|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਘਰ ਦੇ ਅੰਦਰ ਦਾਖ਼ਲ ਹੋ ਕੇ 15 ਹਜ਼ਾਰ ਰੁਪਏ ਨਕਦੀ ਅਤੇ ਚਾਂਦੀ ਦੇ ਗਹਿਣੇ ਚੋਰੀ

ਕਾਦੀਆਂ : ਪਿੰਡ ਠੱਕਰਸੰਧੂ ਵਿਖੇ ਦਿਨ ਦਿਹਾੜੇ ਚੋਰਾਂ ਵੱਲੋਂ ਘਰ ਦੇ ਅੰਦਰ ਦਾਖ਼ਲ ਹੋ ਕੇ 15 ਹਜ਼ਾਰ ਰੁਪਏ ਨਕਦੀ ਅਤੇ ਚਾਂਦੀ ਦੇ ਗਹਿਣੇ ਚੋਰੀ ਕਰਨ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਨਾਮ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਜਸਪਾਲ ਸਿੰਘ ਜੋ ਕਿ ਫ਼ੌਜ ਵਿਚ ਨੌਕਰੀ ਕਰਦਾ ਹੈ ਤੇ ਉਸਦੀ ਨੂੰਹ ਸਰਬਜੋਤ ਕੌਰ ਘਰ ਵਿੱਚ ਇਕੱਲੀ ਸੀ ਤੇ ਉਹ ਘਰ ਦੇ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਾਦੀਆਂ : ਪਿੰਡ ਠੱਕਰਸੰਧੂ ਵਿਖੇ ਦਿਨ ਦਿਹਾੜੇ ਚੋਰਾਂ ਵੱਲੋਂ ਘਰ ਦੇ ਅੰਦਰ ਦਾਖ਼ਲ ਹੋ ਕੇ 15 ਹਜ਼ਾਰ ਰੁਪਏ ਨਕਦੀ ਅਤੇ ਚਾਂਦੀ ਦੇ ਗਹਿਣੇ ਚੋਰੀ ਕਰਨ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਨਾਮ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਜਸਪਾਲ ਸਿੰਘ ਜੋ ਕਿ ਫ਼ੌਜ ਵਿਚ ਨੌਕਰੀ ਕਰਦਾ ਹੈ ਤੇ ਉਸਦੀ ਨੂੰਹ ਸਰਬਜੋਤ ਕੌਰ ਘਰ ਵਿੱਚ ਇਕੱਲੀ ਸੀ ਤੇ ਉਹ ਘਰ ਦੇ ਬਾਹਰ ਦਾ ਗੇਟ ਬੰਦ ਕਰਕੇ ਸਾਡੇ ਦੂਸਰੇ ਮਕਾਨ ਬਾਹਰ ਵਾਰ ਪਿੰਡ ਦੇ ਆ ਕੇ ਬੈਠੀ ਹੋਈ ਸੀ। ਇਸ ਦੌਰਾਨ ਜਦੋਂ ਉਹ ਆਪਣੇ ਘਰ ਵਾਪਸ ਗਈ ਤਾਂ ਘਰ ਦੇ ਅੰਦਰ ਸਾਰਾ ਹੀ ਸਾਮਾਨ ਇਧਰ ਉਧਰ ਖਿੱਲਰਿਆ ਹੋਇਆ ਸੀ ਅਤੇ ਅਲਮਾਰੀ ਵਿਚੋਂ 15 ਹਜ਼ਾਰ ਰੁਪਏ ਨਕਦੀ ਅਤੇ ਚਾਂਦੀ ਦੇ ਗਹਿਣੇ ਗਾਇਬ ਸੀ।

ਸੰਬੰਧਿਤ ਖ਼ਬਰਾਂ

ਜਿਸ ਦੀ ਸੂਚਨਾ ਉਨ੍ਹਾਂ ਤੁਰੰਤ ਪੁਲਿਸ ਥਾਣਾ ਸੇਖਵਾਂ ਦਿੱਤੀ। ਉਧਰ ਦੂਜੇ ਪਾਸੇ ਪੁਲਿਸ ਥਾਣਾ ਸੇਖਵਾਂ ਦੇ ਏਐੱਸਆਈ ਪ੍ਰਤਾਪ ਸਿੰਘ ਨੇ ਮੌਕੇ ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜਾ ਲਿਆ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਜ਼ਿਕਰਯੋਗ ਹੈ ਕਿ ਪੁਲਿਸ ਥਾਣਾ ਸੇਖਵਾਂ ਅੰਦਰ ਇਹ ਪਿਛਲੇ ਹਫ਼ਤੇ ਪਿੰਡ ਕੁਹਾੜ ਅੰਦਰ ਵੀ ਚੋਰਾਂ ਵੱਲੋਂ ਦਿਨ ਦਿਹਾੜੇ ਤਾਲੇ ਤੋੜ ਕੇ ਨਕਦੀ ਅਤੇ ਗਹਿਣੇ ਚੋਰੀ ਕਰਨ ਦਾ ਸਮਾਚਾਰ ਸੀ ਜੋ ਕਿ ਅੱਜ ਦੀ ਚੋਰੀ ਨਾਲ ਮੇਲ ਖਾ ਰਹੀ ਸੀ। ਦੋਨੋਂ ਹੀ ਚੋਰੀਆਂ ਕਰਨ ਦਾ ਤਰੀਕਾ ਚੋਰਾਂ ਵੱਲੋਂ ਇੱਕੋ ਹੀ ਤਰ੍ਹਾਂ ਅਪਣਾਇਆ ਗਿਆ ਸੀ। ਜਿਸ ਤੋਂ ਸਾਬਤ ਹੁੰਦਾ ਹੈ ਕਿ ਦੋਨਾਂ ਘਰਾਂ ਦੇ ਵਿਚ ਚੋਰੀ ਕਰਨ ਵਾਲੇ ਚੋਰ ਇੱਕੋ ਹੀ ਗੈਂਗ ਦੇ ਸਨ। ਉਧਰ ਦੂਜੇ ਪਾਸੇ ਪਿੰਡਾਂ ਵਿੱਚ ਹੋ ਰਹੀਆਂ ਦਿਨ ਦਿਹਾੜੇ ਚੋਰੀਆਂ ਨੂੰ ਲੈ ਕੇ ਪਿੰਡ ਵਾਸੀਆਂ ਵਿਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!