|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਸ਼ੇ ਦੀ ਓਵਰਡੋਜ਼ ਲੈਣ ਨਾਲ ਹਸਪਤਾਲ ਦੇ ਬਾਥਰੂਮ 'ਚ 1 ਨੌਜਵਾਨ ਦੀ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ): ਸਬ-ਡਿਵੀਜ਼ਨ ਹਸਪਤਾਲ ਭੁਲੱਥ ਦੇ ਬਾਥਰੂਮ ’ ਨਸ਼ੇ ਦੀ ਓਵਰਡੋਜ਼ ਲੈਣ ਨਾਲ 1 ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਚੰਚਲ ਸਿੰਘ ਉਰਫ਼ ਗੋਲਡੀ ਵਾਸੀ ਭਗਵਾਨਪੁਰ ਥਾਣਾ ਭੁਲੱਥ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਦੇ ਕਰੀਬ ਅੱਧਾ ਘੰਟਾ ਵਾਪਸ ਨਾ ਆਉਣ ’ਤੇ ਹਸਪਤਾਲ ਸਟਾਫ਼ ਵੱਲੋਂ ਜਦੋਂ ਬਾਥਰੂਮ ਚੈੱਕ ਕੀਤਾ ਗਿਆ ਤਾਂ ਦਰਵਾਜ਼ਾ ਅੰਦਰੋਂ ਬ

NRI Post Desk · 1709 ਦਿਨ ਪਹਿਲਾਂ · ਅੱਪਡੇਟ 1709 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਸ਼ੇ ਦੀ ਓਵਰਡੋਜ਼ ਲੈਣ ਨਾਲ ਹਸਪਤਾਲ ਦੇ ਬਾਥਰੂਮ 'ਚ 1 ਨੌਜਵਾਨ ਦੀ ਮੌਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ): ਸਬ-ਡਿਵੀਜ਼ਨ ਹਸਪਤਾਲ ਭੁਲੱਥ ਦੇ ਬਾਥਰੂਮ ’ ਨਸ਼ੇ ਦੀ ਓਵਰਡੋਜ਼ ਲੈਣ ਨਾਲ 1 ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਚੰਚਲ ਸਿੰਘ ਉਰਫ਼ ਗੋਲਡੀ ਵਾਸੀ ਭਗਵਾਨਪੁਰ ਥਾਣਾ ਭੁਲੱਥ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਦੇ ਕਰੀਬ ਅੱਧਾ ਘੰਟਾ ਵਾਪਸ ਨਾ ਆਉਣ ’ਤੇ ਹਸਪਤਾਲ ਸਟਾਫ਼ ਵੱਲੋਂ ਜਦੋਂ ਬਾਥਰੂਮ ਚੈੱਕ ਕੀਤਾ ਗਿਆ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ ਅਤੇ ਕੋਈ ਆਵਾਜ਼ ਨਹੀਂ ਸੀ ਦੇ ਰਿਹਾ, ਜਿਸ ਕਰਕੇ ਮੌਕੇ ’ਤੇ ਦਰਵਾਜ਼ੇ ਨੂੰ ਤੋੜ ਕੇ ਜਦੋਂ ਅੰਦਰ ਵੇਖਿਆ ਗਿਆ ਤਾਂ ਨੌਜਵਾਨ ਗੋਲਡੀ ਬਾਥਰੂਮ ’ਚ ਡਿੱਗਾ ਪਿਆ ਸੀ। ਜੋਕਿ ਮ੍ਰਿਤਕ ਹਾਲਤ ’ਚ ਸੀ ਅਤੇ ਉਸ ਕੋਲ ਇਕ ਸਰਿੰਜ ਵੀ ਪਈ ਸੀ ਅਤੇ ਨਸ਼ੇ ਦੀ ਓਵਰਡੋਜ਼ ਲੈਣ ਕਰਕੇ ਹੀ ਇਸ ਦੀ ਮੌਤ ਹੋਈ ਹੈ।

ਸੰਬੰਧਿਤ ਖ਼ਬਰਾਂ

ਐੱਸ. ਐੱਚ. ਓ. ਰਛਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਭਰਾ ਨੇ ਵੀ ਪੁਲਸ ਨੂੰ ਦਿੱਤੇ ਬਿਆਨਾਂ ਰਾਹੀਂ ਦੱਸਿਆ ਹੈ ਕਿ ਗੋਲਡੀ ਆਟੋ ਚਲਾਉਂਦਾ ਸੀ, ਜੋਕਿ ਨਸ਼ੇ ਕਰਨ ਦਾ ਆਦੀ ਹੋ ਗਿਆ ਤੇ ਉਸ ਦੀ ਮੌਤ ਨਸ਼ੇ ਦੀ ਵੱਧ ਡੋਜ਼ ਲੈਣ ਨਾਲ ਹੋਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!