|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੜਕਾਂ ’ਤੇ ਮੌਤ ਦਾ ਖੇਡਦੇ ਨਾਬਾਲਗ! ਕੀ ਮਾਪਿਆਂ ਨੂੰ ਪਤਾ ਹੈ ਇਸ ਦਾ ਅੰਜਾਮ?

ਸਕੂਲ ਜਾਣ ਵਾਲੇ ਨਾਬਾਲਗ ਵਿਦਿਆਰਥੀਆਂ ਵੱਲੋਂ ਬਿਨਾਂ ਲਾਇਸੈਂਸ ਦੇ ਦੋ ਪਹੀਆ ਵਾਹਨ ਚਲਾਉਣ ਦਾ ਰੁਝਾਨ ਦਿਨੋਂ-ਦਿਨ ਖ਼ਤਰਨਾਕ ਹੁੰਦਾ ਜਾ ਰਿਹਾ ਹੈ, ਜੋ ਮਾਪਿਆਂ, ਅਧਿਆਪਕਾਂ ਤੇ ਆਮ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਹੁਸੈਨਪੁਰ ਅਤੇ ਡ

NRI Post Desk · 105 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੜਕਾਂ ’ਤੇ ਮੌਤ ਦਾ ਖੇਡਦੇ ਨਾਬਾਲਗ! ਕੀ ਮਾਪਿਆਂ ਨੂੰ ਪਤਾ ਹੈ ਇਸ ਦਾ ਅੰਜਾਮ?
📷 NRI Post Desk

