ਪੰਜਾਬ ਵਿੱਚ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦਾ ਆਗਾਜ਼ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਵਿੱਚ ਬਹੁਤ ਹੀ ਜੋਸ਼ੋ ਖਰੋਸ਼ ਦੇ ਨਾਲ ਹੋਣ ਜਾ ਰਿਹਾ ਹੈ ਅਤੇ ਖੇਡ ਪ੍ਰੇਮੀਆਂ ਖਾਸ ਕਰ ਹਾਕੀ ਪ੍ਰੇਮੀਆਂ ਵਿੱਚ ਇਸ ਚੈਂਪੀਅਨਸ਼ਿਪ ਨੂੰ ਲੈ ਕੇ ਬੇਹੱਦ ਉਤਸ਼ਾਹ ਹੈ, ਪਰ ਇਸ ਉਤਸ਼ਾਹ ਦੇ ਵਿਚਕਾਰ ਇੱਕ ਅਜਿਹਾ ਸੱਚ ਸਾਹਮਣੇ ਆਇਆ ਹੈ ਜੋ ਹਰ ਪੰਜਾਬੀ ਦੇ ਦਿਲ ਨੂੰ ਝੰਜੋੜ ਕੇ ਰੱਖ ਦੇਵੇਗਾ। ਹਾਕੀ ਇੰਡੀਆ ਤੇ ਪੰਜਾਬ ਸਰਕਾਰ ਵੱਲੋਂ ਇਹ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ ਅਤੇ ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਪਹਿਲੀ ਵਾਰ ਹੋਣ ਜਾ ਰਹੀ ਹਾਕੀ ਨੂੰ ਲੈ ਕੇ ਉੱਚ ਪੱਧਰੀ ਤਿਆਰੀਆਂ ਚੱਲ ਰਹੀਆਂ ਹਨ, ਪਰ ਇਨ੍ਹਾਂ ਤਿਆਰੀਆਂ ਦੇ ਨਾਲ ਹੀ ਪੰਜਾਬੀ ਮਾਂ ਬੋਲੀ ਦੀ ਦੁਰਦਸ਼ਾ ਵੀ ਦੇਖਣ ਨੂੰ ਮਿਲ ਰਹੀ ਹੈ ਜੋ ਕਿਸੇ ਵੀ ਪੰਜਾਬੀ ਲਈ ਸ਼ਰਮਸਾਰ ਕਰਨ ਵਾਲੀ ਗੱਲ ਹੈ। ਸਟੇਡੀਅਮ ਦੇ ਅੰਦਰ ਪੰਜਾਬੀ ਤੇ ਅੰਗਰੇਜ਼ੀ ਵਿੱਚ ਲੱਗੇ ਸਾਈਨ ਬੋਰਡਾਂ ਵਿੱਚ ਪੰਜਾਬੀ ਬੋਲੀ ਦੀ ਅਜਿਹੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ ਜਿਨ੍ਹਾਂ ਦੇ ਅਰਥਾਂ ਦੇ ਅਨਰਥ ਹੋ ਰਹੇ ਹਨ ਅਤੇ ਇਹ ਗਲਤੀਆਂ ਦੀ ਭਰਮਾਰ ਇੰਨੀ ਜ਼ਿਆਦਾ ਹੈ ਕਿ ਹਰ ਲੰਘਣ ਵਾਲਾ ਹੈਰਾਨ ਹੋਏ ਬਿਨਾਂ ਰਹਿ ਨਹੀਂ ਸਕਦਾ। ਹੈਰਾਨੀ ਦੀ ਗੱਲ ਹੈ ਕਿ ਪੰਜਾਬ ਵਿੱਚ ਹਰ ਵਿਅਕਤੀ ਸ਼ੁੱਧ ਪੰਜਾਬੀ ਬੋਲਣ ਪੜ੍ਹਨ ਤੇ ਲਿਖਣ ਦੀ ਕਾਬਲੀਅਤ ਰੱਖਦਾ ਹੈ ਪਰ ਇਸ ਵੱਲ ਨਾ ਤਾਂ ਪੰਜਾਬ ਸਰਕਾਰ ਦਾ ਧਿਆਨ ਗਿਆ ਹੈ ਤੇ ਨਾ ਹੀ ਜਲੰਧਰ ਦੇ ਜ਼ਿਲਾ ਪ੍ਰਸ਼ਾਸਨ ਦਾ, ਜੋ ਕਿ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਪੰਜਾਬੀ ਨੂੰ ਤਰਜੀਹ ਦੇਣ ਲਈ ਇਸ ਨੂੰ ਅੰਗਰੇਜ਼ੀ ਤੋਂ ਉੱਪਰ ਰੱਖਿਆ ਗਿਆ ਹੈ ਪਰ ਗਲਤੀਆਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ। ਇਸ ਸਬੰਧ ਵਿੱਚ ਕਿਸੇ ਸਰਕਾਰੀ ਨੁਮਾਇੰਦੇ ਜਾਂ ਅਫਸਰ ਦਾ ਤੇ ਨਾ ਹੀ ਕਿਸੇ ਸਿਆਸੀ ਆਗੂ ਦਾ ਧਿਆਨ ਗਿਆ ਹੈ, ਜਦਕਿ ਹਾਕੀ ਇੰਡੀਆ ਦੇ ਮੀਤ ਪ੍ਰਧਾਨ ਅਤੇ ਪੰਜਾਬ ਹਾਕੀ ਦੇ ਪ੍ਰਧਾਨ ਨਿਤਿਨ ਕੋਹਲੀ, ਜੋ ਕਿ ਜਲੰਧਰ ਸ਼ਹਿਰ ਦੇ ਸੈਂਟਰਲ ਹਲਕੇ ਦੇ ਇੰਚਾਰਜ ਵੀ ਹਨ, ਦੀ ਮੌਜੂਦਗੀ ਵਿੱਚ ਇਹ ਸਾਈਨ ਬੋਰਡ ਲਾਏ ਗਏ ਹਨ ਜੋ ਕਿ ਪੰਜਾਬੀ ਭਾਸ਼ਾ ਦੀ ਦੁਰਦਸ਼ਾ ਦੀ ਬਿਆਨੀ ਕਰਦੇ ਹਨ। ਸੂਤਰਾਂ ਮੁਤਾਬਕ ਮੀਡੀਆ ਅੰਦਰ ਲਾਏ ਗਏ ਸਾਰੇ ਹੀ ਸਾਈਨ ਬੋਰਡਾਂ ਦਾ ਠੇਕਾ ਹਾਕੀ ਇੰਡੀਆ ਵੱਲੋਂ ਜਿਸ ਕੰਪਨੀ ਨੂੰ ਦਿੱਤਾ ਗਿਆ ਹੈ ਉਨ੍ਹਾਂ ਸਿਰਫ ਗੂਗਲ ਟਰਾਂਸਲੇਟਰ ਦਾ ਸਹਾਰਾ ਲੈ ਕੇ ਪੰਜਾਬੀ ਭਾਸ਼ਾ ਦੀ ਵਰਤੋਂ ਕੀਤੀ ਹੈ ਜੋ ਕਿ ਗਲਤੀਆਂ ਨਾਲ ਭਰਪੂਰ ਹੈ, ਪਰ ਇਸ ਈਵੈਂਟ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੱਬਾਂ ਭਾਰ ਹੋਏ ਖੇਡ ਵਿਭਾਗ ਵੱਲੋਂ ਵੀ ਧਿਆਨ ਨਹੀਂ ਗਿਆ ਜੋ ਬਹੁਤ ਹੀ ਮੰਦਭਾਗਾ ਹੈ। ਇਸ ਘਟਨਾ ਨੇ ਇਹ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਜਦੋਂ ਅੰਤਰਰਾਸ਼ਟਰੀ ਪੱਧਰ ਦੇ ਖੇਡ ਮੁਕਾਬਲੇ ਵਿੱਚ ਮੇਜ਼ਬਾਨ ਪੰਜਾਬ ਹੈ ਤਾਂ ਕੀ ਮਾਂ ਬੋਲੀ ਦੀ ਇੱਜ਼ਤ ਨੂੰ ਬਚਾਉਣਾ ਸਾਡੀ ਪਹਿਲੀ ਜ਼ਿੰਮੇਵਾਰੀ ਨਹੀਂ ਬਣਦੀ, ਅਤੇ ਕੀ ਇਹ ਗਲਤੀਆਂ ਸਿਰਫ ਲਾਪਰਵਾਹੀ ਹਨ ਜਾਂ ਇਸਦੇ ਪਿੱਛੇ ਕੋਈ ਹੋਰ ਵੱਡਾ ਕਾਰਨ ਹੈ, ਇਹ ਸਵਾਲ ਹਰ ਪੰਜਾਬੀ ਦੇ ਮਨ ਵਿੱਚ ਉੱਠ ਰਹੇ ਹਨ ਜਿਨ੍ਹਾਂ ਦਾ ਜਵਾਬ ਸਮੇਂ ਦੇ ਨਾਲ ਹੀ ਸਾਹਮਣੇ ਆਏਗਾ।
ਹਾਕੀ ਦੇ ਮੈਦਾਨ 'ਚ ਲੱਗੇ ਬੋਰਡਾਂ ਨੇ ਪੰਜਾਬ ਦੀ ਬੇਇੱਜ਼ਤੀ ਦਾ ਕੀਤਾ ਸਾਹਮਣਾ, ਅਧਿਕਾਰੀ ਮੂੰਹ ਚੁੱਕ ਕੇ ਦੇਖਣ ਤੋਂ ਵੀ ਰਹੇ
ਪੰਜਾਬ ਵਿੱਚ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦਾ ਆਗਾਜ਼ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਵਿੱਚ ਬਹੁਤ ਹੀ ਜੋਸ਼ੋ ਖਰੋਸ਼ ਦੇ ਨਾਲ ਹੋਣ ਜਾ ਰਿਹਾ ਹੈ ਅਤੇ ਖੇਡ ਪ੍ਰੇਮੀਆਂ ਖਾਸ ਕਰ ਹਾਕੀ ਪ੍ਰੇਮੀਆਂ ਵਿੱਚ ਇਸ ਚੈਂਪੀਅਨਸ਼ਿਪ ਨੂੰ ਲੈ ਕੇ ਬੇਹੱਦ ਉਤਸ਼ਾਹ
NRI Post Desk · 29 ਦਿਨ ਪਹਿਲਾਂ · ਅੱਪਡੇਟ 12 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




