|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ੍ਰੀ ਅਨੰਦਪੁਰ ਸਾਹਿਬ ਵਿੱਚ ਭਾਜਪਾ ਮਹਿਲਾ ਮੋਰਚਾ ਦੀ ਬੰਦ ਕਮਰੇ ਦੀ ਮੀਟਿੰਗ, ਨਸ਼ਿਆਂ ਖ਼ਿਲਾਫ਼ ਜੰਗ ਦਾ ਐਲਾਨ

ਸ੍ਰੀ ਅਨੰਦਪੁਰ ਸਾਹਿਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਮਹਿਲਾ ਮੋਰਚਾ ਦੀ ਕਾਰਜਕਾਰਨੀ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਮੀਨਾ ਗਾਂਧੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਮੋਨਿਕਾ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕ

NRI Post Desk · 25 ਦਿਨ ਪਹਿਲਾਂ · ਅੱਪਡੇਟ 16 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ੍ਰੀ ਅਨੰਦਪੁਰ ਸਾਹਿਬ ਵਿੱਚ ਭਾਜਪਾ ਮਹਿਲਾ ਮੋਰਚਾ ਦੀ ਬੰਦ ਕਮਰੇ ਦੀ ਮੀਟਿੰਗ, ਨਸ਼ਿਆਂ ਖ਼ਿਲਾਫ਼ ਜੰਗ ਦਾ ਐਲਾਨ
📷 NRI Post Desk

ਸ੍ਰੀ ਅਨੰਦਪੁਰ ਸਾਹਿਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਮਹਿਲਾ ਮੋਰਚਾ ਦੀ ਕਾਰਜਕਾਰਨੀ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਮੀਨਾ ਗਾਂਧੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਮੋਨਿਕਾ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੀਟਿੰਗ ਵਿੱਚ ਮਹਿਲਾ ਮੋਰਚਾ ਦੀਆਂ ਵਰਕਰਾਂ ਨੇ ਪੂਰੇ ਜੋਸ਼ ਨਾਲ ਭਾਜਪਾ ਦੀ ਸਰਕਾਰ ਬਣਾਉਣ ਦਾ ਨਾਅਰਾ ਲਗਾਇਆ ਅਤੇ ਨਾਲ ਹੀ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਯਤਨ ਕਰਨ ਦਾ ਪ੍ਰਣ ਲਿਆ। ਜ਼ਿਲ੍ਹਾ ਪ੍ਰਧਾਨ ਮੋਨਿਕਾ ਸ਼ਰਮਾ ਨੇ ਮਹਿਲਾ ਮੋਰਚਾ ਦੀਆਂ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਮਹਿਲਾ ਵਰਕਰਾਂ ਦੀ ਭੂਮਿਕਾ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਮਹਿਲਾ ਮੋਰਚਾ ਦੀਆਂ ਮੀਤ ਪ੍ਰਧਾਨ ਪਰਵੀਨ ਕੌਸ਼ਲ, ਬਨੀਤ ਕੌਰ ਅਤੇ ਅੰਜੂ ਗਰੋਵਰ, ਜਨਰਲ ਸਕੱਤਰ ਕਾਮਿਨੀ, ਸਕੱਤਰ ਵੰਦਨਾ ਸ਼ਾਰਦਾ ਅਤੇ ਸਾਕਸ਼ੀ ਵਰਮਾ, ਜੁਆਇੰਟ ਸਕੱਤਰ ਲਵਲੀ ਗਾਂਧੀ ਅਤੇ ਕਸ਼ਿਸ਼ ਗਾਂਧੀ, ਸ਼ੋਸ਼ਲ ਮੀਡੀਆ ਇੰਚਾਰਜ ਅਮਾਨਤ ਅਤੇ ਜਤਿੰਦਰ ਕੌਰ ਆਦਿ ਹਾਜ਼ਰ ਸਨ। ਭਾਜਪਾ ਮੰਡਲ ਪ੍ਰਧਾਨ ਰਤਨ ਕੁਮਾਰ ਧਨੇੜਾ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ ਅਤੇ ਮਹਿਲਾ ਮੋਰਚਾ ਦੀਆਂ ਆਗੂਆਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੰਡਲ ਦੇ ਮੀਤ ਪ੍ਰਧਾਨ ਅਮਰ ਸੋਢੀ, ਜਨਰਲ ਸਕੱਤਰ ਪਰਦੀਪ ਕੋਟਲਾ ਅਤੇ ਸੀਨੀਅਰ ਭਾਜਪਾ ਆਗੂ ਅੰਮ੍ਰਿਤ ਲਾਲ ਘੋਗਾ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਮਹਿਲਾ ਮੋਰਚਾ ਦੀਆਂ ਵਰਕਰਾਂ ਨੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਆਉਣ ਵਾਲੀਆਂ ਚੋਣਾਂ ਲਈ ਸੰਗਠਨ ਨੂੰ ਮਜ਼ਬੂਤ ਕਰਨ ਸਬੰਧੀ ਆਪਣੀ ਵਚਨਬੱਧਤਾ ਪ੍ਰਗਟਾਈ। ਇਹ ਮੀਟਿੰਗ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਮਹਿਲਾ ਇਕਾਈ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਸਰਗਰਮੀ ਵਧਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਮੰਨੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!