|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

1.15 ਲੱਖ ਕਰੋੜ ਰੁਪਏ ਕਿਸਾਨ ਯੋਜਨਾ ਦੇ ਤਹਿਤ 10.74 ਕਰੋੜ ਕਿਸਾਨਾਂ ਨੂੰ ਕੇਂਦਰ ਵਲੋਂ ਜਾਰੀ

ਦਿੱਲੀ(ਦੇਵ ਇੰਦਰਜੀਤ) :ਸਰਕਾਰ ਨੇ ਅੱਜ ਰਾਜਸਭਾ 'ਚ ਦੱਸਿਆ ਕਿ ਪੀਐੱਮ ਕਿਸਾਨ ਯੋਜਨਾ ਦੇ ਤਹਿਤ ਹੁਣ ਤੱਕ 10.74 ਕਰੋੜ ਕਿਸਾਨਾਂ ਨੂੰ 1,15,276.77 ਕਰੋੜ ਰੁਪਏ ਜਾਰੀ ਕੀਤੇ ਗਏ ਹਨ।ਪੀਐੱਮ ਕਿਸਾਨ ਯੋਜਨਾ ਇੱਕ ਆਮਦਨ ਸਹਾਇਤਾ ਯੋਜਨਾ ਹੈ ਜਿਸਦੇ ਤਹਿਤ ਕਿਸਾਨਾਂ ਨੂੰ ਤਿੰਨ ਸਮਾਨ ਕਿਸ਼ਤਾਂ 'ਚ ਹਰ ਸਾਲ 6,000 ਰੁਪਏ ਦਿੱਤੇ ਜਾਂਦੇ ਹਨ।ਖੇਤੀ ਅਤੇ ਕਿਸਾਨ ਕਲਿਆਣਾ ਮੰਤਰੀ ਨਰਿੰਦਰ

NRI Post Desk · 2113 ਦਿਨ ਪਹਿਲਾਂ · ਅੱਪਡੇਟ 2113 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
1.15 ਲੱਖ ਕਰੋੜ ਰੁਪਏ ਕਿਸਾਨ ਯੋਜਨਾ ਦੇ ਤਹਿਤ 10.74 ਕਰੋੜ ਕਿਸਾਨਾਂ ਨੂੰ ਕੇਂਦਰ ਵਲੋਂ ਜਾਰੀ
📷 NRI Post Desk

ਦਿੱਲੀ(ਦੇਵ ਇੰਦਰਜੀਤ) :ਸਰਕਾਰ ਨੇ ਅੱਜ ਰਾਜਸਭਾ 'ਚ ਦੱਸਿਆ ਕਿ ਪੀਐੱਮ ਕਿਸਾਨ ਯੋਜਨਾ ਦੇ ਤਹਿਤ ਹੁਣ ਤੱਕ 10.74 ਕਰੋੜ ਕਿਸਾਨਾਂ ਨੂੰ 1,15,276.77 ਕਰੋੜ ਰੁਪਏ ਜਾਰੀ ਕੀਤੇ ਗਏ ਹਨ।ਪੀਐੱਮ ਕਿਸਾਨ ਯੋਜਨਾ ਇੱਕ ਆਮਦਨ ਸਹਾਇਤਾ ਯੋਜਨਾ ਹੈ ਜਿਸਦੇ ਤਹਿਤ ਕਿਸਾਨਾਂ ਨੂੰ ਤਿੰਨ ਸਮਾਨ ਕਿਸ਼ਤਾਂ 'ਚ ਹਰ ਸਾਲ 6,000 ਰੁਪਏ ਦਿੱਤੇ ਜਾਂਦੇ ਹਨ।ਖੇਤੀ ਅਤੇ ਕਿਸਾਨ ਕਲਿਆਣਾ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇੱਕ ਸਵਾਲ ਦੇ ਜਵਾਬ 'ਚ ਇਹ ਜਾਣਕਾਰੀ ਦਿੱਤੀ।ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਪ੍ਰਤੀਬੱਧ ਹਨ ਅਤੇ ਪਿਛਲੇ ਪੰਜ ਸਾਲਾਂ ਦੌਰਾਨ ਕਿਸਾਨਾਂ ਦੀ ਆਮਦਨ 'ਚ ਵਾਧਾ ਕਰਨ, ਲਾਗਤ ਘਟਾਉਣ, ਖੇਤੀ ਉਤਪਾਦਕਤਾ ਵਧਾਉਣ ਅਤੇ ਬਿਹਤਰ ਜੋਖਮ ਪ੍ਰਬੰਧਨ ਲਈ ਕਈ ਉਪਾਅ ਕੀਤੇ ਗਏ ਹਨ।

ਸੰਬੰਧਿਤ ਖ਼ਬਰਾਂ

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਮਾਨ-ਧਨ ਯੋਜਨਾ ਤਹਿਤ ਦੇਸ਼ ਦੇ ਸਾਰੇ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਬੁਢਾਪਾ ਪੈਨਸ਼ਨ ਸਕੀਮ ਸ਼ੁਰੂ ਕੀਤੀ ਗਈ ਹੈ। ਜਿਸਦੇ ਤਹਿਤ ਮਹੀਨੇਵਾਰ 3000 ਰੁਪਏ ਪੈਨਸ਼ਨ ਦੀ ਵਿਵਸਥਾ ਹੈ। ਦਸੰਬਰ 2020 ਤੱਕ ਇਸ ਯੋਜਨਾ ਤਹਿਤ 21,11,317 ਕਿਸਾਨ ਰਜਿਸਟਰਡ ਹੋਏ ਹਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!