਈ ਜਿਸ ਨੇ ਨਾਰਵੇ ਵਿੱਚ ਵਸਦੇ ਸਿੱਖਾਂ ਦੀ ਭਾਵਨਾ ਨੂੰ ਨਵੀਂ ਦਿਸ਼ਾ ਦੇ ਦਿੱਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਾਰਵੇ ਸੰਸਦ ਦੇ ਪ੍ਰਧਾਨ ਸ੍ਰੀ ਮਸੂਦ ਗ੍ਹਰਾਖਾਨੀ ਨਾਲ ਉਨ੍ਹਾਂ ਦੇ ਓਸਲੋ ਸਥਿਤ ਦਫ਼ਤਰ ਵਿੱਚ ਇੱਕ ਵਿਸ਼ੇਸ਼ ਮੁਲਾਕਾਤ ਕੀਤੀ, ਜਿੱਥੇ ਸ੍ਰੀ ਗ੍ਹਰਾਖਾਨੀ ਨੇ ਜਥੇਦਾਰ ਸਾਹਿਬ ਅਤੇ ਉਨ੍ਹਾਂ ਨਾਲ ਗਏ ਸਿੱਖ ਵਫ਼ਦ ਦਾ ਨਿੱਘਾ ਸੁਆਗਤ ਕੀਤਾ। ਇਸ ਮੁਲਾਕਾਤ ਦੌਰਾਨ ਜਥੇਦਾਰ ਗੜਗੱਜ ਨੇ ਸ੍ਰੀ ਗ੍ਹਰਾਖਾਨੀ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਉਣ ਦਾ ਵਿਸ਼ੇਸ਼ ਸੱਦਾ ਦਿੱਤਾ, ਜੋ ਆਪਣੇ ਆਪ ਵਿੱਚ ਇੱਕ ਅਹਿਮ ਕਦਮ ਹੈ। ਇਸ ਮੌਕੇ ਨਾਰਵੇ ਤੋਂ ਗੁਰਦਿਆਲ ਸਿੰਘ, ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ, ਬਲਜੀਤ ਸਿੰਘ, ਗੁਰਿੰਦਰ ਸਿੰਘ, ਭੁਪਿੰਦਰ ਸਿੰਘ, ਇਕਬਾਲ ਸਿੰਘ ਅਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਵੀ ਹਾਜ਼ਰ ਰਹੇ। ਮੁਲਾਕਾਤ ਦੌਰਾਨ ਸ੍ਰੀ ਮਸੂਦ ਗ੍ਹਰਾਖਾਨੀ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਚਕਾਰ ਨਾਰਵੇ ਵਿਖੇ ਸਿੱਖਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਅਤੇ ਇਸ ਦੇਸ਼ ਦੀ ਤਰੱਕੀ ਤੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਬਾਰੇ ਚਰਚਾ ਹੋਈ। ਜਥੇਦਾਰ ਸਾਹਿਬ ਨੇ ਸ੍ਰੀ ਗ੍ਹਰਾਖਾਨੀ ਨੂੰ ਨਾਰਵੇ ਅੰਦਰ ਸਿੱਖਾਂ ਨੂੰ ਆ ਰਹੀਆਂ ਕੁਝ ਕੁ ਮੁਸ਼ਕਲਾਂ ਬਾਰੇ ਵੀ ਜਾਣੂ ਕਰਵਾਇਆ, ਜਿਸ ਉੱਤੇ ਉਨ੍ਹਾਂ ਸਿੱਖ ਵਫ਼ਦ ਨੂੰ ਸਕਾਰਾਤਮਕ ਹੱਲ ਦਾ ਭਰੋਸਾ ਦਿੱਤਾ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਾਰਵੇ ਸਰਕਾਰ ਵੱਲੋਂ ਵਿਸਾਖੀ ਮੌਕੇ ਹਰ ਸਾਲ ਸਿੱਖ ਦਸਤਾਰ ਦਿਵਸ ਮਨਾਉਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਅਤੇ ਇਸ ਲਈ ਸਰਕਾਰ ਦਾ ਧੰਨਵਾਦ ਕੀਤਾ, ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਨਾਰਵੇ ਦੇ ਸਥਾਨਕ ਭਾਈਚਾਰੇ ਵਿਚਕਾਰ ਸਿੱਖ ਪਛਾਣ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਬਹੁਤ ਮਦਦ ਮਿਲੀ ਹੈ ਅਤੇ ਨਾਰਵੇ ਦੇ ਲੋਕ ਸਿੱਖ ਦਸਤਾਰ ਨੂੰ ਮਾਣ ਸਤਿਕਾਰ ਦੇ ਰਹੇ ਹਨ। ਸ੍ਰੀ ਮਸੂਦ ਗ੍ਰਾਹਖਾਨੀ ਨੇ ਕੋਵਿਡ-19 ਮਹਾਮਾਰੀ ਦੌਰਾਨ ਨਾਰਵੇ ਅੰਦਰ ਸਿੱਖਾਂ ਤੇ ਸਿੱਖ ਸੰਸਥਾਵਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਵੀ ਜਦੋਂ ਨਾਰਵੇ ਅੰਦਰ ਭਾਈਚਾਰਿਆਂ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਸਿੱਖ ਹਮੇਸ਼ਾ ਮੂਹਰੇ ਹੋ ਕੇ ਨਿਸ਼ਕਾਮ ਸੇਵਾਵਾਂ ਨਿਭਾਉਂਦੇ ਹਨ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਨਾਰਵੇ ਵਿੱਚ ਸਿੱਖਾਂ ਨੇ ਦੇਸ਼ ਦੇ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਜੀਵਨ ਵਿੱਚ ਵਡਮੁੱਲਾ ਯੋਗਦਾਨ ਪਾਇਆ ਹੈ ਅਤੇ ਆਪਣੀ ਮਿਹਨਤ, ਉੱਦਮ, ਪੇਸ਼ੇਵਰ ਸੇਵਾਵਾਂ, ਭਾਈਚਾਰਕ ਸ਼ਮੂਲੀਅਤ ਅਤੇ ਸਿੱਖੀ ਸਿਧਾਂਤਾਂ ਅਨੁਸਾਰ ਸੇਵਾ ਦੇ ਉਪਰਾਲਿਆਂ ਰਾਹੀਂ ਸਿੱਖਾਂ ਨੇ ਨਾਰਵੇ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮਸੂਦ ਗ੍ਹਰਾਖਾਨੀ ਦੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਨਾਲ ਉਹ ਸਿੱਖ ਸਿਧਾਂਤਾਂ ਨੂੰ ਨੇੜਿਓਂ ਜਾਣਨਗੇ ਅਤੇ ਸਿੱਖਾਂ ਤੇ ਨਾਰਵੇ ਦੇ ਲੋਕਾਂ ਦਰਮਿਆਨ ਦੋਸਤੀ, ਆਪਸੀ ਸਤਿਕਾਰ ਅਤੇ ਸਮਝ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦਾ ਇੱਕ ਅਰਥਪੂਰਨ ਮੌਕਾ ਹੋ

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!