|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਫ਼ਗਾਨਿਸਤਾਨ 'ਚ ਫੌਜ ਦੇ ਹੈਲੀਕਾਪਟਰਾਂ ਦੀ ਹੋਈ ਟੱਕਰ, 15 ਲੋਕਾਂ ਦੀ ਮੌਤ

ਕਬੂਲ (NRI MEDIA) : ਮੰਗਲਵਾਰ ਰਾਤ ਨੂੰ ਦੱਖਣੀ ਹੇਲਮੰਦ ਦੇ ਨਾਵਾ ਜ਼ਿਲ੍ਹੇ ਵਿੱਚ ਅਫ਼ਗਾਨਿਸਤਾਨ ਦੀ ਹਵਾਈ ਫੌਜ ਦੇ ਦੋ ਹੈਲੀਕਾਪਟਰ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ਵਿੱਚ ਘੱਟੋ ਘੱਟ 15 ਲੋਕਾਂ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਇੱਕਤਰ ਹੋਏ ਵੇਰਵਿਆਂ ਅਨੁਸਾਰ ਸੂਤਰਾਂ ਨੇ ਦੱਸਿਆ ਹੈ ਕਿ ਕਮਾਂਡੋਜ਼ ਨੂੰ ਹੈਲੀਕਾਪਟਰਾਂ ਦੁਆਰਾ ਇੱਕ ਜਗ੍ਹਾ 'ਤੇ ਹੇਠਾਂ ਉਤਾਰਿਆ ਜਾ ਰਿਹਾ ਸੀ

NRI Post Desk · 2234 ਦਿਨ ਪਹਿਲਾਂ · ਅੱਪਡੇਟ 2234 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਫ਼ਗਾਨਿਸਤਾਨ 'ਚ ਫੌਜ ਦੇ ਹੈਲੀਕਾਪਟਰਾਂ ਦੀ ਹੋਈ ਟੱਕਰ, 15 ਲੋਕਾਂ ਦੀ ਮੌਤ
📷 NRI Post Desk

ਕਬੂਲ (NRI MEDIA) : ਮੰਗਲਵਾਰ ਰਾਤ ਨੂੰ ਦੱਖਣੀ ਹੇਲਮੰਦ ਦੇ ਨਾਵਾ ਜ਼ਿਲ੍ਹੇ ਵਿੱਚ ਅਫ਼ਗਾਨਿਸਤਾਨ ਦੀ ਹਵਾਈ ਫੌਜ ਦੇ ਦੋ ਹੈਲੀਕਾਪਟਰ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ਵਿੱਚ ਘੱਟੋ ਘੱਟ 15 ਲੋਕਾਂ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਇੱਕਤਰ ਹੋਏ ਵੇਰਵਿਆਂ ਅਨੁਸਾਰ ਸੂਤਰਾਂ ਨੇ ਦੱਸਿਆ ਹੈ ਕਿ ਕਮਾਂਡੋਜ਼ ਨੂੰ ਹੈਲੀਕਾਪਟਰਾਂ ਦੁਆਰਾ ਇੱਕ ਜਗ੍ਹਾ 'ਤੇ ਹੇਠਾਂ ਉਤਾਰਿਆ ਜਾ ਰਿਹਾ ਸੀ ਅਤੇ ਜ਼ਖਮੀ ਸੁਰੱਖਿਆ ਬਲਾਂ ਨੂੰ ਉਥੋਂ ਲੈ ਕੇ ਜਾਇਆ ਜਾ ਰਿਹਾ ਸੀ।

ਸੰਬੰਧਿਤ ਖ਼ਬਰਾਂ

ਇਸ ਸਮੇਂ ਦੌਰਾਨ ਦੋਵਾਂ ਹੈਲੀਕਾਪਟਰਾਂ ਵਿਚਾਲੇ ਟੱਕਰ ਹੋ ਗਈ। ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਅੱਠ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਲਾਂਕਿ, ਅਜੇ ਤੱਕ ਅਫ਼ਗਾਨਿਸਤਾਨ ਦੇ ਰੱਖਿਆ ਮੰਤਰਾਲੇ ਦੁਆਰਾ ਇਸ ਹਾਦਸੇ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ। ਉੱਥੇ ਹੀ ਸੂਬਾਈ ਰਾਜਪਾਲ ਦੇ ਬੁਲਾਰੇ ਉਮਰ ਜ਼ਵਾਕ ਨੇ ਨਾਵਾ ਜ਼ਿਲ੍ਹੇ ਵਿੱਚ ਹੋਏ ਹਾਦਸੇ ਦੀ ਪੁਸ਼ਟੀ ਕੀਤੀ, ਪਰ ਇਸ ਉੱਤੇ ਵਧੇਰੇ ਜਾਣਕਾਰੀ ਸਾਂਝੀ ਨਹੀਂ ਕੀਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!