|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ੍ਰੀ ਮੁਕਤਸਰ ਸਾਹਿਬ ਵਿੱਚ ਪੁਲਿਸ ਦਾ ਵੱਡਾ ਐਕਸ਼ਨ: 8 ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਨੇ ਖੋਲ੍ਹੇ ਕਈ ਰਾਜ਼, ਕੀ ਹੈ ਪੂਰਾ ਮਾਮਲਾ?

ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਜ਼ਿਲ੍ਹਾ ਪੁਲਿਸ ਮੁੱਖੀ ਅਭਿਮੰਨਿਊ ਰਾਣਾ ਦੇ ਨਿਰਦੇਸ਼ਾਂ ’ਤੇ ਅੱਜ ਇੱਕ ਵੱਡਾ ਅਤੇ ਅਚਨਚੇਤ ਐਕਸ਼ਨ ਕੀਤਾ ਗਿਆ, ਜਦੋਂ ਜ਼ਿਲ੍ਹਾ ਪੁਲਿਸ ਨੇ ਡਰੱਗ ਇੰਸਪੈਕਟਰਾਂ ਨਾਲ ਸਾਂਝੇ ਤੌਰ ’ਤੇ ਕਾਰਵਾਈ ਕਰਦ

NRI Post Desk · 33 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ੍ਰੀ ਮੁਕਤਸਰ ਸਾਹਿਬ ਵਿੱਚ ਪੁਲਿਸ ਦਾ ਵੱਡਾ ਐਕਸ਼ਨ: 8 ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਨੇ ਖੋਲ੍ਹੇ ਕਈ ਰਾਜ਼, ਕੀ ਹੈ ਪੂਰਾ ਮਾਮਲਾ?
📷 NRI Post Desk

ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਜ਼ਿਲ੍ਹਾ ਪੁਲਿਸ ਮੁੱਖੀ ਅਭਿਮੰਨਿਊ ਰਾਣਾ ਦੇ ਨਿਰਦੇਸ਼ਾਂ ’ਤੇ ਅੱਜ ਇੱਕ ਵੱਡਾ ਅਤੇ ਅਚਨਚੇਤ ਐਕਸ਼ਨ ਕੀਤਾ ਗਿਆ, ਜਦੋਂ ਜ਼ਿਲ੍ਹਾ ਪੁਲਿਸ ਨੇ ਡਰੱਗ ਇੰਸਪੈਕਟਰਾਂ ਨਾਲ ਸਾਂਝੇ ਤੌਰ ’ਤੇ ਕਾਰਵਾਈ ਕਰਦੇ ਹੋਏ ਸਬ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ, ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਤੇ ਥਾਣਾ ਬਰੀਵਾਲਾ ਦੇ ਏਰੀਏ ਵਿੱਚ 8 ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ। ਇਸ ਮੌਕੇ ਡੀਐਸਪੀ ਬਚਨ ਸਿੰਘ ਸ੍ਰੀ ਮੁਕਤਸਰ ਸਾਹਿਬ, ਇੰਸਪੈਕਟਰ ਦੀਪਿਕਾ ਰਾਣੀ ਮੁੱਖ ਅਫਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ, ਇੰਸਪੈਕਟਰ ਅਮਨਦੀਪ ਸਿੰਘ ਮੁੱਖ ਅਫਸਰ ਥਾਣਾ ਬਰੀਵਾਲਾ, ਇੰਸਪੈਕਟਰ ਹਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਸਮੇਤ 50 ਪੁਲਿਸ ਅਧਿਕਾਰੀ ਅਤੇ ਕਰਮਚਾਰੀ ਅਤੇ ਡਰੱਗ ਇੰਸਪੈਕਟਰ ਸ੍ਰੀ ਮੁਕਤਸਰ ਸਾਹਿਬ ਅਤੇ ਉਸ ਦੀਆਂ ਟੀਮਾਂ ਨੇ ਭਾਗ ਲਿਆ। ਟੀਮਾਂ ਨੇ ਮੈਡੀਕਲ ਸਟੋਰਾਂ ’ਤੇ ਪਹੁੰਚ ਕੇ ਦਵਾਈਆਂ ਦੇ ਸਟਾਕ ਰਜਿਸਟਰ, ਪ੍ਰਚੀ ਲਿਖਤ, ਮਾਨਤਾ ਪ੍ਰਾਪਤ ਲਾਇਸੰਸ ਅਤੇ ਵਿਸ਼ੇਸ਼ ਤੌਰ ’ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਸੰਬੰਧੀ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ, ਜਦੋਂਕਿ ਚੈਕਿੰਗ ਟੀਮਾਂ ਨੇ ਕੁਝ ਥਾਵਾਂ ’ਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਦਵਾਈਆਂ ਦੇ ਨਮੂਨੇ ਵੀ ਉਠਾਏ ਅਤੇ ਦਵਾਈਆਂ ਦੀ ਮਿਆਦ ਅਤੇ ਪੈਕਿੰਗ ’ਤੇ ਲਿਖੀ ਜਾਣਕਾਰੀ ਦੀ ਵੀ ਪੜਤਾਲ ਕੀਤੀ। ਇਹ ਚੈਕਿੰਗ ਸਿਰਫ਼ ਨਿਯਮਾਂ ਦੀ ਉਲੰਘਣਾ ਦੀ ਜਾਂਚ ਤੱਕ ਸੀਮਿਤ ਨਹੀਂ ਸੀ, ਸਗੋਂ ਇਸਦਾ ਮਕਸਦ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਉਪਲਬਧਤਾ ’ਤੇ ਨਿਗਰਾਨੀ ਰੱਖਣ ਦੇ ਨਾਲ ਨਾਲ ਮੈਡੀਕਲ ਸਟੋਰਾਂ ਨੂੰ ਇਹ ਸੂਚਿਤ ਕਰਨਾ ਵੀ ਸੀ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਇਸ ਤਰ੍ਹਾਂ ਦੀਆਂ ਜਾਂਚਾਂ ਹੋਣਗੀਆਂ ਅਤੇ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਚੈਕਿੰਗ ਦੌਰਾਨ ਸਾਰੇ ਮੈਡੀਕਲ ਸਟੋਰਾਂ ਨੂੰ ਨਸ਼ਾ ਵਿਰੋਧੀ ਕਾਨੂੰਨ ਅਤੇ ਮੈਡੀਕਲ ਨਿਯਮਾਂ ਦੀ ਪੂਰੀ ਪਾਲਣਾ ਕਰਨ ਸੰਬੰਧੀ ਹਦਾਇਤਾਂ ਦਿੱਤੀਆਂ ਗਈਆਂ ਅਤੇ ਕਿਸੇ ਵੀ ਗੈਰ ਕਾਨੂੰਨੀ ਕਾਰਵਾਈ ਦੀ ਜਾਣਕਾਰੀ ਮਿਲਣ ’ਤੇ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ਗਈ। ਇਹ ਕਾਰਵਾਈ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਹਿੱਸਾ ਹੈ, ਜਿਸ ਵਿੱਚ ਪੁਲਿਸ ਵੱਲੋਂ ਸਮਾਜ ਨੂੰ ਨਸ਼ੇ ਤੋਂ ਮੁਕਤ ਕਰਨ ਦੀ ਦਿਸ਼ਾ ਵਿੱਚ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਅਜਿਹੀਆਂ ਜਾਂਚਾਂ ਅੱਗੇ ਵੀ ਜਾਰੀ ਰਹਿਣਗੀਆਂ। ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਕਿਸੇ ਵੀ ਥਾਂ ਨਸ਼ੀਲੀਆਂ ਦਵਾਈਆਂ ਦੀ ਗੈਰਕਾਨੂੰਨੀ ਵਿਕਰੀ ਬਾਰੇ ਕੋਈ ਜਾਣਕਾਰੀ ਹੋਵੇ, ਤਾਂ ਉਹ ਬਿਨਾਂ ਝਿਜਕ ਪੁਲਿਸ ਨਾਲ ਸੰਪਰਕ ਕਰਨ, ਅਤੇ ਜਾਣਕਾਰੀ ਸਾਂਝੀ ਕਰਨ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!