|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੋਮਵਾਰ ਨੂੰ 1,541 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ, 50 ਦੀ ਮੌਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 1541 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 50 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 54 ਹਜ਼ਾਰ ਦੇ ਕਰੀਬ ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 53992 ਹੋ ਗਈ ਹੈ ਅਤੇ ਹੁਣ ਤੱਕ ਇਸ ਵਾਇਰਸ ਦੀ ਲਾਗ ਕ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 1541 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 50 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 54 ਹਜ਼ਾਰ ਦੇ ਕਰੀਬ ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 53992 ਹੋ ਗਈ ਹੈ ਅਤੇ ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 1453 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਸੰਬੰਧਿਤ ਖ਼ਬਰਾਂ

ਸੋਮਵਾਰ ਨੂੰ ਦਰਜ ਕੀਤੀਆਂ ਗਈਆਂ 50 ਮੌਤਾਂ ਵਿੱਚ ਕਿਹੜੇ-ਕਿਹੜੇ ਜ਼ਿਲ੍ਹੇ ਵਿੱਚ ਕਿੰਨੀਆਂ ਮੌਤਾਂ ਹੋਈਆਂ ਹਨ, ਉਨ੍ਹਾਂ ਦੀ ਗਿਣਤੀ ਇਸ ਤਰ੍ਹਾਂ ਹੈ: 5 ਅੰਮ੍ਰਿਤਸਰ, 1 ਫ਼ਤਿਹਗੜ੍ਹ ਸਾਹਿਬ, 1 ਫਾਜ਼ਿਲਕਾ, 1 ਗੁਰਦਾਸਪੁਰ, 5 ਹੁਸ਼ਿਆਰਪੁਰ, 3 ਜਲੰਧਰ, 4 ਕਪੂਰਥਲਾ, 18 ਲੁਧਿਆਣਾ, 1 ਮੋਗਾ, 1 ਪਟਿਆਲਾ ਅਤੇ 10 ਮੌਤਾਂ ਮੋਹਾਲੀ ਜ਼ਿਲ੍ਹੇ ਵਿੱਚ ਹੋਈਆਂ ਹਨ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 53992 ਮਰੀਜ਼ਾਂ ਵਿੱਚੋਂ 37027 ਲੋਕ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 15512 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!