ਲੁਧਿਆਣਾ ਦੇ ਰਾਜਗੁਰੂ ਨਗਰ ਇਲਾਕੇ ਵਿੱਚ ਬਣ ਰਹੀਆਂ ਨਵੀਆਂ ਸੜਕਾਂ ਦੇ ਹੇਠਾਂ ਦੱਬੀ ਇੱਕ ਵੱਡੀ ਸਾਜ਼ਿਸ਼ ਦਾ ਪਰਦਾਫਾਸ਼ ਹੋਣ ਦੀ ਆਸ ਬਣ ਗਈ ਹੈ, ਜਦੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਨੇ ਸੜਕਾਂ ਵਿੱਚ ਮਾੜੇ ਮਟੀਰੀਅਲ ਪੈਣ ਦੇ ਗੰਭੀਰ ਦੋਸ਼ ਲਗਾਉਂਦਿਆਂ ਸਰਕਾਰ ਤੋਂ ਪੂਰੀ ਜਾਂਚ ਦੀ ਮੰਗ ਕੀਤੀ ਹੈ। ਇਹ ਮਾਮਲਾ ਉਸ ਸਮੇਂ ਸੁਰਖੀਆਂ ਵਿੱਚ ਆਇਆ ਜਦੋਂ ਦੀਵਾਨ ਨੂੰ ਰਾਜਗੁਰੂ ਨਗਰ ਇਲਾਕੇ ਦੇ ਸਥਾਨਕ ਨਿਵਾਸੀਆਂ ਨੇ ਮੌਕੇ ’ਤੇ ਸੱਦ ਕੇ ਸੜਕਾਂ ਦੀ ਖਸਤਾ ਹਾਲਤ ਤੋਂ ਜਾਣੂ ਕਰਵਾਇਆ, ਜਿਸ ਦੌਰਾਨ ਲੋਕਾਂ ਨੇ ਦੱਸਿਆ ਕਿ ਸਰਕਾਰੀ ਦਾਅਵਿਆਂ ਦੇ ਉਲਟ ਕੁਝ ਸਮਾਂ ਪਹਿਲਾਂ ਹੀ ਬਣਾਈਆਂ ਸੜਕਾਂ ਤੋਂ ਲੁੱਕ ਉਖੜਨੀ ਸ਼ੁਰੂ ਹੋ ਗਈ ਹੈ ਅਤੇ ਕਈ ਥਾਂ ਟੋਏ ਬਣ ਗਏ ਹਨ। ਇਹਨਾਂ ਸੜਕਾਂ ਦਾ ਨਿਰਮਾਣ ਲੁਧਿਆਣਾ ਨਗਰ ਸੁਧਾਰ ਟਰੱਸਟ ਵੱਲੋਂ ਰਾਜਗੁਰੂ ਨਗਰ ਦੇ ਵਿਕਾਸ ਲਈ ਹਾਲ ਹੀ ਵਿੱਚ ਕੀਤਾ ਗਿਆ ਸੀ, ਪਰ ਹੁਣ ਇਹਨਾਂ ਦੀ ਗੁਣਵੱਤਾ ’ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਲੋਕਾਂ ਨੇ ਮੰਗ ਕੀਤੀ ਹੈ ਕਿ ਸੜਕਾਂ ਦੀ ਮੋਟਾਈ ਅਤੇ ਨਿਰਮਾਣ ਵਿੱਚ ਵਰਤੀ ਸਮੱਗਰੀ ਦੀ ਗੁਣਵੱਤਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਸੱਚ ਸਾਹਮਣੇ ਆ ਸਕੇ। ਦੀਵਾਨ ਨੇ ਕਿਹਾ ਕਿ ਸੜਕਾਂ ਦੇ ਨਿਰਮਾਣ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰੇਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਮੌਕੇ ਇੱਕ ਜਾਣਕਾਰੀ ਬੋਰਡ ਲਾਇਆ ਜਾਵੇ, ਜਿਸ ’ਤੇ ਕੰਮ ਸ਼ੁਰੂ ਹੋਣ ਦੀ ਤਾਰੀਖ, ਸਬੰਧਤ ਠੇਕੇਦਾਰ ਦਾ ਨਾਮ, ਨਿਰਮਾਣ ਦੀ ਕੁੱਲ ਲਾਗਤ, ਵਰਤੀ ਜਾਣ ਵਾਲੀ ਸਮੱਗਰੀ ਦੇ ਵੇਰਵੇ ਅਤੇ ਸੜਕ ਦੀ ਨਿਰਧਾਰਤ ਮਿਆਦ ਬਾਰੇ ਜਾਣਕਾਰੀ ਸਪੱਸ਼ਟ ਤੌਰ ’ਤੇ ਦਰਜ ਕੀਤੀ ਜਾਵੇ। ਉਹਨਾਂ ਕਿਹਾ ਕਿ ਸਰਕਾਰ ਦਾਅਵਿਆਂ ਦੇ ਬਾਵਜੂਦ ਸ਼ਹਿਰ ਵਿੱਚ ਸੜਕਾਂ ਦੀ ਮਾੜੀ ਹਾਲਤ ਕਿਸੇ ਤੋਂ ਲੁਕੀ ਨਹੀਂ ਹੈ ਅਤੇ ਸਰਕਾਰੀ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਉਣ ਲਈ ਇਹ ਜਾਂਚ ਬੇਹੱਦ ਜ਼ਰੂਰੀ ਹੈ। ਇਸ ਮੌਕੇ ਬੀਐਮ ਕਾਲੀਆ, ਮਨਿੰਦਰ ਪਾਲ ਸਿੰਘ ਗੁਲਿਆਨੀ, ਬਾਲ ਕ੍ਰਿਸ਼ਨ ਸ਼ਰਮਾ, ਸੁਰਜੀਤ ਸਿੰਘ ਖੁਰਾਨਾ, ਹਰਭਗਤ ਗਰੇਵਾਲ, ਬ੍ਰਿਜ ਮੋਹਨ ਸ਼ਰਮਾ, ਵਰੁਣ ਸ਼ਰਮਾ ਅਤੇ ਰਜਨੀਸ਼ ਸ਼ਰਮਾ ਵੀ ਮੌਜੂਦ ਰਹੇ। ਹੁਣ ਸਵਾਲ ਇਹ ਹੈ ਕਿ ਕੀ ਇਹਨਾਂ ਸੜਕਾਂ ਹੇਠਾਂ ਵੱਡਾ ਘਪਲਾ ਦੱਬਿਆ ਹੋਇਆ ਹੈ, ਜਿਸ ਦਾ ਖੁਲਾਸਾ ਸਿਰਫ਼ ਇੱਕ ਨਿਰਪੱਖ ਜਾਂਚ ਹੀ ਕਰ ਸਕਦੀ ਹੈ।
ਸੜਕਾਂ ਦੇ ਹੇਠਾਂ ਦੱਬਿਆ ਹੈ ਕੀ? ਪਵਨ ਦੀਵਾਨ ਦੇ ਦੋਸ਼ ਨੇ ਖੋਲ੍ਹੇ ਕਈ ਰਾਜ਼
ਲੁਧਿਆਣਾ ਦੇ ਰਾਜਗੁਰੂ ਨਗਰ ਇਲਾਕੇ ਵਿੱਚ ਬਣ ਰਹੀਆਂ ਨਵੀਆਂ ਸੜਕਾਂ ਦੇ ਹੇਠਾਂ ਦੱਬੀ ਇੱਕ ਵੱਡੀ ਸਾਜ਼ਿਸ਼ ਦਾ ਪਰਦਾਫਾਸ਼ ਹੋਣ ਦੀ ਆਸ ਬਣ ਗਈ ਹੈ, ਜਦੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਨੇ ਸੜਕਾਂ ਵਿੱਚ ਮਾੜੇ ਮਟੀਰੀਅਲ ਪੈਣ
NRI Post Desk · 28 ਦਿਨ ਪਹਿਲਾਂ · ਅੱਪਡੇਟ 1 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





