|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੀਤੇ 24 ਘੰਟਿਆਂ ’ਚ ਕੋਰੋਨਾ ਦੇ 1.86 ਲੱਖ ਨਵੇਂ ਮਾਮਲੇ

ਦਿੱਲੀ (ਦੇਵ ਇੰਦਰਜੀਤ) : ਕੋਰੋਨਾ ਲਾਗ ਕਾਰਨ ਦੇਸ਼ ’ਚ ਫੈਲੀ ਮਹਾਮਾਰੀ ਦੀ ਦੂਜੀ ਲਹਿਰ ਦੇ ਪ੍ਰਕੋਪ ਤੋਂ ਹੁਣ ਥੋੜ੍ਹੀ ਰਾਹਤ ਮਿਲਦੀ ਵਿਖਾਈ ਦੇ ਰਹੀ ਹੈ। ਲਗਾਤਾਰ 44 ਦਿਨਾਂ ਬਾਅਦ ਸ਼ੁੱਕਰਵਾਰ ਨੂੰ ਦੇਸ਼ ’ਚ ਕੋਰੋਨਾ ਲਾਗ ਦੇ ਸਭ ਤੋਂ ਘੱਟ ਮਾਮਲੇ ਆਏ ਹਨ। ਕੇਂਦਰੀ ਸਿਹਤ ਮੰਤਰਾਲਾ ਮੁਤਾਬਕ, ਬੀਤੇ 24 ਘੰਟਿਆਂ ’ਚ 1.86 ਲੱਖ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਉਥੇ ਹੀ ਪਿਛਲੇ 24

NRI Post Desk · 2008 ਦਿਨ ਪਹਿਲਾਂ · ਅੱਪਡੇਟ 2008 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬੀਤੇ 24 ਘੰਟਿਆਂ ’ਚ ਕੋਰੋਨਾ ਦੇ 1.86 ਲੱਖ ਨਵੇਂ ਮਾਮਲੇ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਕੋਰੋਨਾ ਲਾਗ ਕਾਰਨ ਦੇਸ਼ ’ਚ ਫੈਲੀ ਮਹਾਮਾਰੀ ਦੀ ਦੂਜੀ ਲਹਿਰ ਦੇ ਪ੍ਰਕੋਪ ਤੋਂ ਹੁਣ ਥੋੜ੍ਹੀ ਰਾਹਤ ਮਿਲਦੀ ਵਿਖਾਈ ਦੇ ਰਹੀ ਹੈ। ਲਗਾਤਾਰ 44 ਦਿਨਾਂ ਬਾਅਦ ਸ਼ੁੱਕਰਵਾਰ ਨੂੰ ਦੇਸ਼ ’ਚ ਕੋਰੋਨਾ ਲਾਗ ਦੇ ਸਭ ਤੋਂ ਘੱਟ ਮਾਮਲੇ ਆਏ ਹਨ। ਕੇਂਦਰੀ ਸਿਹਤ ਮੰਤਰਾਲਾ ਮੁਤਾਬਕ, ਬੀਤੇ 24 ਘੰਟਿਆਂ ’ਚ 1.86 ਲੱਖ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਉਥੇ ਹੀ ਪਿਛਲੇ 24 ਘੰਟਿਆਂ ’ਚ 2,59,459 ਮਰੀਜ਼ਾਂ ਨੇ ਕੋਵਿਡ-19 ਨੂੰ ਮਾਤ ਦਿੱਤੀ ਹੈ। ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਇਨ੍ਹਾਂ ਨੂੰ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਸੰਬੰਧਿਤ ਖ਼ਬਰਾਂ

ਮੰਤਰਾਲਾ ਦੀ ਰਿਪੋਰਟ ਮੁਤਾਬਕ, ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਨਵੇਂ ਮਾਮਲਿਆਂ ਦਾ ਅੰਕੜਾ 1,86,364 ਦਰਜ ਕੀਤਾ ਗਿਆ, ਉਥੇ ਹੀ 3,660 ਮਰੀਜ਼ਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਦੇਸ਼ ’ਚ ਹੁਣ ਤਕ ਕੋਰੋਨਾ ਦੇ ਕੁਲ ਮਾਮਲਿਆਂ ਦੀ ਗਿਣਤੀ 2,75,55,457 ਹੋ ਗਈ ਅਤੇ ਮਰਨ ਵਾਲਿਆਂ ਦਾ ਅੰਕੜਾ 3,18,895 ਹੈ। ਹਾਲਾਂਕਿ, ਹੁਣ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਕੁਲ ਗਿਣਤੀ 2,48,93,410 ਹੈ। ਮੌਜੂਦਾ ਸਮੇਂ ’ਚ ਦੇਸ਼ ’ਚ ਕੋਰੋਨਾ ਦੇ ਸਰਗਰਮ ਮਾਮਲਿਆਂ ਦਾ ਅੰਕੜਾ 23,43,152 ਹੈ। ਉਥੇ ਹੀ 16 ਜਨਵਰੀ ਤੋਂ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ ਦੇਸ਼ ’ਚ ਹੁਣ ਤਕ ਕੁਲ 20,57,20,660 ਡੋਜ਼ ਦਿੱਤੀਆਂ ਜਾ ਚੁੱਕੀਆਂ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!