|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੰਗਰੂਰ ਵਿੱਚ 10 ਦਸੰਬਰ ਨੂੰ ਕੁਝ ਵੱਡਾ ਹੋਣ ਵਾਲਾ ਹੈ, ਕਾਮਰੇਡ ਸੇਖੋਂ ਦਾ ਦਾਅਵਾ ਪੰਜਾਬ ਦੀ ਸਿਆਸਤ ਬਦਲ ਦੇਵੇਗਾ

ਪੰਜਾਬ ਦੀ ਸਿਆਸੀ ਧਰਤੀ 'ਤੇ ਇੱਕ ਵੱਡੇ ਭੂਚਾਲ ਦੀ ਆਹਟ ਸੁਣਾਈ ਦੇ ਰਹੀ ਹੈ, ਜਿੱਥੇ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਮੂਹਰੇ 10 ਦਸੰਬਰ ਨੂੰ ਹੋਣ ਜਾ ਰਹੀ ਸੀਪੀਆਈਐੱਮ ਦੀ ਸੂਬਾਈ ਰੋਸ ਰੈਲੀ ਨੂੰ ਲੈ ਕੇ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦ

NRI Post Desk · 6 ਦਿਨ ਪਹਿਲਾਂ · ਅੱਪਡੇਟ 14 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੰਗਰੂਰ ਵਿੱਚ 10 ਦਸੰਬਰ ਨੂੰ ਕੁਝ ਵੱਡਾ ਹੋਣ ਵਾਲਾ ਹੈ, ਕਾਮਰੇਡ ਸੇਖੋਂ ਦਾ ਦਾਅਵਾ ਪੰਜਾਬ ਦੀ ਸਿਆਸਤ ਬਦਲ ਦੇਵੇਗਾ
📷 NRI Post Desk

