ਬੁਢਲਾਡਾ (ਕਰਨ)- ਨਸ਼ਿਆ ਖਿਲਾਫ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਵੱਡੀ ਮਾਤਰਾ ਵਿਚ ਨਜਾਇਜ ਸ਼ਰਾਬ ਹਰਿਆਣਾ ਮਾਰਕਾ ਸਮੇਤ ਗ੍ਰਿਫਤਾਰ ਕਰਨ ਦਾ ਸਮਾਚਾਰ ਮਿਲਿਆ ਹੈ।
ਸੰਬੰਧਿਤ ਖ਼ਬਰਾਂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਪ੍ਰਭਜੋਤ ਕੌਰ ਬੇਲਾ ਨੇ ਦੱਸਿਆ ਕਿ ਐੱਸਐੱਸਪੀ ਮਾਨਸਾ ਸੁਰਿੰਦਰ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਮੁਹਿੰਮ ਤਹਿਤ ਥਾਣਾ ਸਿਟੀ ਦੇ ਅੈਸ ਅੈਚ ਓ ਸੁਰਜਨ ਸਿੰਘ ਨੂੰ ਨੇੜੇ ਟਰੱਕ ਯੂਨੀਅਨ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲੈਣ ਉਪਰੰਤ ਸੂਚਨਾ ਮਿਲੀ ਸੀ ਕਿ ਵਾਰਡ ਨੰਬਰ 11 ਦੀ ਬਸਤੀ ਵਿੱਚ ਇੱਕ ਵਿਅਕਤੀ ਕੋਲ ਹਰਿਆਣਾ ਮਾਰਕਾ ਨਾਜਾਇਜ਼ ਸ਼ਰਾਬ ਪਈ ਹੈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਪੁਲਸ ਪਾਰਟੀ ਸਮੇਤ ਫੌਰੀ ਐਕਸ਼ਨ ਲੈਂਦਿਆਂ ਛਾਪੇਮਾਰੀ ਕੀਤੀ ਤਾਂ ਸੰਜੇ ਕੁਮਾਰ ਪੁੱਤਰ ਚਰਨਾ ਰਾਮ ਵਾਰਡ ਨੰਬਰ 11 ਪਾਸੋਂ 312 ਬੋਤਲਾਂ ਹਰਿਆਣਾ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੂੰ ਮੌਕੇ ਤੇ ਕਾਬੂ ਕਰਕੇ ਆਬਕਾਰੀ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਖਿਲਾਫ਼ ਪਹਿਲਾਂ ਵੀ ਦੋ ਮਾਮਲੇ ਧਾਰਾ 307 ਅਤੇ ਆਬਕਾਰੀ ਐਕਟ ਅਧੀਨ ਦਰਜ ਹਨ ਜਿਨ੍ਹਾਂ ਦਾ ਅਜੇ ਕੇਸ ਚੱਲ ਰਿਹਾ ਹੈ ਅਤੇ ਉਕਤ ਵਿਅਕਤੀ ਜ਼ਮਾਨਤ ਤੇ ਬਾਹਰ ਆਇਆ ਹੋਇਆ ਸੀ।







