|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਵਿਧਾਨ ਸਭਾ ਦੀਆਂ 13 ਵੱਖ-ਵੱਖ ਕਮੇਟੀਆਂ ਦਾ ਕੰਮਕਾਜ ਚਲਾਉਣ ਲਈ ਚੇਅਰਮੈਨ ਅਤੇ ਮੈਂਬਰ ਨਾਮਜ਼ਦ

ਚੰਡੀਗੜ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਵਿਧਾਨ ਸਭਾ ਦੀਆਂ 13 ਵੱਖ ਵੱਖ ਕਮੇਟੀਆਂ ਦਾ ਕੰਮਕਾਜ ਚਲਾਉਣ ਲਈ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕਰ ਦਿੱਤੇ ਹਨ। ਵਿਸ਼ੇਸ਼ ਗੱਲ ਹੈ ਕਿ ਅਸਤੀਫ਼ਾ ਦੇ ਚੁੱਕੇ ਆਪ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਨਾਜ਼ਰ ਸਿੰਘ ਮਾਨਸ਼ਾਹੀਆ, ਐਚ.ਐਸ. ਫੂਲਕਾ ਅਤੇ ਅਮਰਜੀਤ ਸਿੰਘ ਸੰਦੋਆ ਨੂੰ ਵੀ ਕਮੇਟੀਆਂ ਵਿਚ ਮੈਂਬਰ ਵਜੋਂ ਸ਼ਾਮਲ

NRI Post Desk · 2261 ਦਿਨ ਪਹਿਲਾਂ · 4 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਵਿਧਾਨ ਸਭਾ ਦੀਆਂ 13 ਵੱਖ ਵੱਖ ਕਮੇਟੀਆਂ ਦਾ ਕੰਮਕਾਜ ਚਲਾਉਣ ਲਈ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕਰ ਦਿੱਤੇ ਹਨ। ਵਿਸ਼ੇਸ਼ ਗੱਲ ਹੈ ਕਿ ਅਸਤੀਫ਼ਾ ਦੇ ਚੁੱਕੇ ਆਪ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਨਾਜ਼ਰ ਸਿੰਘ ਮਾਨਸ਼ਾਹੀਆ, ਐਚ.ਐਸ. ਫੂਲਕਾ ਅਤੇ ਅਮਰਜੀਤ ਸਿੰਘ ਸੰਦੋਆ ਨੂੰ ਵੀ ਕਮੇਟੀਆਂ ਵਿਚ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਪੰਜ ਵਾਰ ਮੁੱਖ ਮੰਤਰੀ ਰਹੇ ਵਿਧਾਇਕ ਪ੍ਰਕਾਸ਼ ਸਿੰਘ ਬਾਦਲ ਨੂੰ ਸਰਕਾਰੀ ਕਾਰੋਬਾਰ ਕਮੇਟੀ ਵਿਚ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।