ਬਠਿੰਡਾ (ਇੰਦਰਜੀਤ ਸਿੰਘ ਚਾਹਲ) : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂਆਂ ਜਗਰੂਪ ਸਿੰਘ ਪ੍ਰਧਾਨ ਜੀ.ਐੱਚ.ਟੀ.ਪੀ.ਕੰਟਰੈਕਟ ਵਰਕਰਜ਼ ਯੂਨੀਅਨ (ਆਜ਼ਾਦ) ਲਹਿਰਾ ਮੁਹੱਬਤ, ਬਲਿਹਾਰ ਸਿੰਘ ਸੂਬਾ ਪ੍ਰਧਾਨ ਪਾਵਰਕਾਮ ਅਤੇ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ, ਗੁਰਵਿੰਦਰ ਸਿੰਘ ਪੰਨੂੰ ਪ੍ਰਧਾਨ ਪਾਵਰਕਾਮ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਜੋਨ ਬਠਿੰਡਾ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਪੰਜਾਬ ਸਰਕਾਰ ਦੀਆਂ ਮਜਦੂਰ-ਮੁਲਾਜ਼ਮ ਮਾਰੂ ਨੀਤੀਆਂ ਦੀ ਸਖ਼ਤ ਸਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਪੰਜਾਬ ਦੇ ਲੋਕਾਂ ਨਾਲ ਤਰਾਂ ਤਰਾਂ ਦੇ ਲੋਕ-ਲੁਭਾਵਣੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ ਪਰ ਪੰਜਾਬ ਸਰਕਾਰ ਆਪਣੇ ਕਾਰਜਕਾਲ ਦੇ ਲੰਘੇ 02 ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਕਿਸੇ ਵੀ ਵਾਅਦੇ ਤੇ ਖਰਾ ਨਹੀਂ ਉੱਤਰ ਸਕੀ,ਜਿੱਥੇ ਅੱਜ ਪੰਜਾਬ ਦਾ ਹਰ ਕਿਰਤੀ ਵਰਗ ਅਤੇ ਸਮੂਹ ਅਦਾਰਿਆਂ ਦੇ ਕੱਚੇ-ਪੱਕੇ ਮੁਲਾਜ਼ਮ ਆਪਣੀਆਂ ਮੰਗਾਂ-ਮਸਲਿਆਂ ਨੂੰ ਲੈਕੇ ਸੰਘਰਸ਼ ਕਰ ਰਹੇ ਹਨ ਉੱਥੇ ਹੀ ਥਰਮਲ ਪਲਾਂਟ ਲਹਿਰਾ ਮੁਹੱਬਤ, ਪਾਵਰਕਾਮ ਅਤੇ ਟ੍ਰਾਂਸਕੋ ਅਤੇ ਬਠਿੰਡਾ ਥਰਮਲ ਤੋਂ ਸਰਪਲੱਸ ਹੋਏ ਕੱਚੇ ਕਾਮੇ ਵੀ ਪਾਵਰਕਾਮ ਵਿੱਚ ਸਿੱਧਾ ਭਰਤੀ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਪਟਿਆਲਾ ਪਾਵਰਕਾਮ ਦੇ ਕੱਚੇ ਕਾਮਿਆਂ ਵੱਲੋਂ ਲਗਾਤਾਰ ਕੀਤੇ ਸੰਘਰਸ਼ਾਂ ਨੂੰ ਅਣਗੌਲਿਆਂ ਕਰਕੇ ਵਾਰ-ਵਾਰ ਮੀਟਿੰਗਾਂ ਦੇਕੇ ਮੁੱਕਰ ਰਹੀ ਹੈ ਅਤੇ ਕੱਚੇ ਕਾਮਿਆਂ ਨੂੰ ਪੱਕਾ ਭਰਤੀ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ|
ਸੰਬੰਧਿਤ ਖ਼ਬਰਾਂ
