ਕਪੂਰਥਲਾ (ਇੰਦਰਜੀਤ ਸਿੰਘ) : ਡੇਰਾ ਬਾਬਾ ਭਾਈ ਹਰਜੀ ਸਾਹਿਬ ਪਿੰਡ ਖੂਖਰੈਣ ਵਿਖੇ ਡੇਰੇ ਦੇ 8ਵੇ ਮੁੱਖੀ ਸੰਤ ਬਾਬਾ ਧਰਮ ਸਿੰਘ ਦੀ 15ਵੀ ਬਰਸੀ ਸਬੰਧੀ ਸਮਾਗਮ 22 ਤੋਂ 25 ਜਨਵਰੀ ਤਕ ਸੰਤ ਬਾਬਾ ਅਮਰੀਕ ਸਿੰਘ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਹਨ। ਸਮਾਗਮਾਂ ਨੂੰ ਲੈ ਕੇ ਸ਼੍ਰੀ ਆਖੰਡ ਪਾਠ ਸਾਹਿਬ ਦੀ ਲੜੀ ਆਰੰਭ ਹੋ ਚੁੱਕੀ ਹੈ। ਬਰਸੀ ਸਮਾਗਮਾਂ ਦੇ ਸਬੰਧੀ ਵਿਚ 22 ਜਨਵਰੀ ਨੂੰ ਮਹਾਨ ਨਗਰ ਕੀਰਤਨ ਵੀ ਸਜਾਇਆ ਜਾ ਰਿਹਾ ਹੈ। ਜੋ ਡੇਰਾ ਭਾਈ ਹਰਜੀ ਸਾਹਿਬ ਤੋਂ ਆਰੰਭ ਹੋ ਕੇ ਮੇਜਰਵਾਲ, ਰਾਜਪੁਰ, ਨਰਕਟ, ਗੌਸਵਾਲ,ਬੱਧੂਵਾਲ, ਹੋਠੀਆਂ, ਭੁੱਲਰ ਬੇਟ ਤੋ ਹੁੰਦਾ ਹੋਇਆ ਡੇਰਾ ਭਾਈ ਹਰਜੀ ਸਾਹਿਬ ਵਿਖੇ ਆ ਕੇ ਸਮਾਪਤ ਹੋਵੇਗਾ।
ਸੰਬੰਧਿਤ ਖ਼ਬਰਾਂ
ਇਨ੍ਹਾਂ ਸਮਾਗਮਾਂ ਵਿਚ ਸੰਤ ਬਾਬਾ ਦਇਆ ਸਿੰਘ ਜੀ ਟਾਹਲੀ ਸਾਹਿਬ, ਸੰਤ ਬਲਬੀਰ ਸਿੰਘ ਸੀਚੇਵਾਲ, ਸੰਤ ਮਹਾਤਮਾ ਮੁੰਨੀ ਖੈੜਾ ਬੇਟ, ਸੰਤ ਲੀਡਰ ਸਿੰਘ ਸੈਫਲਾਬਾਦ, ਸੰਤ ਸ਼ਮਸ਼ੇਰ ਸਿੰਘ ਜਾਤੀਕੇ ਤੋਂ ਇਲਾਵਾ ਨਿਰਮਲ ਸੰਪਰਦਾ, ਉਦਾਸੀਨ ਸੰਪਰਦਾ, ਕਾਰ ਸੇਵਾ ਸੰਪਰਦਾ, ਤਖਤਾਂ ਦੇ ਜੱਥੇਦਾਰ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। 25 ਜਨਵਰੀ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਧਾਰਮਕ ਦੀਵਾਨ ਸਜਾਏ ਜਾਣਗੇ। ਜਿਨ੍ਹਾਂ 'ਚ ਸੰਤ ਬਾਬਾ ਗੁਰਦੀਪ ਸਿੰਘ ਖਜ਼ਾਲੇ ਵਾਲੇ, ਸੰਤ ਬਾਬਾ ਜੋਗਾ ਸਿੰਘ ਰਾਮੂ ਥਿਆੜਾ, ਸੰਤ ਬਾਬਾ ਅਮਰਜੀਤ ਸਿੰਘ ਨਾਨਕਸਰ ਤੇ ਹੋਰ ਰਾਗੀ, ਢਾਡੀ ਤੇ ਕਵੀਸ਼ਰੀ ਜੱਥੇ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਉਣਗੇ।