ਜਾਰੀ ਨੋਟੀਫਿਕੇਸ਼ਨ ਅਨੁਸਾਰ ਵਿਸ਼ੇਸ਼ ਅਧਿਕਾਰ ਕਮੇਟੀ ਦਾ ਚੇਅਰਮੈਨ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ, ਪਰਗਟ ਸਿੰਘ, ਫਤਹਿਜੰਗ ਸਿੰਘ ਬਾਜਵਾ, ਧਰਮਵੀਰ ਅਗਨੀਹੋਤਰੀ, ਅਵਤਾਰ ਸਿੰਘ ਜੂਨੀਅਰ, ਦਰਸ਼ਨ ਲਾਲ, ਕੁਲਦੀਪ ਸਿੰਘ ਵੈਦ , ਜਗਦੇਵ ਸਿੰਘ, ਅਮਰਜੀਤ ਸਿੰਘ ਸੰਦੋਆ, ਪਵਨ ਕੁਮਾਰ ਟੀਨੂ ਅਤੇ ਸੁਖਵਿੰਦਰ ਕੁਮਾਰ ਸ਼ਾਮਲ ਹਨ।ਲੋਕ ਲੇਖਾ ਕਮੇਟੀ ਦਾ ਚੇਅਰਮੈਨ ਕੁਲਤਾਰ ਸਿੰਘ ਸੰਧਵਾਂ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿਚ ਰਣਦੀਪ ਸਿੰਘ ਨਾਭਾ, ਸੁਰਜੀਤ ਸਿੰਘ ਧੀਮਾਨ, ਸੰਗਤ ਸਿੰਘ ਗਿਲਜ਼ੀਆਂ, ਰਮਨਜੀਤ ਸਿੰਘ ਸਿੱਕੀ, ਨਵਤੇਜ ਸਿੰਘ ਚੀਮਾ, ਫਤਹਿਜੰਗ ਸਿੰਘ ਬਾਜਵਾ, ਬਲਵਿੰਦਰ ਸਿੰਘ, ਅਰੁਣ ਡੋਗਰਾ, ਲਖਵੀਰ ਸਿੰਘ ਲੱਖਾ, ਕੁਲਵੰਤ ਸਿੰਘ ਪੰਡੋਰੀ, ਪਰਮਿੰਦਰ ਸਿੰਘ ਢੀਂਡਸਾ ਅਤੇ ਦਿਲਰਾਜ ਸਿੰਘ ਭੂੰਦੜ ਨੂੰ ਸ਼ਾਮਲ ਕੀਤਾ ਗਿਆ ਹੈ।

ਸਰਕਾਰੀ ਕਾਰੋਬਾਰ ਕਮੇਟੀ ਦਾ ਚੇਅਰਮੈਨ ਕੁਲਜੀਤ ਸਿੰਘ ਨਾਗਰਾ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਜੋਂ ਦਰਸ਼ਨ ਸਿੰਘ ਬਰਾੜ, ਰਜਨੀਸ਼ ਕੁਮਾਰ ਬੱਬੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਰਾਜਿੰਦਰ ਬੇਰੀ, ਪਵਨ ਕੁਮਾਰ ਆਦੀਆ, ਦਵਿੰਦਰ ਸਿੰਘ ਘੁਬਾਇਆ, ਸੰਤੋਖ ਸਿੰਘ, ਅਮਨ ਅਰੋੜਾ, ਕੰਵਰ ਸੰਧੂ, ਪਰਕਾਸ਼ ਸਿੰਘ ਬਾਦਲ ਅਤੇ ਪਵਨ ਕੁਮਾਰ ਟੀਨੂ ਨੂੰ ਸ਼ਾਮਲ ਕੀਤਾ ਗਿਆ ਹੈ।