|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹਰੀ ਨੌਂ ਦਾ ਹੁੰਗਾਰਾ: ਪਿੰਡ ਨੇ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ 'ਤੇ ਲਾਈ ਰੋਕ, ਪੋਸਟਰ ਵੀ ਉਤਾਰੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਿਆਸੀ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਪਿੰਡ ਦੇ ਲੋਕਾਂ ਅਤੇ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਪਰਿਵਾਰ ਵੱਲੋਂ ਅੰਮ੍

NRI Post Desk · 67 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਿਆਸੀ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਪਿੰਡ ਦੇ ਲੋਕਾਂ ਅਤੇ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਪਰਿਵਾਰ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਚੋਣ ਪ੍ਰਚਾਰ ਦਾ ਵਿਰੋਧ ਕਰਨ ਤੇ ਪਾਰਟੀ ਦਾ ਬਾਈਕਾਟ ਕਰਨ ਦਾ ਫੈਸਲਾ ਲਿਆ ਗਿਆ ਹੈ। ਪਿੰਡ ਹਰੀ ਨੌਂ ਦੇ ਲੋਕਾਂ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਪ੍ਰਚਾਰ 'ਤੇ ਰੋਕ ਲਗਾਉਣ ਤੋਂ ਬਾਅਦ ਪਿੰਡ ਵਿੱਚ ਪਾਰਟੀ ਨਾਲ ਸਬੰਧਤ ਪੋਸਟਰ ਵੀ ਉਤਾਰ ਦਿੱਤੇ ਗਏ ਹਨ। ਪਰਿਵਾਰ ਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਮਾਮਲੇ ਨੂੰ ਲੈ ਕੇ ਉਹ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਨਾਲ ਸਬੰਧਤ ਸਿਆਸੀ ਪਾਰਟੀ ਦਾ ਵਿਰੋਧ ਕਰ ਰਹੇ ਹਨ। ਇਹ ਮਾਮਲਾ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਨਾਲ ਜੁੜਿਆ ਹੋਇਆ ਹੈ, ਜਿਨ੍ਹਾਂ ਦਾ 9 ਅਕਤੂਬਰ 2024 ਨੂੰ ਪਿੰਡ ਹਰੀ ਨੌਂ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਉਹ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਸ਼ੁਰੂਆਤੀ ਦੌਰ ਤੋਂ ਜੁੜੇ ਹੋਏ ਸਨ। ਰਿਪੋਰਟਾਂ ਮੁਤਾਬਕ ਉਹ ਦੀਪ ਸਿੱਧੂ ਨਾਲ ਵੀ ਜਥੇਬੰਦੀ ਦੇ ਸ਼ੁਰੂਆਤੀ ਸਮੇਂ ਤੋਂ ਕੰਮ ਕਰਦੇ ਰਹੇ ਸਨ। ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਮਾਮਲੇ ਦੀ ਜਾਂਚ ਦੌਰਾਨ ਸ਼੍ਰੀ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, ਦਾ ਨਾਮ ਵੀ ਸਾਹਮਣੇ ਆਇਆ ਸੀ ਅਤੇ ਇਸ ਮਾਮਲੇ ਵਿੱਚ ਪੁਲਿਸ ਦੀ ਜਾਂਚ ਤੇ ਦਰਜ ਕੀਤੇ ਮਾਮਲੇ ਤਹਿਤ ਉਨ੍ਹਾਂ 'ਤੇ ਇਲਜ਼ਾਮ ਲੱਗੇ ਸਨ। ਕਤਲਕਾਂਡ ਤੋਂ ਬਾਅਦ ਪੁਲਿਸ ਵੱਲੋਂ ਦੋਵਾਂ ਸ਼ੂਟਰਾਂ ਸਮੇਤ 9 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਕਿ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਤੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਅਰਸ਼ ਡੱਲਾ ਸਮੇਤ 5 ਲੋਕਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ ਅਤੇ ਇਨ੍ਹਾਂ ਮੁਲਜ਼ਮਾਂ 'ਤੇ ਯੂਏਪੀਏ ਤਹਿਤ ਇਲਜ਼ਾਮ ਲਗਾਏ ਗਏ ਹਨ। ਕਤਲ ਕੇਸ ਵਿੱਚ ਐਸਆਈਟੀ ਨੇ ਦੋ ਸ਼ੂਟਰਾਂ ਸਮੇਤ 12 ਮੁਲਜ਼ਮਾਂ ਵਿਰੁੱਧ ਲਗਭਗ 1435 ਪੰਨਿਆਂ ਦੀ ਚਾਰਜਸ਼ੀਟ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਵਿਸ਼ੇਸ਼ ਜੱਜ ਦਿਨੇਸ਼ ਕੁਮਾਰ ਵਧਵਾ ਦੀ ਕੋਰਟ ਵਿੱਚ ਦਾਇਰ ਕੀਤੀ ਸੀ, ਜਿਸ ਵਿੱਚ ਇਸ ਮਾਮਲੇ ਵਿੱਚ ਕੁੱਲ 17 ਮੁਲਜ਼ਮ ਨਾਮਜ਼ਦ ਹਨ। ਪਿੰਡ ਵਾਸੀਆਂ ਦਾ ਇਹ ਫੈਸਲਾ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਇਹ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਪਿੰਡ ਪੱਧਰੀ ਪਹੁੰਚ ਅਤੇ ਜਨਤਕ ਸਮਰਥਨ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕਰਦਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!