|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੰਮ੍ਰਿਤਸਰ 'ਚ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ 'ਆਪ' 'ਚ ਸ਼ਾਮਲ

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ 'ਚ ਆਪਣੀ ਜ਼ਬਰਦਸਤ ਕਾਰਗੁਜ਼ਾਰੀ ਦਿਖਾਉਣ ਤੋਂ ਬਾਅਦ ਪੂਰੇ ਸੂਬੇ 'ਚ ਆਮ ਆਦਮੀ ਪਾਰਟੀ ਤੋਂ ਉਮੀਦਾਂ ਵੱਧ ਰਹੀਆਂ ਹਨ। ਹਰ ਰੋਜ਼ ਕਈ ਮੰਤਰੀ, ਆਗੂ ਤੇ ਮੇਅਰ ਕਾਂਗਰਸ ਤੇ ਅਕਾਲੀ ਦਲ ਛੱਡ ਕੇ 'ਆਪ' 'ਚ ਸ਼ਾਮਲ ਹੋ ਰਹੇ ਹਨ। ਇਸ ਦੇ ਨਾਲ ਹੀ ਅੱਜ ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ।

NRI Post Desk · 1719 ਦਿਨ ਪਹਿਲਾਂ · ਅੱਪਡੇਟ 1719 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੰਮ੍ਰਿਤਸਰ 'ਚ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ 'ਆਪ' 'ਚ ਸ਼ਾਮਲ
📷 NRI Post Desk

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ 'ਚ ਆਪਣੀ ਜ਼ਬਰਦਸਤ ਕਾਰਗੁਜ਼ਾਰੀ ਦਿਖਾਉਣ ਤੋਂ ਬਾਅਦ ਪੂਰੇ ਸੂਬੇ 'ਚ ਆਮ ਆਦਮੀ ਪਾਰਟੀ ਤੋਂ ਉਮੀਦਾਂ ਵੱਧ ਰਹੀਆਂ ਹਨ। ਹਰ ਰੋਜ਼ ਕਈ ਮੰਤਰੀ, ਆਗੂ ਤੇ ਮੇਅਰ ਕਾਂਗਰਸ ਤੇ ਅਕਾਲੀ ਦਲ ਛੱਡ ਕੇ 'ਆਪ' 'ਚ ਸ਼ਾਮਲ ਹੋ ਰਹੇ ਹਨ। ਇਸ ਦੇ ਨਾਲ ਹੀ ਅੱਜ ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ।

ਸੰਬੰਧਿਤ ਖ਼ਬਰਾਂ

ਇਹ 16 ਕੌਂਸਲਰ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ, ਮਨੀਸ਼ ਸਿਸੋਦੀਆ ਤੇ ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ 'ਚ ਪਾਰਟੀ 'ਚ ਸ਼ਾਮਲ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕੇ ਲਿਖਿਆ, ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ਅੱਜ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਵਿੱਚ ਸੂਬਾ ਸਰਕਾਰ ਤੋਂ ਬਾਅਦ ਹੁਣ ਨਗਰ ਨਿਗਮ ਵਿੱਚ ਵੀ ‘ਆਪ’ ਦਾ ਝੰਡਾ ਲਹਿਰਾ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!