|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

110 ਸਾਲ ਪੁਰਾਣਾ ਉਹ ਰਾਜ਼ ਜੋ ਹਰ ਸਾਲ ਇਸ ਅਸਥਾਨ 'ਤੇ ਖੁੱਲ੍ਹਦਾ ਹੈ, ਬਾਬਾ ਬਲਬੀਰ ਸਿੰਘ ਨੇ ਸੰਗਤਾਂ ਸਾਹਮਣੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ

ਰੂਪਨਗਰ ਦੇ ਪਿੰਡ ਬੜੀ ਨੇੜੇ ਪੁਰਖਾਲੀ ਵਿਖੇ ਸਥਿਤ ਗੁਰਦੁਆਰਾ ਤਪ ਅਸਥਾਨ ਬੀਬੀ ਮੁਮਤਾਜ਼ਗੜ੍ਹ ਸਾਹਿਬ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਮਹਾਨ ਗੁਰਮਿਤ ਸਮਾਗਮ ਦੌਰਾਨ ਉਸ ਸਮੇਂ ਸੰਗਤਾਂ ਦੇ ਚਿਹਰਿਆਂ 'ਤੇ ਹੈਰਾਨੀ ਦੇ ਭਾਵ ਉਭਰ ਆਏ ਜਦੋਂ ਸ੍ਰ

NRI Post Desk · 23 ਦਿਨ ਪਹਿਲਾਂ · ਅੱਪਡੇਟ 12 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
110 ਸਾਲ ਪੁਰਾਣਾ ਉਹ ਰਾਜ਼ ਜੋ ਹਰ ਸਾਲ ਇਸ ਅਸਥਾਨ 'ਤੇ ਖੁੱਲ੍ਹਦਾ ਹੈ, ਬਾਬਾ ਬਲਬੀਰ ਸਿੰਘ ਨੇ ਸੰਗਤਾਂ ਸਾਹਮਣੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ
📷 NRI Post Desk

