|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੜਕ ਹਾਦਸੇ ਦੀ ਭਿਆਨਕ ਸੱਚਾਈ ਦਾ ਪਰਦਾਫਾਸ਼: ਇਕ ਮੌਤ ਤੋਂ ਬਾਅਦ ਪੁਲਿਸ ਨੇ ਕੀਤਾ ਇਹ ਖੁਲਾਸਾ

ਸ੍ਰੀ ਕੀਰਤਪੁਰ ਸਾਹਿਬ ਦੇ ਰੂਪਨਗਰ ਮੁਖ ਮਾਰਗ ’ਤੇ ਭਰਤਗੜ੍ਹ ਨੇੜੇ ਸਥਿਤ ਇਕ ਸੀਨੀਅਰ ਸੈਕੰਡਰੀ ਸਕੂਲ ਦੇ ਕੋਲ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰਿਆ ਜਦੋਂ ਦੋ-ਪਹੀਆ ਵਾਹਨਾਂ ਦੀ ਟੱਕਰ ਨੇ ਇਕ ਪਰਿਵਾਰ ਦੀ ਜ਼ਿੰਦਗੀ ਨੂੰ ਹਮੇਸ਼ਾ ਲਈ ਬਦਲ ਦਿੱਤਾ। ਇਸ

NRI Post Desk · 40 ਦਿਨ ਪਹਿਲਾਂ · ਅੱਪਡੇਟ 47 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੜਕ ਹਾਦਸੇ ਦੀ ਭਿਆਨਕ ਸੱਚਾਈ ਦਾ ਪਰਦਾਫਾਸ਼: ਇਕ ਮੌਤ ਤੋਂ ਬਾਅਦ ਪੁਲਿਸ ਨੇ ਕੀਤਾ ਇਹ ਖੁਲਾਸਾ
📷 NRI Post Desk

