|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨੌਜਵਾਨ ਕੋਲੋਂ 150 ਗ੍ਰਾਮ ਹੈਰੋਇਨ ਬਰਾਮਦ

ਕਲਾਨੌਰ : ਪੁਲਿਸ ਥਾਣਾ ਕਲਾਨੌਰ ਨੇ ਇੱਕ ਨੌਜਵਾਨ ਕੋਲੋਂ ਡੇਢ ਸੌ ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ। ਫੜੇ ਗਏ ਨੌਜਵਾਨ ਖਿਲਾਫ ਪਹਿਲਾ ਵੀ ਅੱਧੀ ਦਰਜਨ ਦੇ ਕਰੀਬ ਨਸ਼ਾ ਵਿਰੋਧੀ ਐਕਟ ਤਹਿਤ ਪਰਚੇ ਦਰਜ ਹਨ। ਇਸ ਸਬੰਧੀ ਪੁਲਿਸ ਥਾਣਾ ਕਲਾਨੌਰ ਵਿਖੇ ਡੀਐੱਸਪੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਪੁਲਿਸ ਥਾਣਾ ਕਲਾਨੌਰ ਦੇ ਐੱਸ ਐੱਚ ਓ ਅਵਤਾਰ ਸਿੰਘ ਦੇ ਦਿਸ਼ਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਲਾਨੌਰ : ਪੁਲਿਸ ਥਾਣਾ ਕਲਾਨੌਰ ਨੇ ਇੱਕ ਨੌਜਵਾਨ ਕੋਲੋਂ ਡੇਢ ਸੌ ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ। ਫੜੇ ਗਏ ਨੌਜਵਾਨ ਖਿਲਾਫ ਪਹਿਲਾ ਵੀ ਅੱਧੀ ਦਰਜਨ ਦੇ ਕਰੀਬ ਨਸ਼ਾ ਵਿਰੋਧੀ ਐਕਟ ਤਹਿਤ ਪਰਚੇ ਦਰਜ ਹਨ। ਇਸ ਸਬੰਧੀ ਪੁਲਿਸ ਥਾਣਾ ਕਲਾਨੌਰ ਵਿਖੇ ਡੀਐੱਸਪੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਪੁਲਿਸ ਥਾਣਾ ਕਲਾਨੌਰ ਦੇ ਐੱਸ ਐੱਚ ਓ ਅਵਤਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਏਐੱਸਆਈ ਕਰਮ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਕਿ ਟੀ-ਪੁਆਇੰਟ ਕਲਾਨੌਰ ਡੇਰਾ ਬਾਬਾ ਨਾਨਕ ਤੇ ਇੱਕ ਨੌਜਵਾਨ ਜੋ ਇਨੋਵਾ ਕਾਰ (ਪੀ ਬੀ 13 ਏ ਐੱਸ 0808) ਦੀ ਤਲਾਸ਼ੀ ਦੌਰਾਨ ਗੱਡੀ ਦੇ ਡੈਸ ਬੋਰਡ ਵਿਚੋਂ ਡੇਢ ਸੌ ਗ੍ਰਾਮ ਹੈਰੋਇਨ ਪ੍ਰਰਾਪਤ ਫੜੇ ਗਏ ਨੌਜਵਾਨ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਕਲਾਨੌਰ ਵਜੋਂ ਹੋਈ।

ਸੰਬੰਧਿਤ ਖ਼ਬਰਾਂ

ਡੀਐੱਸਪੀ ਪ੍ਰਵੇਸ ਚੋਪੜਾ ਨੇ ਦੱਸਿਆ ਹੈ ਕਿ ਫੜੇ ਗਏ ਨੌਜਵਾਨ ਖਿਲਾਫ ਪੁਲਸ ਥਾਣਾ ਕਲਾਨੌਰ ਵਿੱਚ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਮਾਣਯੋਗ ਤਰਨਪ੍ਰਰੀਤ ਸਿੰਘ ਦੀ ਅਦਾਲਤ ਵਿੱਚ ਪੇਸ਼ ਕਰ ਦਿੱਤਾ ਹੈ ਜਿੱਥੇ ਮਾਨਯੋਗ ਅਦਾਲਤ ਵੱਲੋਂ ਫੜੇ ਗਏ ਨੌਜਵਾਨ ਤੋਂ ਤਫਤੀਸ਼ ਕਰਨ ਲਈ ਇੱਕ ਦਿਨ ਦਾ ਰਿਮਾਂਡ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਖਿਲਾਫ ਜਲੰਧਰ ਕੈਂਪ, ਪੁਲਿਸ ਥਾਣਾ ਦੀਨਾਨਗਰ ਤੇ ਪੁਲਿਸ ਥਾਣਾ ਕਲਾਨੌਰ ਵਿਖੇ ਵੱਖ ਵੱਖ ਧਰਾਵਾਂ ਅਤੇ ਨਸ਼ੇ ਨਸ਼ਾ ਐਕਟ ਤਹਿਤ ਮਾਮਲੇ ਦਰਜ ਹਨਪੁਲਸ ਥਾਣਾ ਕਲਾਨੌਰ ਵਿਖੇ ਹੈਰੋਇਨ ਸਮੇਤ ਫੜੇ ਗਏ ਨੌਜਵਾਨ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਚੋਪੜਾ ਅਤੇ ਐਸਐਚਓ ਅਵਤਾਰ ਸਿੰਘ ਸਮੇਤਹੋਰ ਵੀ ਅਧਿਕਾਰੀ ਮੌਜ਼ੂਦ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!