ਰੂਪਨਗਰ ਦੇ ਪਿੰਡ ਬੜੀ ਨੇੜੇ ਪੁਰਖਾਲੀ ਵਿਖੇ ਸਥਿਤ ਗੁਰਦੁਆਰਾ ਤਪ ਅਸਥਾਨ ਬੀਬੀ ਮੁਮਤਾਜ਼ਗੜ੍ਹ ਸਾਹਿਬ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਮਹਾਨ ਗੁਰਮਿਤ ਸਮਾਗਮ ਦੌਰਾਨ ਉਸ ਸਮੇਂ ਸੰਗਤਾਂ ਦੇ ਚਿਹਰਿਆਂ 'ਤੇ ਹੈਰਾਨੀ ਦੇ ਭਾਵ ਉਭਰ ਆਏ ਜਦੋਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸ੍ਰੋਮਣੀ ਸੇਵਾ ਰਤਨ ਸ੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੌੜੀ ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਸੰਗਤਾਂ ਦੇ ਸਨਮੁੱਖ ਹੁੰਦਿਆਂ ਉਹ ਗੱਲ ਕਹੀ ਜੋ ਸਿੱਖ ਇਤਿਹਾਸ ਦੇ ਪੰਨਿਆਂ 'ਤੇ ਦਰਜ ਇਸ ਅਸਥਾਨ ਦੀ ਅਹਿਮੀਅਤ ਨੂੰ ਹੋਰ ਵੀ ਗੂੜ੍ਹਾ ਕਰ ਗਈ। ਇਹ ਸਮਾਗਮ ਸ਼ਹੀਦ ਭਾਈ ਬਚਿੱਤਰ ਸਿੰਘ ਜੀ ਅਤੇ ਬੀਬੀ ਮੁਮਤਾਜ਼ ਜੀ ਦੀ ਯਾਦ 'ਚ ਕਰਵਾਇਆ ਗਿਆ ਸੀ ਅਤੇ ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਆਪਣੀਆਂ ਮਨਾਂ ਦੀਆਂ ਮੁਰਾਦਾਂ ਪੂਰੀਆਂ ਕੀਤੀਆਂ। ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ ਸ਼ਹੀਦ ਭਾਈ ਬਚਿੱਤਰ ਸਿੰਘ ਅਤੇ ਬੀਬੀ ਮੁਮਤਾਜ਼ ਜੀ ਦਾ ਸਿੱਖ ਇਤਿਹਾਸ ਵਿੱਚ ਬੜਾ ਵੱਡਾ ਸਥਾਨ ਹੈ ਅਤੇ ਇਹ ਗੱਲ ਹਰ ਸੰਗਤ ਨੂੰ ਪਤਾ ਹੋਣੀ ਚਾਹੀਦੀ ਹੈ ਕਿ ਬੀਬੀ ਮੁਮਤਾਜ਼ ਜੀ ਨੇ ਇਸ ਪਵਿੱਤਰ ਸਥਾਨ 'ਤੇ 110 ਸਾਲ ਦੇ ਕਰੀਬ ਭਗਤੀ ਕੀਤੀ ਹੈ, ਜਿਸ ਕਾਰਨ ਹੀ ਅੱਜ ਇੱਥੇ ਆਉਣ ਵਾਲੀਆਂ ਸੰਗਤਾਂ ਦੀਆਂ ਮਨਾਂ ਦੀਆਂ ਮੁਰਾਦਾਂ ਪੂਰੀਆਂ ਹੁੰਦੀਆਂ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤ ਛੱਕ ਕੇ ਬਾਣੇ ਤੇ ਬਾਣੀ ਨਾਲ ਜੁੜਣ ਅਤੇ ਸਿੱਖ ਕੌਮ ਦੀ ਚੜਦੀ ਕਲਾਂ ਲਈ ਕੰਮ ਕਰਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਹੜ੍ਹ ਤੋਂ ਬਚਾਉਣ ਲਈ ਸੁਚੱਜੀ ਅਗਵਾਈ ਕਰਨ ਦੀ ਲੋੜ ਹੈ ਅਤੇ ਸਾਡੀ ਸਾਰਿਆਂ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਨਸ਼ਿਆਂ ਦੇ ਖਿਲਾਫ ਅਵਾਜ਼ ਬੁਲੰਦ ਕਰੀਏ। ਗੁਰੂਘਰ ਦੇ ਸੇਵਾਦਾਰ ਬਾਬਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਰੇਕ ਸਾਲ ਦੀ ਤਰਾਂ ਇਸ ਸਾਲ ਵੀ ਸ਼ਹੀਦ ਭਾਈ ਬਚਿੱਤਰ ਸਿੰਘ ਜੀ ਅਤੇ ਬੀਬੀ ਮੁਮਤਾਜ਼ ਜੀ ਦੀ ਯਾਦ 'ਚ ਸਮਾਗਮ ਕਰਵਾਇਆ ਗਿਆ ਹੈ ਅਤੇ ਐਤਵਾਰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਪੈਣ ਉਪਰੰਤ ਪ੍ਰੰਥ ਪ੍ਰਸਿੱਧ ਰਾਗੀ, ਢਾਡੀ ਜਥੇ ਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਬਾਰੇ ਚਾਨਣ ਪਾ ਕੇ ਸ਼ਬਦ ਗੁਰੂ ਨਾਲ ਜੁੜਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਖੂਨਦਾਨ ਕੈਂਪ ਵੀ ਲਗਾਇਆ ਗਿਆ ਜਿਸ ਵਿੱਚ ਸੰਗਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਤੇ ਬਾਬਾ ਮਲੂਕ ਸਿੰਘ ਲਾਡੀ, ਬਾਬਾ ਸਰਬਜੀਤ ਸਿੰਘ ਡੀਸੀ, ਬਾਬਾ ਤੇਜਾ ਸਿੰਘ ਦੈਹਣੀ, ਬਾਬਾ ਬਲਦੇਵ ਸਿੰਘ ਕਿਲ੍ਹਾਂ ਕੋਟਲਾ ਨਿਹੰਗ, ਕੁਲਦੀਪ ਸਿੰਘ ਸ਼ਾਹੀ ਟਿੱਬੀ, ਜਗਤ ਮਾਮਾ, ਮਨਜੀਤ ਸਿੰਘ, ਸੁਰਜੀਤ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਜੰਗ ਸਿੰਘ ਸੋਲਖੀਆਂ, ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ, ਕਾਂਗਰਸ ਆਗੂ ਐਡਵੋਕੇਟ ਗੁਰਪ੍ਰਤਾਪ ਸਿੰਘ ਗਿੱਲ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਬਲਵੰਤ ਸਿੰਘ ਗਿੱਲ ਮਾਜਰੀ ਜੱਟਾਂ, ਕਾਂਗਰਸ ਆਗੂ ਇਕਬਾਲ ਸਿੰਘ ਸਾਲਾਪੁਰ, ਸਮਾਜਸੇਵੀ ਸੁਖਵਿੰਦਰ ਸਿੰਘ ਗਿੱਲ, ਸੁਰਮੁੱਖ ਸਿੰਘ ਬਬਾਨੀ, ਜਥੇਦਾਰ ਜਗਤਾਰ ਸਿ

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
110 ਸਾਲ ਪੁਰਾਣਾ ਉਹ ਰਾਜ਼ ਜੋ ਹਰ ਸਾਲ ਇਸ ਅਸਥਾਨ 'ਤੇ ਖੁੱਲ੍ਹਦਾ ਹੈ, ਬਾਬਾ ਬਲਬੀਰ ਸਿੰਘ ਨੇ ਸੰਗਤਾਂ ਸਾਹਮਣੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ — NRI Post