ਅਨੁਮਾਨ ਕਮੇਟੀ ਦਾ ਚੇਅਰਮੈਨ ਹਰਦਿਆਲ ਸਿੰਘ ਕੰਬੋਜ ਨੂੰ ਲਾਇਆ ਗਿਆ ਹੈ। ਮਦਨ ਲਾਲ ਜਲਾਲਪੁਰ, ਜੋਗਿੰਦਰ ਪਾਲ, ਸੁਨੀਲ ਦੱਤੀ, ਧਰਮਵੀਰ ਅਗਨੀਹੋਤਰੀ, ਸੁਸ਼ੀਲ ਕੁਮਾਰ ਰਿੰਕੂ, ਅਰੁਣ ਡੋਗਰਾ, ਹਰਜੋਤ ਕਮਲ ਸਿੰਘ, ਦਲਵੀਰ ਸਿੰਘ ਗੋਲਡੀ, ਜੈ ਕ੍ਰਿਸ਼ਨ ਸਿੰਘ ਰੋੜੀ, ਸਰਵਜੀਤ ਕੌਰ ਮਾਣੂੰਕੇ, ਬਿਕਰਮ ਸਿੰਘ ਮਜੀਠੀਆ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਦਾ ਚੇਅਰਮੈਨ ਨੱਥੂ ਰਾਮ ਨੂੰ ਲਾਇਆ ਗਿਆ ਹੈ ਅਤੇ ਮੈਂਬਰ ਵਜੋਂ ਸੁਰਜੀਤ ਸਿੰਘ ਧੀਮਾਨ, ਨਿਰਮਲ ਸਿੰਘ, ਜੋਗਿੰਦਰ ਪਾਲ, ਸੰਤੋਖ ਸਿੰਘ, ਚੌਧਰੀ ਸੁਰਿੰਦਰ ਸਿੰਘ, ਪਵਨ ਕੁਮਾਰ ਆਦੀਆ, ਡਾ. ਰਾਜ ਕੁਮਾਰ ਚੱਬੇਵਾਲ, ਸਤਕਾਰ ਕੌਰ, ਕੁਲਵੰਤ ਸਿੰਘ ਪੰਡੋਰੀ, ਸਰਵਜੀਤ ਕੌਰ ਮਾਣੂੰਕੇ, ਬਲਦੇਵ ਸਿੰਘ ਖਹਿਰਾ ਅਤੇ ਸੁਖਵਿੰਦਰ ਕੁਮਾਰ ਨੂੰ ਸ਼ਾਮਲ ਕੀਤਾ ਗਿਆ ਹੈ।ਹਾਊਸ ਕਮੇਟੀ ਦਾ ਚੇਅਰਮੈਨ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ (ਅਹੁਦੇ ਦੇ ਆਧਾਰ ਤੇ ਸਭਾਪਤੀ) ਅਤੇ ਮੈਂਬਰਾਂ ਵਿਚ ਅਮਰੀਕ ਸਿੰਘ ਢਿੱਲੋਂ, ਰਮਨਜੀਤ ਸਿੰਘ ਸਿੱਕੀ, ਪਰਗਟ ਸਿੰਘ ਪੁਆਰ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਹਰਜੋਤ ਕਮਲ ਸਿੰਘ, ਅਮਨ ਅਰੋੜਾ, ਬੁੱਧ ਰਾਮ ਅਤੇ ਐਨ.ਕੇ. ਸ਼ਰਮਾ ਨੂੰ ਸ਼ਾਮਲ ਕੀਤਾ ਗਿਆ ਹੈ।ਸਥਾਨਕ ਸੰਸਥਾਵਾਂ ਅਤੇ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਦਾ ਚੇਅਰਮੈਨ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਬਣਾਇਆ ਗਿਆ ਹੈ ਜਦੋਂਕਿ ਮੈਂਬਰਾਂ ਵਿਚ ਅਮਿਤ ਵਿੱਜ, ਸੁਨੀਲ ਦੱਤੀ, ਰਾਜਿੰਦਰ ਬੇਰੀ, ਸੰਜੀਵ ਤਲਵਾੜ, ਕੁਲਦੀਪ ਸਿੰਘ ਵੈਦ , ਕੁਲਬੀਰ ਸਿੰਘ ਜ਼ੀਰਾ, ਪ੍ਰਰੀਤਮ ਸਿੰਘ ਕੋਟਭਾਈ, ਜਗਤਾਰ ਸਿੰਘ ਜੱਗਾ ਹਿੱਸੋਵਾਲ, ਪ੍ਰਰੋ. ਬਲਜਿੰਦਰ ਕੌਰ, ਸ਼ਰਨਜੀਤ ਸਿੰਘ ਢਿੱਲੋਂ, ਲਖਬੀਰ ਸਿੰਘ ਲੋਧੀਨੰਗਲ ਅਤੇ ਅਰੁਣ ਨਾਰੰਗ ਦੇ ਨਾਂ ਸ਼ਾਮਲ ਹਨ।

ਸਰਕਾਰੀ ਆਸ਼ਵਾਸਨਾਂ ਸਬੰਧੀ ਕਮੇਟੀ ਦਾ ਚੇਅਰਮੈਨ ਪਰਮਿੰਦਰ ਸਿੰਘ ਪਿੰਕੀ ਨੂੰ ਬਣਾਇਆ ਗਿਆ ਹੈ ਅਤੇ ਮੈਂਬਰਾਂ ਵਜੋਂ ਦਰਸ਼ਨ ਸਿੰਘ ਬਰਾੜ, ਨਿਰਮਲ ਸਿੰਘ, ਬਰਿੰਦਰਮੀਤ ਸਿੰਘ ਪਾਹੜਾ, ਹਰਮਿੰਦਰ ਸਿੰਘ ਗਿੱਲ, ਗੁਰਪ੍ਰਰੀਤ ਸਿੰਘ, ਕੁਲਬੀਰ ਸਿੰਘ ਜ਼ੀਰਾ, ਪ੍ਰਰੀਤਮ ਸਿੰਘ ਕੋਟਭਾਈ, ਬਲਦੇਵ ਸਿੰਘ, ਗੁਰਮੀਤ ਸਿੰਘ ਮੀਤ ਹੇਅਰ, ਸ਼ਰਨਜੀਤ ਸਿੰਘ ਢਿੱਲੋਂ, ਕੰਵਰਜੀਤ ਸਿੰਘ ਅਤੇ ਸਿਮਰਜੀਤ ਸਿੰਘ ਬੈਂਸ ਨੂੰ ਸ਼ਾਮਲ ਕੀਤਾ ਗਿਆ ਹੈ।ਅਧੀਨ ਵਿਧਾਨ ਕਮੇਟੀ ਦਾ ਚੇਅਰਮੈਨ ਤਰਸੇਮ ਸਿੰਘ ਡੀ.ਸੀ. ਨੂੰ ਲਾਇਆ ਗਿਆ ਹੈ ਜਦੋਂਕਿ ਮੈਂਬਰਾਂ ਵਿਚ ਪਾਂਡੇ, ਸੰਗਤ ਸਿੰਘ ਗਿਲਜ਼ੀਆਂ, ਅਮਿਤ ਵਿੱਜ, ਹਰਮਿੰਦਰ ਸਿੰਘ ਗਿੱਲ, ਅਵਤਾਰ ਸਿੰਘ ਜੂਨੀਅਰ, ਸੁਖਜੀਤ ਸਿੰਘ, ਹਰਵਿੰਦਰ ਸਿੰਘ ਫੂਲਕਾ, ਮਨਜੀਤ ਸਿੰਘ, ਪਰਮਿੰਦਰ ਸਿੰਘ ਢੀਂਡਸਾ, ਐਨ.ਕੇ. ਸ਼ਰਮਾ, ਬਲਵਿੰਦਰ ਸਿੰਘ ਬੈਂਸ ਅਤੇ ਐਡਵੋਕੇਟ ਜਨਰਲ ਸ਼ਾਮਲ ਹਨ।

ਪਟੀਸ਼ਨ ਕਮੇਟੀ ਦਾ ਚੇਅਰਮੈਨ ਗੁਰਕੀਰਤ ਸਿੰਘ ਕੋਟਲੀ ਨੂੰ ਬਣਾਇਆ ਗਿਆ ਹੈ ਜਦੋਂਕਿ ਮੈਂਬਰਾਂ ਵਿਚ ਨਵਤੇਜ ਸਿੰਘ ਚੀਮਾ, ਗੁਰਪ੍ਰੀਤ ਸਿੰਘ, ਸੁਖਪਾਲ ਸਿੰਘ ਭੁੱਲਰ, ਅੰਗਦ ਸਿੰਘ, ਸੰਜੀਵ ਤਲਵਾੜ, ਲਖਵੀਰ ਸਿੰਘ ਲੱਖਾ, ਦਲਵੀਰ ਸਿੰਘ ਗੋਲਡੀ, ਅਮਰਜੀਤ ਸਿੰਘ ਸੰਦੋਆ, ਰੁਪਿੰਦਰ ਕੌਰ ਰੂਬੀ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਕੰਵਰਜੀਤ ਸਿੰਘ ਅਤੇ ਦਿਨੇਸ਼ ਸਿੰਘ ਸ਼ਾਮਲ ਹਨ।