|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

12 ਸਾਲਾਂ ਦਾ ਸਬਰ ਟੁੱਟਾ, ਹੁਣ ਵੋਕੇਸ਼ਨਲ ਅਧਿਆਪਕਾਂ ਨੇ ਅਜਿਹਾ ਐਲਾਨ ਕੀਤਾ ਕਿ ਸਰਕਾਰ ਦੀ ਨੀਂਦ ਉੱਡ ਗਈ

ਮੁਹਾਲੀ ਵਿੱਚ ਸਿੱਖਿਆ ਭਵਨ ਦੇ ਬਾਹਰ ਐੱਨਐੱਸਕਿਊਐੱਫ਼ ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਵੱਲੋਂ ਲਗਾਇਆ ਗਿਆ ਪੱਕਾ ਮੋਰਚਾ ਸ਼ੁੱਕਰਵਾਰ ਨੂੰ ਨੌਵੇਂ ਦਿਨ ਦਾਖਲ ਹੋ ਗਿਆ, ਜਿਸ ਤੋਂ ਬਾਅਦ ਅਧਿਆਪਕਾਂ ਨੇ ਟ੍ਰੈਫ਼ਿਕ ਲਾਈਟ ਚੌਕ ਫੇਜ਼-7 ਤੱਕ ਸ਼ਾਂਤਮਈ ਮੋਮਬ

NRI Post Desk · 39 ਦਿਨ ਪਹਿਲਾਂ · ਅੱਪਡੇਟ 32 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
12 ਸਾਲਾਂ ਦਾ ਸਬਰ ਟੁੱਟਾ, ਹੁਣ ਵੋਕੇਸ਼ਨਲ ਅਧਿਆਪਕਾਂ ਨੇ ਅਜਿਹਾ ਐਲਾਨ ਕੀਤਾ ਕਿ ਸਰਕਾਰ ਦੀ ਨੀਂਦ ਉੱਡ ਗਈ
📷 NRI Post Desk

ਮੁਹਾਲੀ ਵਿੱਚ ਸਿੱਖਿਆ ਭਵਨ ਦੇ ਬਾਹਰ ਐੱਨਐੱਸਕਿਊਐੱਫ਼ ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਵੱਲੋਂ ਲਗਾਇਆ ਗਿਆ ਪੱਕਾ ਮੋਰਚਾ ਸ਼ੁੱਕਰਵਾਰ ਨੂੰ ਨੌਵੇਂ ਦਿਨ ਦਾਖਲ ਹੋ ਗਿਆ, ਜਿਸ ਤੋਂ ਬਾਅਦ ਅਧਿਆਪਕਾਂ ਨੇ ਟ੍ਰੈਫ਼ਿਕ ਲਾਈਟ ਚੌਕ ਫੇਜ਼-7 ਤੱਕ ਸ਼ਾਂਤਮਈ ਮੋਮਬੱਤੀ ਮਾਰਚ ਕੱਢ ਕੇ ਹੁਕਮਰਾਨਾਂ ਦਾ ਪਿੱਟ ਸਿਆਪਾ ਕੀਤਾ। ਇਸ ਮਾਰਚ ਦੌਰਾਨ ਭੁਪਿੰਦਰ ਸਿੰਘ ਰੂਪਨਗਰ, ਰੁਪਿੰਦਰ ਸਿੰਘ ਮੁਹਾਲੀ, ਸੰਦੀਪ ਕੁਮਾਰ, ਜਕਸਕਰਨ ਸਿੰਘ, ਚਰਨਜੀਤ, ਸਿਮਰਨਪ੍ਰੀਤ ਸਿੰਘ, ਜਗਦੀਪ ਸਿੰਘ, ਗੁਰਵੀਰ, ਅਮਰਿੰਦਰ ਸਿੰਘ, ਸਰਬਜੀਤ, ਮਨਦੀਪ ਕੌਰ, ਸੁਮਨ ਰਾਣੀ, ਸੀਮਾ ਰਾਣੀ, ਭੁਪਿੰਦਰ ਕੌਰ, ਅਮੀਨਾ ਅਤੇ ਅਮਨਦੀਪ ਕੌਰ ਸਮੇਤ ਹੋਰਨਾਂ ਨੇ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਸ਼ਾਂਤਮਈ ਸੰਘਰਸ਼ ਦੌਰਾਨ ਵੀ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਫੌਰੀ ਪ੍ਰਵਾਨ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ’ਤੇ ਸੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ ਗੁਪਤ ਐਕਸ਼ਨ ਵੀ ਕੀਤੇ ਜਾਣਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਹੋਵੇਗੀ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਉਨ੍ਹਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਵੇ, ਕਿਉਂਕਿ ਪਿਛਲੇ 12 ਸਾਲਾਂ ਦੌਰਾਨ ਅਨੇਕਾਂ ਮੀਟਿੰਗਾਂ ਉਪਰੰਤ ਵੀ ਸਰਕਾਰਾਂ ਨੇ ਮਸਲੇ ਦਾ ਹੱਲ ਨਹੀਂ ਕੀਤਾ ਅਤੇ ਉਨ੍ਹਾਂ ਨੂੰ ਭਗਵੰਤ ਮਾਨ ਤੋਂ ਵੱਡੀਆਂ ਆਸਾਂ ਸਨ ਪ੍ਰੰਤੂ ਪਿਛਲੇ ਸਾਢੇ ਸਾਲਾਂ ਵਿੱਚ ਸਰਕਾਰ ਨੇ ਉਨ੍ਹਾਂ ਦੀ ਪੁਕਾਰ ਨਹੀਂ ਸੁਣੀ, ਜਿਸ ਕਾਰਨ ਉਨ੍ਹਾਂ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ। ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 3720 ਵੋਕੇਸ਼ਨਲ ਅਧਿਆਪਕ ਆਊਟਸੋਰਸ ਜਾਂ ਕੰਪਨੀਆਂ ਅਧੀਨ ਭਰਤੀ ਕੀਤੇ ਗਏ ਸਨ, ਪ੍ਰੰਤੂ ਇਨ੍ਹਾਂ ਕੰਪਨੀਆਂ ਤੋਂ ਮਿਲਣ ਵਾਲੇ ਕਮਿਸ਼ਨ ਕਾਰਨ ਸਰਕਾਰ ਮੰਗਾਂ ਮੰਨਣ ਤੋਂ ਭੱਜ ਰਹੀ ਹੈ, ਜਦੋਂਕਿ ਗੁਆਂਢੀ ਸੂਬੇ ਹਰਿਆਣੇ ਵਿੱਚ ਵੋਕੇਸ਼ਨਲ ਅਧਿਆਪਕਾਂ ਨੂੰ ਵੱਧ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕਿਹਾ ਕਿ ਹੁਣ ਉਹ ਝੂਠੇ ਲਾਰਿਆਂ ਵਿੱਚ ਆਉਣ ਵਾਲੇ ਨਹੀਂ ਹਨ, ਬਲਕਿ ਆਪਣੀਆਂ ਮੰਗਾਂ ਮੰਨਵਾ ਕੇ ਹੀ ਵਾਪਸ ਜਾਣਗੇ, ਜਿਸ ਕਰਕੇ ਇਹ ਮੋਰਚਾ ਸੂਬੇ ਲਈ ਵੱਡੀ ਚੁਣੌਤੀ ਬਣਦਾ ਜਾ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!