ਜਦੋਂ ਕਿ ਪਾਵਰਕਾਮ ਦੇ ਕੱਚੇ ਕਾਮਿਆਂ ਨੂੰ ਪਾਵਰਕਾਮ ਵਿੱਚ ਸਿੱਧਾ ਭਰਤੀ ਕਰਨ ਨਾਲ ਪੰਜਾਬ ਸਰਕਾਰ ਅਤੇ ਮਹਿਕਮਾ ਪਾਵਰਕਾਮ ਤੇ ਕੋਈ ਵਾਧੂ ਵਿੱਤੀ ਬੋਝ ਨਹੀਂ ਪਵੇਗਾ ਸਗੋਂ ਕੰਪਨੀਆਂ ਅਤੇ ਠੇਕੇਦਾਰਾਂ ਨੂੰ 12 ਤੋਂ 15 % ਦਿੱਤੇ ਜਾ ਵਾਧੂ ਕਮਿਸ਼ਨ ਦੀ ਮਹਿਕਮਾ ਪਾਵਰਕਾਮ ਨੂੰ ਵੱਡੀ ਰਕਮ ਦੀ ਬੱਚਤ ਹੋਵੇਗੀ, ਪਿਛਲੇ ਸਮੇਂ ਦੌਰਾਨ ਲੰਘੀ 27 ਜਨਵਰੀ ਨੂੰ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਪਿੰਡ ਮਹਿਰਾਜ ਵਿਖੇ ਪਾਵਰਕਾਮ ਦੇ ਕੱਚੇ ਕਾਮਿਆਂ ਦੀਆਂ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਕੇ ਵਿਸ਼ਵਾਸ ਦੁਵਾਇਆ ਸੀ ਕਿ ਪਾਵਰਕਾਮ ਮੈਨੇਜਮੈਂਟ ਅਤੇ ਉੱਚ ਅਧਿਕਾਰੀਆਂ ਨਾਲ ਪੈਨਲ ਮੀਟਿੰਗ ਕਰਕੇ ਕੱਚੇ ਕਾਮਿਆਂ ਦੀਆਂ ਮੰਗਾਂ-ਮਸਲਿਆਂ ਦਾ ਜਲਦੀ ਹੱਲ ਕੀਤਾ ਜਾਵੇਗਾ ਪਰ ਅੱਜ ਤੱਕ ਕਿਸੇ ਵੀ ਮਸਲੇ ਹੱਲ ਨਹੀਂ ਕੀਤਾ ਗਿਆ ਜਿਸ ਦੇ ਰੋਸ਼ ਵਜੋਂ 01 ਮਾਰਚ ਨੂੰ "ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ" ਦੇ ਬੈਨਰ ਹੇਠ ਪਾਵਰਕਾਮ ਦੇ ਕੱਚੇ ਕਾਮਿਆਂ ਵੱਲੋਂ ਪਰਿਵਾਰਾਂ ਅਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਵਿਧਾਨ ਸਭਾ ਦੇ ਪਿੰਡਾਂ ਸ਼ਹਿਰਾਂ ਵਿੱਚ ਰੋਸ਼ ਮਾਰਚ ਕਰਨ ਉਪਰੰਤ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇ,"ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ" ਦੀ ਅੱਜ ਦੀ ਮੀਟਿੰਗ ਦੌਰਾਨ ਕੱਚੇ ਕਾਮਿਆਂ ਜਾਗਰੂਕ ਕਰਨ ਲਈ ਇੱਕ ਪੋਸਟਰ ਜਾਰੀ ਕੀਤਾ ਗਿਆ ਅਤੇ ਮੋਰਚੇ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਾਵਰਕਾਮ ਦੇ ਕੱਚੇ ਕਾਮਿਆਂ ਨੂੰ "ਦੀ ਪੰਜਾਬ ਐਡਹਾਕ,ਕੰਟਰੈਕਟ,ਡੇਲੀਵੇਜ, ਟੈਮਪ੍ਰੇਰੀ,ਵਰਕਚਾਰਜ ਅਤੇ ਆਉਟਸੋਰਸਿੰਗ ਇੰਪਲਾਇਜ ਵੈੱਲਫੇਅਰ ਐਕਟ 2016" ਦੇ ਅਧੀਨ ਲਿਆਕੇ ਪਾਵਰਕਾਮ ਵਿੱਚ ਸਿੱਧਾ ਭਰਤੀ ਕੀਤਾ ਜਾਵੇ ਇਸ ਸਮੇਂ ਹੋਰਨਾਂ ਤੋਂ ਇਲਾਵਾ ਜਗਸੀਰ ਸਿੰਘ ਭੰਗੂ,ਰਾਜੇਸ਼ ਕੁਮਾਰ, ਖੁਸ਼ਦੀਪ ਸਿੰਘ,ਕਿਰਪਾਲ ਸਿੰਘ ਮੱਲੀ, ਬਲਜਿੰਦਰ ਸਿੰਘ ਮਾਨ,ਕੁਲਦੀਪ ਸਿੰਘ ਸਹੋਤਾ ਆਦਿ ਹਾਜ਼ਿਰ ਸਨ।






