ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਨਾਜਾਇਜ਼ ਮਾਈਨਿੰਗ ਦੇ ਖਿਲਾਫ਼ ਚੱਲ ਰਹੀ ਜਾਂਚ ਨੇ ਅੱਜ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਕੇਂਦਰੀ ਜਾਂਚ ਬਿਊਰੋ ਦੀ ਵਿਸ਼ੇਸ਼ ਟੀਮ ਨੇ ਤਲਵਾੜਾ ਦੇ ਕਸਬਾ ਅਮਰੋ ਵਿੱਚ ਅਚਾਨਕ ਦਸਤਕ ਦੇ ਦਿੱਤੀ। ਇਹ ਕਾਰਵਾਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤੋਂ ਬਾਅਦ ਅਮਲ ਵਿੱਚ ਲਿਆਈ ਗਈ, ਜਿਸ ਨਾਲ ਇਸ ਖਿੱਤੇ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਅਫਵਾਹਾਂ ਨੂੰ ਹੁਣ ਅਸਲੀਅਤ ਦਾ ਰੂਪ ਮਿਲ ਗਿਆ ਹੈ। ਜਾਣਕਾਰੀ ਮੁਤਾਬਕ ਕੇਂਦਰੀ ਜਾਂਚ ਬਿਊਰੀ ਦੀ ਟੀਮ ਦਸ ਤੋਂ ਬਾਰਾਂ ਗੱਡੀਆਂ ਦੇ ਕਾਫਲੇ ਦੇ ਨਾਲ ਮੌਕੇ 'ਤੇ ਪਹੁੰਚੀ ਅਤੇ ਟੀਮ ਵਿੱਚ ਸ਼ਿਕਾਇਤ ਕਰਤਾ ਵੀ ਸ਼ਾਮਲ ਸੀ, ਜੋ ਇਸ ਪੂਰੇ ਮਾਮਲੇ ਦੀ ਜੜ੍ਹ ਨਾਲ ਜੁੜਿਆ ਹੋਇਆ ਮੰਨਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜਾਂਚ ਟੀਮ ਨੇ ਮੌਕੇ 'ਤੇ ਪਹੁੰਚਣ ਤੋਂ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਅਧਿਕਾਰਤ ਤੌਰ 'ਤੇ ਸੂਚਿਤ ਕੀਤਾ ਸੀ, ਜਿਸ ਵਿੱਚ ਡਿਪਟੀ ਕਮਿਸ਼ਨਰ ਸਮੇਤ ਮਾਈਨਿੰਗ ਨਾਲ ਸੰਬੰਧਿਤ ਵਿਭਾਗਾਂ, ਮਾਲ ਵਿਭਾਗ ਅਤੇ ਪੁਲਿਸ ਅਧਿਕਾਰੀ ਸ਼ਾਮਲ ਸਨ, ਅਤੇ ਇਹ ਅਧਿਕਾਰੀ ਵੀ ਟੀਮ ਦੇ ਨਾਲ ਮਾਈਨਿੰਗ ਵਾਲੀ ਥਾਂ 'ਤੇ ਪਹੁੰਚੇ। ਇਸ ਮਾਮਲੇ ਵਿੱਚ ਸਭ ਤੋਂ ਚੌਂਕਾਉਣ ਵਾਲੀ ਗੱਲ ਇਹ ਸਾਹਮਣੇ ਆ ਰਹੀ ਹੈ ਕਿ ਜਿਸ ਦਿਨ ਤੋਂ ਹਾਈ ਕੋਰਟ ਨੇ ਇਹ ਕੇਸ ਕੇਂਦਰੀ ਜਾਂਚ ਬਿਊਰੀ ਨੂੰ ਸੌਂਪਿਆ ਸੀ, ਉਸ ਦਿਨ ਤੋਂ ਹੀ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਅਫਵਾਹਾਂ ਦਾ ਬਾਜ਼ਾਰ ਬਿਲਕੁਲ ਗਰਮ ਸੀ ਅਤੇ ਇਸ ਖਿੱਤੇ ਦੇ ਲੋਕ ਬੜੀ ਸਰਗਰਮੀ ਨਾਲ ਜਾਂਚ ਟੀਮ ਦੀ ਉਡੀਕ ਕਰ ਰਹੇ ਸਨ। ਵਿਭਾਗਾਂ ਦੇ ਅੰਦਰਲੇ ਸੂਤਰਾਂ ਅਨੁਸਾਰ ਜ਼ਿਲ੍ਹੇ ਦੇ ਕਈ ਵਿਭਾਗਾਂ ਸਮੇਤ ਆਮਦਨ ਕਰ ਵਿਭਾਗ ਦੇ ਅਫ਼ਸਰਾਂ ਨੂੰ ਵੀ ਆਪਣਾ ਬੋਰੀਆ ਬਿਸਤਰਾ ਨਾਲ ਬੰਨ੍ਹਣ ਦੇ ਜਵਾਨੀ ਹੁਕਮ ਦਿੱਤੇ ਗਏ ਸਨ, ਜਿਸ ਨਾਲ ਇਹ ਸਾਫ਼ ਹੋ ਗਿਆ ਕਿ ਜਾਂਚ ਦਾ ਦਾਇਰਾ ਕਾਫ਼ੀ ਵਿਸ਼ਾਲ ਹੋ ਸਕਦਾ ਹੈ। ਮੁਕੇਰੀਆਂ, ਦਸੂਹਾ ਅਤੇ ਤਲਵਾੜਾ ਵਰਗੇ ਇਲਾਕਿਆਂ ਵਿੱਚ ਵੱਡੇ ਪੱਧਰ 'ਤੇ ਹੋ ਰਹੀ ਇਸ ਮਾਈਨਿੰਗ ਦੀ ਜਾਂਚ ਹੁਣ ਇੱਕ ਨਿਰਣਾਇਕ ਪੜਾਅ ਵੱਲ ਵਧ ਰਹੀ ਹੈ, ਅਤੇ ਸਥਾਨਕ ਲੋਕਾਂ ਵਿੱਚ ਇਹ ਸਵਾਲ ਉੱਠ ਰਹੇ ਹਨ ਕਿ ਇਸ ਜਾਂਚ ਵਿੱਚ ਕਿਹੜੇ-ਕਿਹੜੇ ਚਿਹਰੇ ਸਾਹਮਣੇ ਆਉਣਗੇ। ਇਸ ਕਾਰਵਾਈ ਨੇ ਇਹ ਸੰਕੇਤ ਵੀ ਦਿੱਤਾ ਹੈ ਕਿ ਪ੍ਰਸ਼ਾਸਨਿਕ ਅਤੇ ਮਾਲ ਅਧਿਕਾਰੀਆਂ ਦੀ ਭੂਮਿਕਾ ਵੀ ਜਾਂਚ ਦੇ ਘੇਰੇ ਵਿੱਚ ਆ ਸਕਦੀ ਹੈ, ਜਿਸ ਕਾਰਨ ਜ਼ਿਲ੍ਹੇ ਦੇ ਕਈ ਵਿਭਾਗਾਂ ਵਿੱਚ ਖਲਬਲੀ ਮਚ ਗਈ ਹੈ। ਅੱਜ ਦੀ ਇਸ ਕਾਰਵਾਈ ਨੇ ਨਾ ਸਿਰਫ਼ ਨਾਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਸੁਰਖੀਆਂ ਵਿੱਚ ਲਿਆਂਦਾ ਹੈ, ਸਗੋਂ ਇਹ ਵੀ ਸਾਬਤ ਕੀਤਾ ਹੈ ਕਿ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਲਈ ਜਾਂਚ ਏਜੰਸੀ ਪੂਰੀ ਤਰ੍ਹਾਂ ਗੰਭੀਰ ਹੈ। ਲੋਕਾਂ ਦੀ ਨਜ਼ਰ ਹੁਣ ਇਸ ਗੱਲ 'ਤੇ ਟਿਕੀ ਹੋਈ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਜਾਂਚ ਦੇ ਕੀ ਨਤੀਜੇ ਸਾਹਮਣੇ ਆਉਂਦੇ ਹਨ ਅਤੇ ਕੀ ਇਹ ਮਾਮਲਾ ਪੰਜਾਬ ਦੀ ਸਿਆਸਤ ਵਿੱਚ ਵੀ ਹਲਚਲ ਪੈਦਾ ਕਰੇਗਾ।
ਹੁਸ਼ਿਆਰਪੁਰ ਵਿੱਚ ਸੀਬੀਆਈ ਦੀ ਛਾਪੇਮਾਰੀ ਨੇ ਖੋਲ੍ਹੇ ਰਾਜ਼, ਨਾਜਾਇਜ਼ ਮਾਈਨਿੰਗ ਦਾ ਸਿਲਸਿਲਾ ਪਹੁੰਚਿਆ ਸਿਖਰ 'ਤੇ
ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਨਾਜਾਇਜ਼ ਮਾਈਨਿੰਗ ਦੇ ਖਿਲਾਫ਼ ਚੱਲ ਰਹੀ ਜਾਂਚ ਨੇ ਅੱਜ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਕੇਂਦਰੀ ਜਾਂਚ ਬਿਊਰੋ ਦੀ ਵਿਸ਼ੇਸ਼ ਟੀਮ ਨੇ ਤਲਵਾੜਾ ਦੇ ਕਸਬਾ ਅਮਰੋ ਵਿੱਚ ਅਚਾਨਕ ਦਸਤਕ ਦੇ ਦਿੱਤੀ। ਇਹ ਕਾਰਵਾਈ
NRI Post Desk · 41 ਦਿਨ ਪਹਿਲਾਂ · ਅੱਪਡੇਟ 10 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