ਪੰਜਾਬ ਦੀ ਸਿਆਸੀ ਧਰਤੀ 'ਤੇ ਇੱਕ ਵੱਡੇ ਭੂਚਾਲ ਦੀ ਆਹਟ ਸੁਣਾਈ ਦੇ ਰਹੀ ਹੈ, ਜਿੱਥੇ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਮੂਹਰੇ 10 ਦਸੰਬਰ ਨੂੰ ਹੋਣ ਜਾ ਰਹੀ ਸੀਪੀਆਈਐੱਮ ਦੀ ਸੂਬਾਈ ਰੋਸ ਰੈਲੀ ਨੂੰ ਲੈ ਕੇ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਦਾਅਵਾ ਕੀਤਾ ਹੈ ਕਿ ਇਹ ਰੈਲੀ ਪੰਜਾਬ ਦੇ ਸਿਆਸੀ ਮਾਹੌਲ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ ਅਤੇ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੀ ਅਹਿਮ ਰੋਲ ਨਿਭਾਵੇਗੀ। ਇਸ ਰੈਲੀ ਦੀ ਤਿਆਰੀ ਵਜੋਂ ਪਾਰਟੀ ਦਫ਼ਤਰ ਵਿਖੇ ਜ਼ਿਲ੍ਹਾ ਜਲੰਧਰ ਤੇ ਕਪੂਰਥਲਾ ਕਮੇਟੀ ਦੀ ਮੀਟਿੰਗ ਕਾਮਰੇਡ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਮੁੱਚੇ ਪੰਜਾਬੀ ਲੋਕਾਂ ਦੇ ਮਸਲਿਆਂ ਨੂੰ ਲੈ ਕੇ ਇਸ ਰੋਸ ਰੈਲੀ ਨੂੰ ਇਤਿਹਾਸਕ ਕਰਾਰ ਦਿੱਤਾ ਗਿਆ। ਕਾਮਰੇਡ ਸੇਖੋਂ ਨੇ ਸਮੁੱਚੇ ਵਰਕਰਾਂ ਨੂੰ 10 ਦਸੰਬਰ ਦੀ ਸੰਗਰੂਰ ਰੈਲੀ ਦੀ ਤਿਆਰੀ ਵਾਸਤੇ ਜੁੱਟ ਜਾਣ ਦੀ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਦੇ ਸਾਰੇ ਮੈਂਬਰਾਂ ਤੇ ਹਮਦਰਦਾਂ ਦਾ ਇਸ ਰੈਲੀ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਸਕੱਤਰ ਸੁਖਪ੍ਰੀਤ ਸਿੰਘ ਜੌਹਲ ਨੇ ਜਾਣਕਾਰੀ ਦਿੱਤੀ ਕਿ ਇਸ ਰੈਲੀ ਦੀ ਤਿਆਰੀ ਵਾਸਤੇ ਪਾਰਟੀ ਦੀ ਨਕੋਦਰ ਤਹਿਸੀਲ ਕਮੇਟੀ ਦੀ ਮੀਟਿੰਗ 23 ਨਵੰਬਰ ਨੂੰ, ਸ਼ਾਹਕੋਟ ਤਹਿਸੀਲ ਕਮੇਟੀ ਦੀ ਮੀਟਿੰਗ 22 ਨਵੰਬਰ ਨੂੰ ਤੇ ਫਿਲੌਰ ਤਹਿਸੀਲ ਦੀ ਮੀਟਿੰਗ 29 ਨਵੰਬਰ ਨੂੰ ਕਰਨ ਦਾ ਫੈਸਲਾ ਕੀਤਾ ਗਿਆ, ਜਦਕਿ ਫਗਵਾੜਾ ਤੇ ਸੁਲਤਾਨਪੁਰ ਦੀਆਂ ਮੀਟਿੰਗਾਂ ਸਾਥੀਆਂ ਨਾਲ ਸਲਾਹ ਕਰਕੇ ਕੀਤੀਆਂ ਜਾਣਗੀਆਂ। ਮੀਟਿੰਗ ਮੌਕੇ ਜ਼ਿਲ੍ਹਾ ਕਮੇਟੀ ਦੇ ਹਾਜ਼ਰ ਮੈਂਬਰਾਂ ਵੱਲੋਂ ਰਾਮਰੇਡ ਪ੍ਰਕਾਸ਼ ਕਲੇਰ ਨੂੰ ਸਰਬ ਸੰਮਤੀ ਨਾਲ ਪਾਰਟੀ ਦੀ ਜਲੰਧਰ ਤਹਿਸੀਲ ਕਮੇਟੀ ਦਾ ਕਨਵੀਨਰ ਵੀ ਚੁਣ ਲਿਆ ਗਿਆ। ਇਸ ਮੌਕੇ ਕਾਮਰੇਡ ਵਰਿੰਦਰ ਪਾਲ ਸਿੰਘ ਕਾਲਾ, ਕੇਵਲ ਸਿੰਘ ਦਾਨੇਵਾਲ, ਮਿਹਰ ਸਿੰਘ ਖੁਰਲਾਪੁਰ, ਲਛਮਣ ਸਿੰਘ ਜੌਹਲ, ਗੁਰਮੀਤ ਸਿੰਘ, ਜਸਕਰਨ ਸਿੰਘ ਕੰਗ, ਮਾ. ਜਸਵਿੰਦਰ ਸਿੰਘ ਰੰਧਾਵਾ, ਰਣਜੀਤ, ਪੂਨਮ ਤੇ ਨਰਿੰਦਰ ਜੌਹਲ ਸ਼ਾਮਲ ਸਨ। ਇਹ ਰੈਲੀ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਹੋਣ ਕਾਰਨ ਸੂਬੇ ਦੀ ਸਿਆਸਤ ਵਿੱਚ ਨਵੀਆਂ ਬਹਿਸਾਂ ਨੂੰ ਜਨਮ ਦੇ ਸਕਦੀ ਹੈ, ਜਿਸ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਸੰਗਰੂਰ ਵਿੱਚ 10 ਦਸੰਬਰ ਨੂੰ ਕੁਝ ਵੱਡਾ ਹੋਣ ਵਾਲਾ ਹੈ, ਕਾਮਰੇਡ ਸੇਖੋਂ ਦਾ ਦਾਅਵਾ ਪੰਜਾਬ ਦੀ ਸਿਆਸਤ ਬਦਲ ਦੇਵੇਗਾ — NRI Post