ਮੇਜ਼ 'ਤੇ ਰੱਖੇ ਗਏ/ਰੱਖੇ ਜਾਣ ਵਾਲੇ ਕਾਗਜ਼-ਪੱਤਰਾਂ ਸਬੰਧੀ ਕਮੇਟੀ ਦਾ ਚੇਅਰਮੈਨ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਲਾਇਆ ਗਿਆ ਹੈ ਜਦਕਿ ਬਰਿੰਦਰਮੀਤ ਸਿੰਘ ਪਾਹੜਾ, ਰਜਨੀਸ਼ ਕੁਮਾਰ ਬੱਬੀ, ਬਲਵਿੰਦਰ ਸਿੰਘ, ਚੌਧਰੀ ਸੁਰਿੰਦਰ ਸਿੰਘ, ਸਤਕਾਰ ਕੌਰ, ਦਵਿੰਦਰ ਸਿੰਘ ਘੁਬਾਇਆ, ਰਾਜਿੰਦਰ ਸਿੰਘ, ਸੁਖਪਾਲ ਸਿੰਘ ਖਹਿਰਾ ਅਤੇ ਪਿਰਮਲ ਸਿੰਘ ਧੌਲਾ ਸ਼ਾਮਲ ਹਨ।ਲਾਇਬ੍ਰੇਰੀ ਕਮੇਟੀ ਦਾ ਚੇਅਰਮੈਨ ਸੁਰਿੰਦਰ ਕੁਮਾਰ ਡਾਵਰ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿਚ ਡਾ. ਰਾਜ ਕੁਮਾਰ, ਦਰਸ਼ਨ ਲਾਲ, ਸੁਸ਼ੀਲ ਕੁਮਾਰ ਰਿੰਕੂ, ਸੁਖਜੀਤ ਸਿੰਘ, ਹਰਦੇਵ ਸਿੰਘ ਲਾਡੀ, ਨਾਜ਼ਰ ਸਿੰਘ ਮਾਨਸ਼ਾਹੀਆ, ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਲਖਬੀਰ ਸਿੰਘ ਲੋਧੀਨੰਗਲ ਸ਼ਾਮਲ ਹਨ।ਸਵਾਲ ਅਤੇ ਹਵਾਲਾ ਕਮੇਟੀ ਦਾ ਚੇਅਰਮੈਨ ਇੰਦਰਬੀਰ ਸਿੰਘ ਬੁਲਾਰੀਆ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਜੋਂ ਮਦਨ ਲਾਲ ਜਲਾਲਪੁਰ, ਸੁਖਪਾਲ ਸਿੰਘ ਭੁੱਲਰ, ਅੰਗਦ ਸਿੰਘ, ਰਾਜਿੰਦਰ ਸਿੰਘ, ਹਰਦੇਵ ਸਿੰਘ ਲਾਡੀ, ਬੁੱਧ ਰਾਮ, ਮਨਜੀਤ ਸਿੰਘ ਅਤੇ ਬਲਦੇਵ ਸਿੰਘ ਖਹਿਰਾ ਨੂੰ ਸ਼ਾਮਲ ਕੀਤਾ ਗਿਆ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਵਿਧਾਨ ਸਭਾ ਦੀਆਂ 13 ਵੱਖ-ਵੱਖ ਕਮੇਟੀਆਂ ਦਾ ਕੰਮਕਾਜ ਚਲਾਉਣ ਲਈ ਚੇਅਰਮੈਨ ਅਤੇ ਮੈਂਬਰ ਨਾਮਜ਼ਦ — NRI Post