ਮਲੇਸ਼ੀਆ ਦੇ ਪੇਨਾਂਗ ਸੂਬੇ ਵਿੱਚ ਸਥਿਤ 125 ਸਾਲ ਪੁਰਾਣੇ ਵੱਡਾ ਗੁਰਦੁਆਰਾ ਸਾਹਿਬ ਦੇ ਮੁੜ ਖੁੱਲ੍ਹਣ ਦੀ ਖਬਰ ਨੇ ਦੁਨੀਆ ਭਰ ਦੀ ਸਿੱਖ ਸੰਗਤ ਨੂੰ ਹੈਰਾਨ ਕਰ ਦਿੱਤਾ ਹੈ, ਕਿਉਂਕਿ ਇਹ ਗੁਰੂ ਘਰ ਸਿਰਫ਼ ਇੱਕ ਇਮਾਰਤ ਨਹੀਂ ਸਗੋਂ ਸਿੱਖ ਵਿਰਾਸਤ ਦਾ ਉਹ ਚਿੰਨ੍ਹ ਹੈ ਜਿਸ ਦੀ ਹੂਬਹੂ ਪੁਰਾਤਨ ਦਿੱਖ ਬਹਾਲ ਕਰਨਾ ਕਿਸੇ ਚਮਤਕਾਰ ਤੋਂ ਘੱਟ ਨਹੀਂ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਇਸ ਗੁਰੂ ਘਰ ਵਿੱਚ ਸੇਵਾ ਸੰਭਾਲ ਮੁਕੰਮਲ ਹੋਣ ਉਪਰੰਤ ਪਾਵਨ ਬੀੜ ਦਾ ਪ੍ਰਕਾਸ਼ ਕੀਤਾ, ਜਿਸ ਨਾਲ ਇਹ ਸਥਾਨ ਮੁੜ ਤੋਂ ਸੰਗਤ ਦੀ ਆਸਥਾ ਦਾ ਕੇਂਦਰ ਬਣ ਗਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਮ੍ਰਿਤ ਵੇਲੇ ਸੁਖਾਸਨ ਅਸਥਾਨ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰੂ ਘਰ ਦੇ ਦਰਬਾਰ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਨੂੰ ਸੁਭਾਇਮਾਨ ਕਰਨ ਮੌਕੇ ਚੌਰ ਸਾਹਿਬ ਦੀ ਸੇਵਾ ਨਿਭਾਈ ਅਤੇ ਉਪਰੰਤ ਪਾਵਨ ਬੀੜ ਨੂੰ ਪਾਲਕੀ ਸਾਹਿਬ ਵਿਖੇ ਸੁਸ਼ੋਭਿਤ ਕੀਤਾ, ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁਖ ਅਰਦਾਸ ਬੇਨਤੀ ਕਰਕੇ ਦਰਬਾਰ ਦੀ ਮਰਯਾਦਾ ਆਰੰਭ ਕਰਨ ਦੀ ਆਗਿਆ ਲਈ ਅਤੇ ਹੁਕਮਨਾਮਾ ਸਰਵਣ ਕਰਵਾਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੇਨਾਂਗ ਦੀ ਸੂਬਾ ਸਰਕਾਰ ਵੱਲੋਂ ਸਾਂਝੇ ਤੌਰ ਉੱਤੇ ਗੁਰੂ ਘਰ ਦੇ ਵਿਹੜੇ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਇਲਾਵਾ ਮਲੇਸ਼ੀਆ ਸਰਕਾਰ ਦੇ ਕੇਂਦਰੀ ਮੰਤਰੀ ਯਾਈ.ਬੀ. ਸਟੀਵਨ ਸਿਮ, ਪੇਨਾਂਗ ਦੇ ਉਪ ਮੁੱਖ ਮੰਤਰੀ ਯਾਈ.