|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਧਰਮ ਨਾ ਬਦਲਣ ’ਤੇ 15 ਸਾਲਾ ਲੜਕੇ ਦਾ ਬੇਰਹਿਮੀ ਨਾਲ ਕਤਲ

ਨਿਊਜ਼ ਡੈਸਕ : ਪਾਕਿਸਤਾਨ ਦੇ ਸਿੰਧ ਸੂਬੇ ਦੇ ਪਿੰਡ ਚਾਚਰੋਂ ’ਚ ਇਕ 15 ਸਾਲਾ ਹਿੰਦੂ ਲੜਕੇ ਦਾ ਕਤਲ ਕਰ ਕੇ ਉਸ ਦੀ ਲਾਸ਼ ਪਿੰਡ ਦੇ ਬਾਹਰ ਇਕ ਦਰੱਖਤ ਨਾਲ ਲਟਕਾ ਦਿੱਤੇ ਜਾਣ ਨਾਲ ਪਿੰਡ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸੂਤਰਾਂ ਅਨੁਸਾਰ ਅੱਜ ਸਵੇਰੇ ਜਦੋਂ ਪਿੰਡ ਚਾਚਰੋਂ ਦੇ ਲੋਕ ਸੌਂ ਕੇ ਉੱਠੇ ਤਾਂ ਲੋਕਾਂ ਨੇ ਪਿੰਡ ਦੇ ਬਾਹਰ ਇਕ ਦਰੱਖਤ ’ਤੇ ਇਕ ਲਾਸ਼ ਨੂੰ ਲਟਕਦੇ ਹ

NRI Post Desk · 1696 ਦਿਨ ਪਹਿਲਾਂ · ਅੱਪਡੇਟ 1696 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਧਰਮ ਨਾ ਬਦਲਣ ’ਤੇ 15 ਸਾਲਾ ਲੜਕੇ ਦਾ ਬੇਰਹਿਮੀ ਨਾਲ ਕਤਲ
📷 NRI Post Desk

ਨਿਊਜ਼ ਡੈਸਕ : ਪਾਕਿਸਤਾਨ ਦੇ ਸਿੰਧ ਸੂਬੇ ਦੇ ਪਿੰਡ ਚਾਚਰੋਂ ’ਚ ਇਕ 15 ਸਾਲਾ ਹਿੰਦੂ ਲੜਕੇ ਦਾ ਕਤਲ ਕਰ ਕੇ ਉਸ ਦੀ ਲਾਸ਼ ਪਿੰਡ ਦੇ ਬਾਹਰ ਇਕ ਦਰੱਖਤ ਨਾਲ ਲਟਕਾ ਦਿੱਤੇ ਜਾਣ ਨਾਲ ਪਿੰਡ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸੂਤਰਾਂ ਅਨੁਸਾਰ ਅੱਜ ਸਵੇਰੇ ਜਦੋਂ ਪਿੰਡ ਚਾਚਰੋਂ ਦੇ ਲੋਕ ਸੌਂ ਕੇ ਉੱਠੇ ਤਾਂ ਲੋਕਾਂ ਨੇ ਪਿੰਡ ਦੇ ਬਾਹਰ ਇਕ ਦਰੱਖਤ ’ਤੇ ਇਕ ਲਾਸ਼ ਨੂੰ ਲਟਕਦੇ ਹੋਏ ਵੇਖਿਆ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਦਰੱਖਤ ਤੋਂ ਉਤਾਰਿਆ।

ਸੰਬੰਧਿਤ ਖ਼ਬਰਾਂ

ਮ੍ਰਿਤਕ ਦੀ ਪਛਾਣ ਜਦ 15 ਸਾਲਾ ਹਿੰਦੂ ਲੜਕੇ ਨੰਦ ਲਾਲ ਦੇ ਤੌਰ ’ਤੇ ਹੋਈ ਤਾਂ ਪਿੰਡ ’ਚ ਹਿੰਦੂ ਫਿਰਕੇ ਦੇ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਤੇ ਹਿੰਦੂ ਫਿਰਕੇ ਦੇ ਲੋਕ ਮੌਕੇ ’ਤੇ ਪਹੁੰਚੇ। ਮ੍ਰਿਤਕ ਨੰਦ ਲਾਲ ਦੇ ਪਿਤਾ ਰਾਮ ਕਿਸ਼ਨ ਨੇ ਪੁਲਸ ਨੂੰ ਦੱਸਿਆ ਕਿ ਬੀਤੀ ਰਾਤ ਪਿੰਡ ਦੇ ਹੀ ਕੁਝ ਮੁਸਲਿਮ ਨੌਜਵਾਨ ਨੰਦ ਲਾਲ ਨੂੰ ਘਰ ਤੋਂ ਬੁਲਾ ਕੇ ਲੈ ਗਏ ਸਨ, ਜਦੋਂ ਨੰਦ ਲਾਲ ਘਰ ਵਾਪਸ ਨਹੀਂ ਆਇਆ ਤਾਂ ਇਸ ਦੀ ਜਾਣਕਾਰੀ ਪਿੰਡ ਦੇ ਮੁਖੀ ਨੂੰ ਦਿੱਤੀ ਸੀ ਪਰ ਮੁਖੀ ਨੇ ਸਵੇਰੇ ਆਉਣ ਦੀ ਗੱਲ ਕਰਕੇ ਸਾਨੂੰ ਵਾਪਸ ਭੇਜ ਦਿੱਤਾ। ਰਾਮ ਕਿਸ਼ਨ ਨੇ ਪੁਲਸ ਨੂੰ ਦੱਸਿਆ ਕਿ ਕੁਝ ਦਿਨਾਂ ਤੋਂ ਨੰਦ ਲਾਲ ’ਤੇ ਮੁਸਲਿਮ ਨੌਜਵਾਨ ਧਰਮ ਪਰਿਵਰਤਨ ਕਰਕੇ ਇਸਲਾਮ ਕਬੂਲ ਕਰਨ ਲਈ ਦਬਾਅ ਪਾ ਰਹੇ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!