|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੁੱਧਵਾਰ ਨੂੰ ਪੰਜਾਬ 'ਚ ਕੋਰੋਨਾ ਦੇ ਆਏ 1,513 ਨਵੇਂ ਮਾਮਲੇ ਅਤੇ 41 ਮੌਤਾਂ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 1513 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 41 ਨਵੀਆਂ ਮੌਤਾਂ ਦਰਜ ਕੀਤੀਆਂ ਗਈਆਂ ਹਨ। ਕੋਰੋਨਾ ਦੇ ਇਨ੍ਹਾਂ ਨਵੇਂ ਮਾਮਲਿਆਂ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 46090 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 14640 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 1219 ਲੋਕਾਂ ਦੀ ਮੌਤ ਹੋਈ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 1513 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 41 ਨਵੀਆਂ ਮੌਤਾਂ ਦਰਜ ਕੀਤੀਆਂ ਗਈਆਂ ਹਨ। ਕੋਰੋਨਾ ਦੇ ਇਨ੍ਹਾਂ ਨਵੇਂ ਮਾਮਲਿਆਂ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 46090 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 14640 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 1219 ਲੋਕਾਂ ਦੀ ਮੌਤ ਹੋਈ ਹੈ।

ਸੰਬੰਧਿਤ ਖ਼ਬਰਾਂ

ਦਿਨ ਬੁੱਧਵਾਰ ਨੂੰ ਜੋ ਨਵੇਂ 1513 ਮਾਮਲੇ ਆਏ ਹਨ, ਉਨ੍ਹਾਂ ਵਿੱਚ 472 ਲੁਧਿਆਣਾ, 147 ਜਲੰਧਰ, 73 ਅੰਮ੍ਰਿਤਸਰ, 237 ਪਟਿਆਲਾ, 10 ਸੰਗਰੂਰ, 54 ਮੋਹਾਲੀ, 21 ਬਠਿੰਡਾ, 131 ਗੁਰਦਾਸਪੁਰ, 15 ਫਿਰੋਜ਼ਪੁਰ, 24 ਮੋਗਾ, 83 ਹੁਸ਼ਿਆਰਪੁਰ, 44 ਪਠਾਕਨੋਟ, 17 ਫ਼ਤਿਹਗੜ੍ਹ ਸਾਹਿਬ, 69 ਕਪੂਰਥਲਾ, 1 ਫ਼ਰੀਦਕੋਟ, 28 ਤਰਨਤਾਰਨ, 4 ਰੋਪੜ, 1 ਫ਼ਾਜ਼ਿਲਕਾ, 20 ਐੱਸਬੀਐੱਸ, 14 ਮੁਕਤਸਰ ਅਤੇ 19 ਮਾਨਸਾ ਤੋਂ ਸ਼ਾਮਲ ਹਨ।

ਜੇਕਰ ਰਾਹਤ ਦੀ ਗੱਲ ਕਰੀਏ ਤਾਂ ਇਨ੍ਹਾਂ 46090 ਮਰੀਜ਼ਾਂ ਵਿੱਚੋਂ 30231 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਸੂਬੇ ਵਿੱਚ ਕੋਵਿਡ-19 ਦੇ 14640 ਐਕਟਿਵ ਮਾਮਲੇ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 9,64,051 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!