|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ 158 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ, ਹੁਣ ਤੱਕ 178 ਮੌਤਾਂ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 158 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6907 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1901 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 178 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ 158 ਨਵੇਂ ਮਾਮਲਿਆਂ ਵਿੱਚੋਂ 11 ਅੰਮ੍ਰਿਤਸਰ, 12 ਲੁਧਿਆਣਾ, 72 ਜਲੰਧ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 158 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6907 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1901 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 178 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ 158 ਨਵੇਂ ਮਾਮਲਿਆਂ ਵਿੱਚੋਂ 11 ਅੰਮ੍ਰਿਤਸਰ, 12 ਲੁਧਿਆਣਾ, 72 ਜਲੰਧਰ, 4 ਪਟਿਆਲਾ, 5 ਸਗੰਰੂਰ, 9 ਗੁਰਦਾਸਪੁਰ , 6 ਮੋਹਾਲੀ, 2 ਪਠਾਨਕੋਟ, 1 ਹੁਸ਼ਿਆਰਪੁਰ, 26 ਐਸਬੀਐਸ ਨਗਰ, 3 ਫ਼ਤਿਹਗੜ੍ਹ ਸਾਹਿਬ, 1 ਰੋਪੜ, 17 ਫ਼ਰੀਦਕੋਟ, 9 ਫਿਰੋਜ਼ਪੁਰ, 5 ਬਠਿੰਡਾ, 2 ਮਾਨਸਾ, 3 ਕਪੂਰਥਲਾ ਤੋਂ ਮਾਮਲੇ ਸਾਹਮਣੇ ਆਏ ਹਨ।

ਸੰਬੰਧਿਤ ਖ਼ਬਰਾਂ

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 6907 ਮਰੀਜ਼ਾਂ ਵਿੱਚੋਂ 4828 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 1901 ਐਕਟਿਵ ਮਾਮਲੇ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 3,60189 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 6907 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!