|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੜਕ ਨਹੀਂ ਰਹੀ ਸੜਕ, ਬਣ ਗਈ ਟੋਇਆਂ ਦਾ ਜਾਲ: ਹਾਦਸਿਆਂ ਦਾ ਖ਼ਤਰਾ, ਪ੍ਰਸ਼ਾਸਨ ਅਜੇ ਵੀ ਸੁੱਤਾ!

ਲੁਧਿਆਣਾ ਦੇ ਇਲਾਕੇ ਵਿੱਚ ਇੱਕ ਅਜਿਹੀ ਸੜਕ ਹੈ ਜਿੱਥੇ ਸਫ਼ਰ ਕਰਨਾ ਹੁਣ ਜਾਨ ਨਾਲ ਖੇਡਣ ਦੇ ਬਰਾਬਰ ਹੋ ਗਿਆ ਹੈ, ਅਤੇ ਇਸ ਦੇ ਪਿੱਛੇ ਕੋਈ ਕੁਦਰਤੀ ਆਫ਼ਤ ਨਹੀਂ ਸਗੋਂ ਪ੍ਰਸ਼ਾਸਨ ਦੀ ਲਾਪਰਵਾਹੀ ਹੈ। ਸ਼ਾਪਕੀਪਰ ਐਸੋਸੀਏਸ਼ਨ 200 ਫੁੱਟ ਮਿਸਿੰਗ ਲਿੰਕ 2 ਦੇ

NRI Post Desk · 72 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੜਕ ਨਹੀਂ ਰਹੀ ਸੜਕ, ਬਣ ਗਈ ਟੋਇਆਂ ਦਾ ਜਾਲ: ਹਾਦਸਿਆਂ ਦਾ ਖ਼ਤਰਾ, ਪ੍ਰਸ਼ਾਸਨ ਅਜੇ ਵੀ ਸੁੱਤਾ!
📷 NRI Post Desk

ਲੁਧਿਆਣਾ ਦੇ ਇਲਾਕੇ ਵਿੱਚ ਇੱਕ ਅਜਿਹੀ ਸੜਕ ਹੈ ਜਿੱਥੇ ਸਫ਼ਰ ਕਰਨਾ ਹੁਣ ਜਾਨ ਨਾਲ ਖੇਡਣ ਦੇ ਬਰਾਬਰ ਹੋ ਗਿਆ ਹੈ, ਅਤੇ ਇਸ ਦੇ ਪਿੱਛੇ ਕੋਈ ਕੁਦਰਤੀ ਆਫ਼ਤ ਨਹੀਂ ਸਗੋਂ ਪ੍ਰਸ਼ਾਸਨ ਦੀ ਲਾਪਰਵਾਹੀ ਹੈ। ਸ਼ਾਪਕੀਪਰ ਐਸੋਸੀਏਸ਼ਨ 200 ਫੁੱਟ ਮਿਸਿੰਗ ਲਿੰਕ 2 ਦੇ ਪ੍ਰਧਾਨ ਤੇ ਸਮਾਜ ਸੇਵੀ ਜਤਿੰਦਰਪਾਲ ਸਿੰਘ ਸਲੂਜਾ ਨੇ ਇਕ ਬਿਆਨ ਰਾਹੀਂ ਖੁਲਾਸਾ ਕੀਤਾ ਕਿ ਜੈਨ ਮੰਦਿਰ ਤੋਂ ਮਾਣਕਵਾਲ ਤੱਕ ਧਾਂਦਰਾ ਰੋਡ ਤੱਕ ਦੀ ਸੜਕ ਦੀ ਹਾਲਤ ਬਰਸਾਤਾਂ ਤੋਂ ਬਾਅਦ ਬਦ ਤੋਂ ਬਦਤਰ ਹੋ ਚੁੱਕੀ ਹੈ। ਤਕਰੀਬਨ ਦੋ ਸਾਲ ਪਹਿਲਾਂ ਬਣੀ ਇਸ ਸੜਕ ’ਤੇ ਫੁੱਟ-ਫੁੱਟ ਦੇ ਟੋਏ ਪੈ ਚੁੱਕੇ ਹਨ ਤੇ ਇੱਕ ਦੋ ਵਾਰ ਮੀਂਹ ਪੈਣ ਉਪਰੰਤ ਇਹ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ। ਸਲੂਜਾ ਅਨੁਸਾਰ ਇਸ ਸੜਕ ’ਤੇ ਆਲੇ-ਦੁਆਲੇ ਸੈਂਕੜੇ ਕਾਲੋਨੀਆਂ ਤੇ ਕੁੱਝ ਸਕੂਲ ਹੋਣ ਕਰਕੇ ਅਬਾਦੀ ਸੰਘਣੀ ਹੈ, ਅਤੇ ਸੜਕ ’ਤੇ ਆਵਾਜਾਈ ਬਹੁਤ ਹੋਣ ਕਰਕੇ ਸਵੇਰ ਤੇ ਸ਼ਾਮ ਦੇ ਸਮੇਂ ਅਕਸਰ ਲੰਬਾ ਜਾਮ ਲੱਗਾ ਰਹਿੰਦਾ ਹੈ ਜਦਕਿ ਟੋਇਆਂ ਕਰਕੇ ਹਾਲਤ ਹੋਰ ਵੀ ਖ਼ਰਾਬ ਹੋ ਚੁੱਕੀ ਹੈ। ਇਸ ਸਮੱਸਿਆ ਦਾ ਸਭ ਤੋਂ ਖ਼ਤਰਨਾਕ ਪੱਖ ਇਹ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਲੋਕ ਨਿਰਮਾਣ ਵਿਭਾਗ ਨੂੰ ਪਿੱਛਲੇ ਹਫ਼ਤੇ ਵੀ ਬੇਨਤੀ ਕੀਤੀ ਗਈ ਸੀ ਪਰ ਅੱਜੇ ਤੱਕ ਕੋਈ ਕਰਵਾਈ ਨਹੀਂ ਹੋਈ। ਸੜਕ ਦੀ ਹਾਲਤ ਇਹ ਹੈ ਕਿ ਸੜਕ ਘੱਟ ਅਤੇ ਟੋਏ ਜ਼ਿਆਦਾ ਦਿਖਾਈ ਦੇ ਰਹੇ ਹਨ, ਜਿਸ ਨਾਲ ਅਕਸਰ ਹਾਦਸੇ ਵਾਪਰਦੇ ਹਨ ਤੇ ਕਈ ਦਫ਼ਾ ਲੜਾਈ ਝਗੜੇ ਵੀ ਹੋ ਜਾਂਦੇ ਹਨ ਅਤੇ ਟ੍ਰੈਫਿਕ ਵੀ ਕੀੜੀ ਦੀ ਚਾਲ ਚੱਲਦਾ ਹੈ। ਸਲੂਜਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਇਸ ਸੜਕ ਦੀ ਮੁਰੰਮਤ ਕੀਤੀ ਜਾਵੇ ਤਾਂ ਕਿ ਲੋਕਾਂ ਨੂੰ ਰਾਹਤ ਮਿਲ ਸਕੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!