|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੀਤੇ 24 ਘੰਟਿਆਂ ’ਚ 1.52 ਲੱਖ ਨਵੇਂ ਕੇਸ, 3128 ਦੀ ਮੌਤ

ਦਿੱਲੀ (ਦੇਵ ਇੰਦਰਜੀਤ) : ਇਕ ਦਿਨ ’ਚ ਮਰਨ ਵਾਲਿਆਂ ਦਾ ਅੰਕੜਾ 3,128 ਰਿਹਾ ਹੈ। ਇਸ ਤਰ੍ਹਾਂ ਦੇਸ਼ ’ਚ ਕੋਰੋਨਾ ਮਹਾਮਾਰੀ ਦੀ ਲਪੇਟ ’ਚ ਆਉਣ ਵਾਲਿਆਂ ਦਾ ਕੁੱਲ ਗਿਣਤੀ 2,80,47,534 ਹੋ ਗਈ ਹੈ। ਇਨ੍ਹਾਂ ’ਚੋਂ 2,56,92,342 ਨੇ ਮਹਾਮਾਰੀ ਨੂੰ ਮਾਤ ਦੇ ਦਿੱਤੀ ਹੈ। ਮਿ੍ਰਤਕਾਂ ਦੀ ਗਿਣਤੀ 3,29,100 ਹੈ। ਅਜੇ 20,26,092 ਐਕਟਿਵ ਕੇਸ ਹਨ। ਇਸ ਤਰ੍ਹਾਂ ਕੋਰੋਨਾ ਮਹਾਮਾਰੀ ਦੀ

NRI Post Desk · 2005 ਦਿਨ ਪਹਿਲਾਂ · ਅੱਪਡੇਟ 2005 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬੀਤੇ 24 ਘੰਟਿਆਂ ’ਚ 1.52 ਲੱਖ ਨਵੇਂ ਕੇਸ, 3128 ਦੀ ਮੌਤ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਇਕ ਦਿਨ ’ਚ ਮਰਨ ਵਾਲਿਆਂ ਦਾ ਅੰਕੜਾ 3,128 ਰਿਹਾ ਹੈ। ਇਸ ਤਰ੍ਹਾਂ ਦੇਸ਼ ’ਚ ਕੋਰੋਨਾ ਮਹਾਮਾਰੀ ਦੀ ਲਪੇਟ ’ਚ ਆਉਣ ਵਾਲਿਆਂ ਦਾ ਕੁੱਲ ਗਿਣਤੀ 2,80,47,534 ਹੋ ਗਈ ਹੈ। ਇਨ੍ਹਾਂ ’ਚੋਂ 2,56,92,342 ਨੇ ਮਹਾਮਾਰੀ ਨੂੰ ਮਾਤ ਦੇ ਦਿੱਤੀ ਹੈ। ਮਿ੍ਰਤਕਾਂ ਦੀ ਗਿਣਤੀ 3,29,100 ਹੈ। ਅਜੇ 20,26,092 ਐਕਟਿਵ ਕੇਸ ਹਨ। ਇਸ ਤਰ੍ਹਾਂ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਤੇਜ਼ੀ ਨਾਲ ਕਮਜ਼ੋਰ ਪੈਣ ਲੱਗੀ ਹੈ। ਲਗਾਤਾਰ ਨਵੇਂ ਮਾਮਲੇ ਘੱਟ ਹੋ ਰਹੇ ਹਨ ਤੇ ਜ਼ਿਆਦਾ ਮਰੀਜ਼ ਠੀਕ ਹੋ ਰਹੇ ਹਨ।

ਸੰਬੰਧਿਤ ਖ਼ਬਰਾਂ

ਰੋਜ਼ਾਨਾ ਇਨਫੈਕਟਿਡ ਦਰ ਪਿਛਲੇ 6 ਦਿਨਾਂ ਤੋਂ 10 ਫ਼ੀਸਦੀ ਤੋਂ ਹੇਠਾ ਬਣੀ ਹੋਈ ਹੈ ਤੇ ਹਫਤਾਵਾਰੀ ਦਰ 10 ਫ਼ੀਸਦੀ ਤੋਂ ਹੇਠਾ ਆ ਗਈ ਹੈ। ਹਾਲਾਂਕਿ ਕੋਰੋਨਾ ਵਾਇਰਸ ਦੇ ਚੱਲਦੇ ਰੋਜ਼ਾਨਾ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਘੱਟ ਨਹੀਂ ਹੋ ਰਹੀ ਹੈ ਤੇ ਇਹ ਅਜੇ ਵੀ ਤਿੰਨ ਹਜ਼ਾਰ ਤੋਂ ਜ਼ਿਆਦਾ ਬਣੀ ਹੋਈ ਹੈ।

ਦੇਸ਼ ’ਚ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੇ ਕਮਜ਼ੋਰ ਪੈਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਿਹਤ ਮੰਤਰਾਲੇ ਨੇ ਸੋਮਵਾਰ ਸਵੇਰੇ ਅੰਕੜੇ ਜਾਰੀ ਕਰ ਕੇ ਦੱਸਿਆ ਕਿ ਬੀਤੇ 24 ਘੰਟਿਆਂ ’ਚ ਦੇਸ਼ਭਰ ’ਚ ਕੋਰੋਨਾ ਦੇ 1,52,734 ਨਵੇਂ ਕੇਸ ਸਾਹਮਣੇ ਆਏ ਹਨ, ਜਦ ਕਿ 2,38,022 ਮਰੀਜ਼ ਡਿਸਚਾਰਜ ਹੋਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!