|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

13 ਸਾਲਾ ਦੇ ਨਾਬਾਲਗ ਨੇ 4 ਸਾਲ ਦੀ ਮਾਸੂਮ ਨਾਲ ਕੀਤਾ ਜਬਰ ਜਨਾਹ

ਬਠਿੰਡਾ : ਜ਼ਿਲ੍ਹੇ ਦੇ ਇਕ ਪਿੰਡ ਵਿਚ 13 ਸਾਲਾ ਨਾਬਾਲਗ ਵੱਲੋਂ ਚਾਰ ਸਾਲ ਦੀ ਮਾਸੂਮ ਕੁੜੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਲੱਗਣ ਤੋਂ ਬਾਅਦ ਕਥਿਤ ਦੋਸ਼ੀ ਬੱਚੇ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ। ਪੀੜਤ ਬੱਚੀ ਨੂੰ ਇਲਾਜ ਲਈ ਬਠਿੰਡਾ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿਚ ਦਾਖਲ ਕਰਵਾਇਆ ਗਿਆ, ਜਦਕਿ ਉਕ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬਠਿੰਡਾ : ਜ਼ਿਲ੍ਹੇ ਦੇ ਇਕ ਪਿੰਡ ਵਿਚ 13 ਸਾਲਾ ਨਾਬਾਲਗ ਵੱਲੋਂ ਚਾਰ ਸਾਲ ਦੀ ਮਾਸੂਮ ਕੁੜੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਲੱਗਣ ਤੋਂ ਬਾਅਦ ਕਥਿਤ ਦੋਸ਼ੀ ਬੱਚੇ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ। ਪੀੜਤ ਬੱਚੀ ਨੂੰ ਇਲਾਜ ਲਈ ਬਠਿੰਡਾ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿਚ ਦਾਖਲ ਕਰਵਾਇਆ ਗਿਆ, ਜਦਕਿ ਉਕਤ 13 ਸਾਲਾ ਬੱਚੇ ਦਾ ਇਲਾਜ ਡੱਬਵਾਲੀ ਦੇ ਇਕ ਹਸਪਤਾਲ ਵਿਚ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਬਠਿੰਡਾ-ਡੱਬਵਾਲੀ ਰੋਡ 'ਤੇ ਪਿੰਡ ਪਥਰਾਲਾ ਵਿਚ ਇਹ ਮੰਦਭਾਗੀ ਘਟਨਾ ਵਾਪਰੀ ਹੈ।

ਸੰਬੰਧਿਤ ਖ਼ਬਰਾਂ

ਚਾਰ ਸਾਲਾ ਲੜਕੀ ਗਲੀ ਵਿਚ ਖੇਡ ਰਹੀ ਸੀ ਕਿ ਉਸ ਦੇ ਗੁਆਂਢ ਵਿਚ ਰਹਿਣ ਵਾਲਾ 13 ਸਾਲਾ ਲੜਕਾ ਖੇਡਣ ਬਹਾਨੇ ਕੁੜੀ ਨੂੰ ਆਪਣੇ ਘਰ ਦੇ ਕਮਰੇ 'ਚ ਲੈ ਗਿਆ ਜਿੱਥੇ ਉਸ ਨੇ ਕੁੜੀ ਨਾਲ ਜਬਰ ਜਨਾਹ ਕੀਤਾ। ਜਦੋਂ ਕਾਫ਼ੀ ਸਮਾਂ ਕੁੜੀ ਘਰ ਨਾ ਆਈ ਤਾਂ ਉਸ ਦੀ ਮਾਂ ਲੱਭਦੀ ਹੋਈ ਉਕਤ ਬੱਚੇ ਦੇ ਘਰ ਪੁੱਜੀ ਤਾਂ ਉਸ ਨੇ ਦੇਖਿਆ ਕਿ ਬੱਚੀ ਲਹੂ-ਲੁਹਾਨ ਹਾਲਤ ਵਿਚ ਸੀ। ਕਥਿਤ ਦੋਸ਼ੀ ਕੁੜੀ ਨੂੰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਡਰ ਦੇ ਮਾਰੇ ਉਕਤ ਬੱਚੇ ਨੇ ਬਾਅਦ ਵਿਚ ਜ਼ਹਿਰ ਖਾ ਲਿਆ ਜਿਸ ਨੂੰ ਇਲਾਜ ਲਈ ਡੱਬਵਾਲੀ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਸਿਵਲ ਹਸਪਤਾਲ ਵਿਚ ਮੈਡੀਕਲ ਦੌਰਾਨ ਬੱਚੀ ਨਾਲ ਜਬਰ ਜਨਾਹ ਦੀ ਪੁਸ਼ਟੀ ਹੋ ਗਈ ਹੈ। ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਐਚਐਸ ਗਿੱਲ ਨੇ ਦੱਸਿਆ ਕਿ ਮੈਡੀਕਲ ਜਾਂਚ ਵਿਚ ਬੱਚੀ ਨਾਲ ਜਬਰ ਹੋਣ ਦਾ ਪਤਾ ਲੱਗਾ ਹੈ। ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਕਥਿਤ ਦੋਸ਼ੀ 13 ਸਾਲਾ ਬੱਚੇ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਦੇ ਦੱਸਿਆ ਕਿ ਕਥਿਤ ਦੋਸ਼ੀ ਬੱਚਾ ਅੱਠਵੀਂ ਜਮਾਤ ਵਿਚ ਪੜ੍ਹਦਾ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!