ਸਕੂਲ ਜਾਣ ਵਾਲੇ ਨਾਬਾਲਗ ਵਿਦਿਆਰਥੀਆਂ ਵੱਲੋਂ ਬਿਨਾਂ ਲਾਇਸੈਂਸ ਦੇ ਦੋ ਪਹੀਆ ਵਾਹਨ ਚਲਾਉਣ ਦਾ ਰੁਝਾਨ ਦਿਨੋਂ-ਦਿਨ ਖ਼ਤਰਨਾਕ ਹੁੰਦਾ ਜਾ ਰਿਹਾ ਹੈ, ਜੋ ਮਾਪਿਆਂ, ਅਧਿਆਪਕਾਂ ਤੇ ਆਮ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਹੁਸੈਨਪੁਰ ਅਤੇ ਡਡਵਿੰਡੀ ਦੇ ਇਲਾਕਿਆਂ ਵਿੱਚ ਕਈ ਥਾਵਾਂ ’ਤੇ ਸਕੂਲਾਂ ਦੇ ਆਸ-ਪਾਸ ਨਾਬਾਲਗ ਵਿਦਿਆਰਥੀ ਮੋਟਰਸਾਈਕਲਾਂ ਤੇ ਸਕੂਟਰੀਆਂ ’ਤੇ ਨਿੱਤ ਆਉਂਦੇ-ਜਾਂਦੇ ਨਜ਼ਰ ਆਉਂਦੇ ਹਨ, ਜਿਸ ਕਾਰਨ ਹਾਦਸੇ ਦਾ ਖ਼ਤਰਾ ਹੋਰ ਵੀ ਵੱਧ ਜਾਂਦਾ ਹੈ। ਅਕਸਰ ਤੇਜ਼ ਰਫ਼ਤਾਰ, ਤਿੰਨ-ਤਿੰਨ ਸਵਾਰੀਆਂ ਦੇ ਬੈਠਣ ਅਤੇ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਕਾਰਨ ਸੜਕਾਂ ’ਤੇ ਵੱਡੇ ਹਾਦਸੇ ਵਾਪਰ ਸਕਦੇ ਹਨ, ਜਿਸ ਦਾ ਅੰਦਾਜ਼ਾ ਲੋਕਾਂ ਨੂੰ ਵੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਮਾਪਿਆਂ ਨੂੰ ਬੱਚਿਆਂ ਨੂੰ ਵਾਹਨ ਦੇਣ ਤੋਂ ਪਹਿਲਾਂ ਉਨ੍ਹਾਂ ਦੀ ਉਮਰ ਅਤੇ ਸੜਕ ਸੁਰੱਖਿਆ ਨਿਯਮਾਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ, ਨਹੀਂ ਤਾਂ ਨਤੀਜੇ ਭੁਗਤਣ ਲਈ ਤਿਆਰ ਰਹਿਣਾ ਪਵੇਗਾ। ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਬੱਚਿਆਂ ਦੀ ਸੁਰੱਖਿਆ ਸਿਰਫ਼ ਸਕੂਲ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਮਾਪਿਆਂ, ਸਕੂਲ ਅਤੇ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੈ। ਜਥੇਦਾਰ ਮੁਖਤਿਆਰ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਕਿਹਾ ਕਿ ਬੱਚਿਆਂ ਦੀ ਜ਼ਿੱਦ ਪੂਰੀ ਕਰਨ ਲਈ ਉਨ੍ਹਾਂ ਨੂੰ ਵਾਹਨ ਦੇਣਾ ਉਨ੍ਹਾਂ ਦੀ ਸੁਰੱਖਿਆ ਨਾਲ ਸਮਝੌਤਾ ਕਰਨ ਦੇ ਬਰਾਬਰ ਹੋ ਸਕਦਾ ਹੈ, ਇਸ ਲਈ ਮਾਪਿਆਂ ਨੂੰ ਸਖ਼ਤ ਰੁਖ ਅਪਣਾਉਣਾ ਚਾਹੀਦਾ ਹੈ। ਸਕੂਲ ਮੁਖੀ ਜਗਦੇਵ ਸਿੰਘ ਕਾਹਲੋਂ ਨੇ ਕਿਹਾ ਕਿ ਸਕੂਲਾਂ ਵਿੱਚ ਸਮੇਂ-ਸਮੇਂ ’ਤੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਏ ਜਾਣੇ ਚਾਹੀਦੇ ਹਨ, ਤਾਂ ਜੋ ਵਿਦਿਆਰਥੀਆਂ ਨੂੰ ਹੈਲਮੈਟ ਦੀ ਮਹੱਤਤਾ ਅਤੇ ਤੇਜ਼ ਰਫ਼ਤਾਰ ਦੇ ਖ਼ਤਰਿਆਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ। ਜਥੇਦਾਰ ਜਸਬੀਰ ਸਿੰਘ ਸਾਬਕਾ ਸਰਪੰਚ ਡਡਵਿੰਡੀ ਮੈਂਬਰ ਪੀਏਸੀ ਨੇ ਕਿਹਾ ਕਿ ਨਾਬਾਲਗ ਬੱਚਿਆਂ ਨੂੰ ਦੋ ਪਹੀਆ ਵਾਹਨ ਦੇਣ ਦੀ ਬਜਾਏ ਮਾਪਿਆਂ ਨੂੰ ਉਨ੍ਹਾਂ ਦੀ ਆਵਾਜਾਈ ਲਈ ਸੁਰੱਖਿਅਤ ਪ੍ਰਬੰਧ ਕਰਨੇ ਚਾਹੀਦੇ ਹਨ, ਕਿਉਂਕਿ ਸੜਕਾਂ ’ਤੇ ਬੱਚਿਆਂ ਦੀ ਸੁਰੱਖਿਆ ਲਈ ਦੋਵਾਂ ਦੀ ਜ਼ਿੰਮੇਵਾਰੀ ਬਣਦੀ ਹੈ। ਪਰਜਿੰਦਰ ਸਿੰਘ ਮੋਠਾਵਾਲਾ ਦਾ ਕਹਿਣਾ ਹੈ ਕਿ ਸਿਰਫ਼ ਚਲਾਨ ਕਰਨ ਨਾਲ ਸਮੱਸਿਆ ਦਾ ਪੂਰਾ ਹੱਲ ਨਹੀਂ ਹੋਵੇਗਾ, ਸਗੋਂ ਮਾਪਿਆਂ, ਸਕੂਲਾਂ ਅਤੇ ਟ੍ਰੈਫਿਕ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਜਾਗਰੂਕਤਾ ਮੁਹਿੰਮ ਚਲਾਉਣ ਦੀ ਲੋੜ ਹੈ। ਏਐਸਆਈ ਸੁਰਜੀਤ ਸਿੰਘ ਚੌਂਕੀ ਇੰਚਾਰਜ ਮੋਠਾਂਵਾਲਾ ਨੇ ਦੱਸਿਆ ਕਿ ਨਾਬਾਲਗਾਂ ਵੱਲੋਂ ਵਾਹਨ ਚਲਾਉਣਾ ਸੜਕ ਸੁਰੱਖਿਆ ਲਈ ਗੰਭੀਰ ਮਾਮਲਾ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਂਦੀ ਹੈ। ਪੁਲਿਸ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਾਬਾਲਗ ਬੱਚਿਆਂ ਨੂੰ ਵਾਹਨ ਨਾ ਦੇਣ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਪਹਿਲ ਦੇਣ। ਸਕੂਲ ਮੁਖੀ ਗੋਪਾਲ ਕ੍ਰਿਸ਼ਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਜੀਤ ਪੁਰ ਨੇ ਦੱਸਿਆ ਕਿ ਸਕੂਲ ਵੱਲੋਂ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾਂਦੀ ਹੈ ਅਤੇ ਜੇਕਰ ਕੋਈ ਵਿਦਿਆਰਥੀ ਨਾਬਾਲਗ ਹੋਣ ਦੇ ਬਾਵਜੂਦ ਵਾਹਨ ਲੈ ਕੇ ਆਉਂਦਾ ਹੈ ਤਾਂ ਮਾਪਿਆਂ ਨੂੰ ਸੂਚਿਤ ਕੀਤਾ ਜਾਂਦਾ ਹੈ। ਹੁਣ ਸਵ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!