|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

12 ਲੱਖ ਦੇ ਧੋਖੇ ਦਾ ਦਬਾਅ ਬਣਿਆ ਕਾਲ, ਫੈਕਟਰੀ ਮਾਲਕ ਤੇ ਪੁੱਤਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ ਦੇ ਫੋਕਲ ਪੁਆਇੰਟ ਫੇਜ਼-2 ਸਥਿਤ ਇੱਕ ਫੈਕਟਰੀ ਵਿੱਚ ਕੰਮ ਕਰਨ ਵਾਲੇ 47 ਸਾਲਾ ਮੁਲਾਜ਼ਮ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਕਦਮ ਚੁੱਕਦਿਆਂ ਜਾਂਚ ਤੋਂ ਬਾਅਦ ਫੈਕਟਰੀ ਮਾਲਕ ਅਤੇ ਉਸ ਦੇ ਪੁੱਤਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ

NRI Post Desk · 22 ਦਿਨ ਪਹਿਲਾਂ · ਅੱਪਡੇਟ 1 ਘੰਟੇ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
12 ਲੱਖ ਦੇ ਧੋਖੇ ਦਾ ਦਬਾਅ ਬਣਿਆ ਕਾਲ, ਫੈਕਟਰੀ ਮਾਲਕ ਤੇ ਪੁੱਤਰ ਖ਼ਿਲਾਫ਼ ਕੇਸ ਦਰਜ
📷 NRI Post Desk

ਲੁਧਿਆਣਾ ਦੇ ਫੋਕਲ ਪੁਆਇੰਟ ਫੇਜ਼-2 ਸਥਿਤ ਇੱਕ ਫੈਕਟਰੀ ਵਿੱਚ ਕੰਮ ਕਰਨ ਵਾਲੇ 47 ਸਾਲਾ ਮੁਲਾਜ਼ਮ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਕਦਮ ਚੁੱਕਦਿਆਂ ਜਾਂਚ ਤੋਂ ਬਾਅਦ ਫੈਕਟਰੀ ਮਾਲਕ ਅਤੇ ਉਸ ਦੇ ਪੁੱਤਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਲੇਮ ਟਾਬਰੀ ਅਧੀਨ ਪੈਂਦੀ ਚੌਕੀ ਐਲਡੀਕੋ ਦੇ ਇੰਚਾਰਜ ਕਰਨਜੀਤ ਸਿੰਘ ਨੇ ਦੱਸਿਆ ਕਿ ਅਜੀਤ ਕੁਮਾਰ ਭਾਟੀਆ ਪੁੱਤਰ ਸਵਰਗੀ ਕਰਮ ਚੰਦ ਭਾਟੀਆ ਵਾਸੀ ਅਜੀਤ ਨਗਰ, ਪਿੰਡ ਭੱਟੀਆਂ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਵਿੱਚ ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਵੱਡਾ ਪੁੱਤਰ ਸੁਦੇਸ਼ ਕੁਮਾਰ ਭਾਟੀਆ 47 ਫੋਕਲ ਪੁਆਇੰਟ ਫੇਜ਼-2 ਸਥਿਤ ਇੱਕ ਫੈਕਟਰੀ ਵਿੱਚ ਕਾਊਂਟਰ ਦਾ ਕੰਮ ਕਰਦਾ ਸੀ। ਸ਼ਿਕਾਇਤ ਮੁਤਾਬਕ ਬੀਤੇ ਦਿਨੀਂ ਸੁਦੇਸ਼ ਕੁਮਾਰ ਨੇ ਆਪਣੇ ਕਮਰੇ ਵਿੱਚ ਗਾਰਡਰ ਨਾਲ ਚੁੰਨੀ ਬੰਨ੍ਹ ਕੇ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਸੀ। ਮ੍ਰਿਤਕ ਦੇ ਪਿਤਾ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਫੈਕਟਰੀ ਮਾਲਕ ਸੁਨੀਲਾ ਗੋਇਲ ਅਤੇ ਉਸ ਦੇ ਪੁੱਤਰ ਸੰਜੇ ਗੋਇਲ ਵੱਲੋਂ 12 ਲੱਖ ਰੁਪਏ ਦੇ ਕਥਿਤ ਫਰਾਡ ਨੂੰ ਲੈ ਕੇ ਉਨ੍ਹਾਂ ਦੇ ਪੁੱਤਰ ਉੱਪਰ ਦਬਾਅ ਬਣਾਇਆ ਜਾ ਰਿਹਾ ਸੀ, ਜਿਸ ਕਾਰਨ ਉਹ ਕਾਫ਼ੀ ਮਾਨਸਿਕ ਪਰੇਸ਼ਾਨੀ ਤੇ ਤਣਾਅ ਵਿੱਚ ਰਹਿ ਰਿਹਾ ਸੀ ਅਤੇ ਇਸੇ ਤਣਾਅ ਕਾਰਨ ਉਸਨੇ ਇਹ ਖ਼ੌਫਨਾਕ ਕਦਮ ਚੁੱਕਿਆ। ਚੌਕੀ ਇੰਚਾਰਜ ਅਨੁਸਾਰ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ-ਪੜਤਾਲ ਕਰਨ ਅਤੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਫੈਕਟਰੀ ਮਾਲਕ ਸੁਨੀਲਾ ਗੋਇਲ ਅਤੇ ਉਸ ਦੇ ਪੁੱਤਰ ਸੰਜੇ ਗੋਇਲ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਘਟਨਾ ਨੇ ਇਲਾਕੇ ਦੇ ਕਿਰਤੀ ਵਰਗ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ ਅਤੇ ਫੈਕਟਰੀ ਮਾਲਕਾਂ ਵੱਲੋਂ ਮੁਲਾਜ਼ਮਾਂ ’ਤੇ ਬਣਾਏ ਜਾ ਰਹੇ ਦਬਾਅ ਦੇ ਮੁੱਦੇ ਨੂੰ ਲੈ ਕੇ ਸਵਾਲ ਖੜ੍ਹੇ ਹੋ ਗਏ ਹਨ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਸਾਰੇ ਤੱਥਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!