ਸ੍ਰੀ ਕੀਰਤਪੁਰ ਸਾਹਿਬ ਦੇ ਰੂਪਨਗਰ ਮੁਖ ਮਾਰਗ ’ਤੇ ਭਰਤਗੜ੍ਹ ਨੇੜੇ ਸਥਿਤ ਇਕ ਸੀਨੀਅਰ ਸੈਕੰਡਰੀ ਸਕੂਲ ਦੇ ਕੋਲ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰਿਆ ਜਦੋਂ ਦੋ-ਪਹੀਆ ਵਾਹਨਾਂ ਦੀ ਟੱਕਰ ਨੇ ਇਕ ਪਰਿਵਾਰ ਦੀ ਜ਼ਿੰਦਗੀ ਨੂੰ ਹਮੇਸ਼ਾ ਲਈ ਬਦਲ ਦਿੱਤਾ। ਇਸ ਹਾਦਸੇ ਵਿਚ ਐਕਟਿਵਾ ਸਵਾਰ ਸੱਜਣ ਸਿੰਘ ਉਮਰ 40 ਸਾਲ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਭਰਤਗੜ੍ਹ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੱਜਣ ਸਿੰਘ ਆਪਣੀ ਐਕਟਿਵਾ ਨੰਬਰ ਪੀਬੀ 12 ਏ ਵਾਈ 6221 ’ਤੇ ਸਵਾਰ ਹੋ ਕੇ ਸਰਾਏ ਹੋਟਲ ਭਰਤਗੜ੍ਹ ਵੱਲ ਜਾ ਰਿਹਾ ਸੀ, ਜਦੋਂ ਉਹ ਸਰਵਿਸ ਰੋਡ ਦੇ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਇਕ ਮੋਟਰਸਾਈਕਲ ਨਾਲ ਉਸ ਦੀ ਜ਼ੋਰਦਾਰ ਟੱਕਰ ਹੋ ਗਈ। ਇਸ ਸਬੰਧੀ ਅਖਲੇਸ਼ ਕੁਮਾਰ ਉਮਰ 38 ਸਾਲ ਪੁੱਤਰ ਜਮਨਾ ਮਹਿਤੋ ਵਾਸੀ ਭਰਤਗੜ੍ਹ ਨੇ ਪੁਲਿਸ ਕੋਲ ਦਰਜ ਕਰਾਏ ਆਪਣੇ ਬਿਆਨਾਂ ਵਿਚ ਦੱਸਿਆ ਕਿ ਮੈਂ ਟਾਈਲ ਲਗਾਉਣ ਦਾ ਕੰਮ ਕਰਦਾ ਹਾਂ ਅਤੇ ਮੇਰਾ ਸਾਲਾ ਸੱਜਣ ਸਿੰਘ ਉਮਰ 36 ਸਾਲ ਪੁੱਤਰ ਬਲਵਿੰਦਰ ਸਿੰਘ ਵਾਸੀ ਭਰਤਗੜ੍ਹ, ਜੋ ਕਿ ਮੇਰੇ ਨਾਲ ਹੀ ਟੈਂਪੂ ਨਾਲ ਢੋਆ-ਢੁਆਈ ਦਾ ਕੰਮ ਕਰਦਾ ਸੀ, ਉਹ ਆਪਣੀ ਐਕਟਿਵਾ ’ਤੇ ਆ ਰਿਹਾ ਸੀ। ਉਨ੍ਹਾਂ ਕਿਹਾ ਕਿ ਮੈਂ ਆਪਣੇ ਸਕੂਟਰ ਦੀ ਮੁਰੰਮਤ ਕਰਵਾ ਰਿਹਾ ਸੀ, ਉਸ ਸਮੇਂ ਸਾਹਮਣੇ ਤੋਂ ਇਕ ਤੇਜ਼ ਅਤੇ ਲਾਪਰਵਾਹੀ ਨਾਲ ਮੋਟਰਸਾਈਕਲ ਨੰਬਰ ਪੀਬੀ 12 ਏ ਬੀ 6439, ਜਿਸ ਨੂੰ ਦੁਰਗਾ ਦਾਸ ਵਾਸੀ ਭਰਤਗੜ੍ਹ ਚਲਾ ਰਿਹਾ ਸੀ, ਨੇ ਮੇਰੇ ਸਾਲੇ ਦੀ ਸਕੂਟਰੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਕਾਰਨ ਸੱਜਣ ਸਿੰਘ ਦਾ ਸਿਰ ਡਰੇਨ ਦੀ ਦੀਵਾਰ ਨਾਲ ਵੱਜਿਆ ਅਤੇ ਉਸ ਦੇ ਕਾਫੀ ਸੱਟਾਂ ਲੱਗੀਆਂ। ਮੌਕੇ ’ਤੇ ਇਕੱਠੇ ਹੋਏ ਲੋਕਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਦੋਵੇਂ ਜਖਮੀਆਂ ਨੂੰ ਸੀਐਚਸੀ ਭਰਤਗੜ੍ਹ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਸੱਜਣ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਅਖਲੇਸ਼ ਕੁਮਾਰ ਨੇ ਕਿਹਾ ਕਿ ਇਹ ਹਾਦਸਾ ਮੋਟਰਸਾਈਕਲ ਚਾਲਕ ਦੀ ਤੇਜ਼ ਰਫਤਾਰੀ ਅਤੇ ਲਾਪਰਵਾਹੀ ਕਾਰਨ ਵਾਪਰਿਆ ਹੈ, ਇਸ ਲਈ ਉਸਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਭਰਤਗੜ੍ਹ ਚੌਂਕੀ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਗਈ ਅਤੇ ਇਸ ’ਤੇ ਮੁਕਦਮਾ ਨੰਬਰ 164 ਧਾਰਾ 281, 106/1 ਦੇ ਤਹਿਤ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੁਖਦਾਈ ਘਟਨਾ ਨੇ ਇਲਾਕੇ ਵਿਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ ਅਤੇ ਸੜਕ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!