ਬੀ. ਜਗਦੀਪ ਸਿੰਘ ਦਿਓ, ਮਲੇਸ਼ੀਆ ਦੇ ਬੂਕਿਟ ਗਹਲੂਗੋਰ ਤੋਂ ਸਾਂਸਦ ਰਾਮਕਰਪਾਲ ਸਿੰਘ ਦਿਓ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ, ਮਲੇਸ਼ੀਆ ਅੰਦਰ ਭਾਰਤੀ ਹਾਈ ਕਮਿਸ਼ਨਰ ਸੋਮਨਾਥ ਘੋਸ਼, ਵੱਡਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੋਂ ਬੀਬੀ ਗੁਰਮੀਤ ਕੌਰ ਤੇ ਪ੍ਰਧਾਨ ਸੰਤੋਖ ਸਿੰਘ, ਗੁਰਦੁਆਰਾ ਸੇਵਾ ਸੰਭਾਲ ਕਮੇਟੀ ਦੇ ਚੇਅਰਮੈਨ ਮਹਿੰਦਰ ਸਿੰਘ ਦੁਲਕੂ, ਕੋ-ਚੇਅਰਮੈਨ ਮਲਕੀਤ ਸਿੰਘ, ਸੋਢੀ ਵਿਕਰਮ ਸਿੰਘ ਦਿੱਲੀ ਤੇ ਪੇਨਾਂਗ-ਪੰਜਾਬ ਕੌਰੀਡੋਰ ਦੇ ਸੰਸਥਾਪਕ ਡਾ. ਬੀ.ਐੱਸ. ਬੈਂਸ ਸਮੇਤ ਕਈ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਪੇਨਾਂਗ ਵਿੱਚ ਸਥਿਤ ਸਿੱਖ ਵਿਰਾਸਤ ਵੱਡਾ ਗੁਰਦੁਆਰਾ ਸਾਹਿਬ ਨੂੰ ਹੂਬਹੂ ਸੰਭਾਲਣ ਦਾ ਕਾਰਜ ਕੀਤਾ ਗਿਆ ਹੈ ਅਤੇ ਅੱਜ ਲੋੜ ਹੈ ਕਿ ਜਿੱਥੇ ਜਿੱਥੇ ਵੀ ਸਿੱਖ ਵਿਰਾਸਤ ਮੌਜੂਦ ਹੈ ਉਸ ਨੂੰ ਮਾਹਰਾਂ ਦੀ ਦੇਖ-ਰੇਖ ਵਿੱਚ ਸੰਭਾਲਣ ਦਾ ਕੰਮ ਐਵੇਂ ਹੀ ਕੀਤਾ ਜਾਵੇ, ਕਿਉਂਕਿ ਦੁਨੀਆ ਭਰ ਵਿੱਚ ਸਿੱਖ ਜਿੱਥੇ ਵੀ ਗਏ ਉੱਥੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲਿਆ ਅਤੇ ਗੁਰੂ ਨਾਲ ਜੁੜੇ ਰਹੇ। ਉਨ੍ਹਾਂ ਕਿਹਾ ਕਿ ਮਲੇਸ਼ੀਆ ਦੀ ਅਜ਼ਾਦੀ ਵਿੱਚ ਵੀ ਸਿੱਖਾਂ ਦਾ ਵੱਡਾ ਯੋਗਦਾਨ ਹੈ ਅਤੇ ਕੁਆਲਾ ਲਮਪੁਰ ਵਿਖੇ ਸਥਿਤ ਰਾਸ਼ਟਰੀ ਯਾਦਗਾਰ ਉੱਤੇ ਉਨ੍ਹਾਂ ਸਿੱਖਾਂ ਦੇ ਨਾਮ ਅੱਜ ਵੀ ਦਰਜ ਹਨ ਜਿਨ੍ਹਾਂ ਨੇ ਇਸ ਦੇਸ਼ ਦੀ
125 ਸਾਲ ਪੁਰਾਣੇ ਗੁਰੂ ਘਰ ਦੇ ਮੁੜ ਖੁੱਲ੍ਹਣ ਪਿੱਛੇ ਛੁਪਿਆ ਸੀ ਇਹ ਵੱਡਾ ਰਾਜ, ਜਥੇਦਾਰ ਨੇ ਖੁਦ ਕੀਤਾ ਖੁਲਾਸਾ
ਮਲੇਸ਼ੀਆ ਦੇ ਪੇਨਾਂਗ ਸੂਬੇ ਵਿੱਚ ਸਥਿਤ 125 ਸਾਲ ਪੁਰਾਣੇ ਵੱਡਾ ਗੁਰਦੁਆਰਾ ਸਾਹਿਬ ਦੇ ਮੁੜ ਖੁੱਲ੍ਹਣ ਦੀ ਖਬਰ ਨੇ ਦੁਨੀਆ ਭਰ ਦੀ ਸਿੱਖ ਸੰਗਤ ਨੂੰ ਹੈਰਾਨ ਕਰ ਦਿੱਤਾ ਹੈ, ਕਿਉਂਕਿ ਇਹ ਗੁਰੂ ਘਰ ਸਿਰਫ਼ ਇੱਕ ਇਮਾਰਤ ਨਹੀਂ ਸਗੋਂ ਸਿੱਖ ਵਿਰਾਸਤ ਦਾ ਉਹ
NRI Post Desk · 72 ਦਿਨ ਪਹਿਲਾਂ · ਅੱਪਡੇਟ 4 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




